ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਰਿਲੇਅ ਦੌੜ ’ਚ ਪਹਿਲਾ ਸਥਾਨ ਕੀਤਾ ਹਾਸਿਲ
ਗੁਰਦਾਸਪੁਰ, 28 ਸਤੰਬਰ (ਚੱਕਰਾਜਾ)-ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਰਾਮਨਗਰ ਦੇ ਵਿਦਿਆਰਥੀਆਂ ਨੇ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿਚ ਕਈ ਪੁਜ਼ੀਸ਼ਨਾਂ ਹਾਸਲ ਕਰਕੇ ਸਕੂਲ, ਮਾਤਾ-ਪਿਤਾ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਰਿਲੇਅ ਦੌੜ ਮੁਕਾਬਲੇ ਵਿਚ ਸਕੂਲ ਦੀ ਸੱਤਵੀਂ ਜਮਾਤ ਦੀ ਕੋਮਲ, ਅੰਕੀਤਾ ਅਤੇ ਮਾਨਿਆ ਤੇ ਛੇਵੀਂ ਜਮਾਤ ਦੀ ਸਿਮਰਨ ਨੇ ਪਹਿਲਾ ਸਥਾਨ ਹਾਸਲ ਕਰਕੇ ਸ਼ਾਨਦਾਰ ਜਿੱਤ ਦਰਜ ਕੀਤੀ।
ਗੁਰਦਾਸਪੁਰ, 28 ਸਤੰਬਰ (ਚੱਕਰਾਜਾ)-ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਰਾਮਨਗਰ ਦੇ ਵਿਦਿਆਰਥੀਆਂ ਨੇ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿਚ ਕਈ ਪੁਜ਼ੀਸ਼ਨਾਂ ਹਾਸਲ ਕਰਕੇ ਸਕੂਲ, ਮਾਤਾ-ਪਿਤਾ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਰਿਲੇਅ ਦੌੜ ਮੁਕਾਬਲੇ ਵਿਚ ਸਕੂਲ ਦੀ ਸੱਤਵੀਂ ਜਮਾਤ ਦੀ ਕੋਮਲ, ਅੰਕੀਤਾ ਅਤੇ ਮਾਨਿਆ ਤੇ ਛੇਵੀਂ ਜਮਾਤ ਦੀ ਸਿਮਰਨ ਨੇ ਪਹਿਲਾ ਸਥਾਨ ਹਾਸਲ ਕਰਕੇ ਸ਼ਾਨਦਾਰ ਜਿੱਤ ਦਰਜ ਕੀਤੀ। ਵਿਦਿਆਰਥਣਾਂ ਨੇ ਆਪਣੀ ਮਿਹਨਤ, ਲਗਨ ਤੇ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਹ ਕਾਮਯਾਬੀ ਹਾਸਲ ਕੀਤੀ। ਇਸ ਮੌਕੇ ਸਕੂਲ ਦੇ ਚੇਅਰਮੈਨ ਸਰਵਨ ਸਿੰਘ ਛੀਨਾ ਨੇ ਜੇਤੂ ਵਿਦਿਆਰਥੀਆਂ, ਡੀ.ਪੀ.ਈ ਅਧਿਆਪਕ ਅਤੇ ਸਮੂਹ ਸਟਾਫ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਸਮੁੱਚੇ ਸਕੂਲ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸਕੂਲ ਵਲੋਂ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਖੇਡਾਂ ਤੇ ਹੋਰ ਗਤੀਵਿਧੀਆਂ ਵਿਚ ਭਾਗ ਲੈਣ ਲਈ ਲਗਾਤਾਰ ਉਤਸ਼ਾਹਿਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਤੇ ਮਿਹਨਤ ਕਰਨ ਦੀ ਭਾਵਨਾ ਪੈਦਾ ਕਰਦੀਆਂ ਹਨ। ਸਕੂਲ ਦਾ ਉਦੇਸ਼ ਹੈ ਕਿ ਵਿਦਿਆਰਥੀ ਪੜ੍ਹਾਈ ਵਿਚ ਉੱਤਮ ਪ੍ਰਦਰਸ਼ਨ ਕਰਨ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਆਪਣੀ ਵੱਖਰੀ ਪਹਿਚਾਣ ਬਣਾਉਣ ਅਤੇ ਭਵਿੱਖ ਵਿਚ ਸਕੂਲ ਤੇ ਆਪਣੇ ਮਾਤਾ-ਪਿਤਾ ਦਾ ਨਾਮ ਹੋਰ ਉੱਚਾ ਕਰਨ।