29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਗੁਰੂ ਨਾਨਕ ਕਾਲਜ ਬਟਾਲਾ ਵਿਖੇ ਜਾਗਰੂਕਤਾ ਲੈਕਚਰ ਕਰਵਾਇਆ

ਬਟਾਲਾ, 28 ਸਤੰਬਰ (ਸਤਿੰਦਰ ਸਿੰਘ)-ਗੁਰੂ ਨਾਨਕ ਕਾਲਜ ਬਟਾਲਾ ਵਿਖੇ ਵਿੱਤੀ ਸ਼ਾਖ਼ਰਤਾ ਤੇ ਸਾਈਬਰ ਸੁਰੱਖਿਆ ਜਾਗਰੂਕਤਾ ਪ੍ਰੋਗਰਾਮ ਤਹਿਤ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਹ ਪ੍ਰੋਗਰਾਮ ਮੈਂਟਾ ਸਕਿੱਲਜ਼ ਪ੍ਰਾਈਵੇਟ ਲਿਮਿਟਡ ਦੇ ਸਹਿਯੋਗ ਨਾਲ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 29-09-2026
ਬਟਾਲਾ, 28 ਸਤੰਬਰ (ਸਤਿੰਦਰ ਸਿੰਘ)-ਗੁਰੂ ਨਾਨਕ ਕਾਲਜ ਬਟਾਲਾ ਵਿਖੇ ਵਿੱਤੀ ਸ਼ਾਖ਼ਰਤਾ ਤੇ ਸਾਈਬਰ ਸੁਰੱਖਿਆ ਜਾਗਰੂਕਤਾ ਪ੍ਰੋਗਰਾਮ ਤਹਿਤ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਹ ਪ੍ਰੋਗਰਾਮ ਮੈਂਟਾ ਸਕਿੱਲਜ਼ ਪ੍ਰਾਈਵੇਟ ਲਿਮਿਟਡ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਵਿੱਤੀ ਤੇ ਸਾਈਬਰ ਸੁਰੱਖਿਆ ਮਾਹਿਰ ਸ੍ਰੀ ਪਰਵੀਨ ਕੁਮਾਰ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਿੱਤੀ ਸ਼ਾਖ਼ਰਤਾ, ਆਨਲਾਈਨ ਲੈਣ-ਦੇਣ ਦੌਰਾਨ ਸਾਵਧਾਨੀਆਂ, ਸਾਈਬਰ ਧੋਖਾਧੜੀ ਤੋਂ ਬਚਾਅ ਤੇ ਨਿੱਜੀ ਜਾਣਕਾਰੀ ਦੀ ਸੁਰੱਖਿਆ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਡਿਜ਼ੀਟਲ ਮਾਧਿਅਮਾਂ ਦੀ ਵਰਤੋਂ ਕਰਦਿਆਂ ਸੁਚੇਤ ਤੇ ਜ਼ਿੰਮੇਵਾਰ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਅਜੋਕੇ ਡਿਜ਼ੀਟਲ ਯੁੱਗ ’ਚ ਵਿਦਿਆਰਥੀਆਂ ਲਈ ਸਿੱਖਿਆ ਦੇ ਨਾਲ-ਨਾਲ ਵਿੱਤੀ ਸਮਝ ਤੇ ਸਾਈਬਰ ਸੁਰੱਖਿਆ ਬਾਰੇ ਜਾਗਰੂਕਤਾ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਆਨਲਾਈਨ ਸਹੂਲਤਾਂ ਦੇ ਵਧ ਰਹੇ ਪਸਾਰ ਦੇ ਨਾਲ ਸਾਈਬਰ ਧੋਖਾਧੜੀ ਦੇ ਖ਼ਤਰਿਆਂ ਤੋਂ ਸੁਚੇਤ ਰਹਿਣਾ ਹਰ ਵਿਅਕਤੀ ਦੀ ਜ਼ਿੰਮੇਵਾਰੀ ਹੈ। ਪ੍ਰੋਗਰਾਮ ਦੌਰਾਨ ਪ੍ਰੋ. ਰਾਜਬੀਰ ਕੌਰ, ਪ੍ਰੋ. ਸ਼ੁਭਪ੍ਰੀਤ ਕੌਰ ਅਤੇ ਪ੍ਰੋ. ਅਮਨਦੀਪ ਕੌਰ ਨੇ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਤੋਂ ਇਲਾਵਾ ਸਮੂਹ ਸਟਾਫ਼ ਨੇ ਵੀ ਭਾਗ ਲਿਆ।
Ad Position 22
No active advertisement
ਪਿਛਲੀ ਖ਼ਬਰ ਡਾ. ਕੇ. ਜੇ. ਸਿੰਘ ਵਲੋਂ ਘਰ-ਘਰ ਸੰਪਰਕ ਮੁਹਿੰਮ ਤਹਿਤ ਲੋਕਾਂ ਨਾਲ ਮੁਲਾਕਾਤ ਅਗਲੀ ਖ਼ਬਰ ਗੋਲਡਨ ਗਰੁੱਪ ਵਿਖੇ ਸ੍ਰੀ ਗਣੇਸ਼ ਚਤੁਰਥੀ ਦਾ ਤਿਉਹਾਰ ਮਨਾਇਆ
Ad Position 24