ਪਿੰਡ ਨਵਾਂ ਰੰਗੜ ਨੰਗਲ ਦੇ ਕਈ ਪਰਿਵਾਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਵਿਚ ਸ਼ਾਮਿਲ
ਬਟਾਲਾ, 28 ਸਤੰਬਰ (ਸਤਿੰਦਰ ਸਿੰਘ)-ਹਲਕਾ ਸ੍ਰੀ ਹਰਿਗੋਬਿੰਦਪੁਰ ਸਾਹਿਬ ਦੇ ਪਿੰਡ ਨਵਾਂ ਰੰਗੜ ਨੰਗਲ ਦੇ ਕਈ ਪਰਿਵਾਰ ਅਕਾਲੀ ਦਲ, ਕਾਂਗਰਸ ਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਵਿਚ ਸ਼ਾਮਿਲ ਹੋਏ। ਇਨ੍ਹਾਂ ਪਰਿਵਾਰਾਂ ਨੂੰ ਹਲਕੇ ਅੰਦਰ ਵਿਚਰ ਰਹੇ ਕਸ਼ਮੀਰ ਸਿੰਘ ਪੰਜਗਰਾਈਆਂ ਨੇ ਸਨਮਾਨਿਤ ਕਰਦਿਆਂ ਕਿਹਾ ਕਿ ਇਨ੍ਹਾਂ ਪਰਿਵਾਰਾਂ ਨੂੰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਅੰਦਰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ।
ਬਟਾਲਾ, 28 ਸਤੰਬਰ (ਸਤਿੰਦਰ ਸਿੰਘ)-ਹਲਕਾ ਸ੍ਰੀ ਹਰਿਗੋਬਿੰਦਪੁਰ ਸਾਹਿਬ ਦੇ ਪਿੰਡ ਨਵਾਂ ਰੰਗੜ ਨੰਗਲ ਦੇ ਕਈ ਪਰਿਵਾਰ ਅਕਾਲੀ ਦਲ, ਕਾਂਗਰਸ ਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਵਿਚ ਸ਼ਾਮਿਲ ਹੋਏ। ਇਨ੍ਹਾਂ ਪਰਿਵਾਰਾਂ ਨੂੰ ਹਲਕੇ ਅੰਦਰ ਵਿਚਰ ਰਹੇ ਕਸ਼ਮੀਰ ਸਿੰਘ ਪੰਜਗਰਾਈਆਂ ਨੇ ਸਨਮਾਨਿਤ ਕਰਦਿਆਂ ਕਿਹਾ ਕਿ ਇਨ੍ਹਾਂ ਪਰਿਵਾਰਾਂ ਨੂੰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਅੰਦਰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਕਸ਼ਮੀਰ ਸਿੰਘ ਪੰਜਗਰਾਈਆਂ ਨੇ ਕਿਹਾ ਕਿ ਸਮੁੱਚੇ ਹਲਕੇ ਦੇ ਲੋਕ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਸੋਚ ’ਤੇ ਚੱਲਣ ਲਈ ਤਿਆਰ ਹਨ ਤੇ ਲਗਾਤਾਰ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ। ਇਸ ਵਾਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਦਾ ਵੇਖਣਾ ਚਾਹੁੰਦੇ ਹਨ। ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਬਲਵਿੰਦਰ ਸਿੰਘ, ਬਾਬਾ ਕੰਵਲਜੀਤ ਸਿੰਘ, ਬਿਕਰਮਜੀਤ ਸਿੰਘ, ਸੁਖਵਿੰਦਰ ਸਿੰਘ ਮੈਂਬਰ, ਧੰਨਰਾਜ ਸਿੰਘ, ਰੇਸ਼ਮ ਸਿੰਘ, ਅੰਮ੍ਰਿਤਪਾਲ ਸਿੰਘ, ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਲਖਬੀਰ ਸਿੰਘ ਲਾਲੀ, ਸਰੂਪ ਸਿੰਘ, ਬਚਿੱਤਰ ਸਿੰਘ, ਦਲਬੀਰ ਸਿੰਘ, ਸੁਖਦੇਵ ਸਿੰਘ, ਲਖਬੀਰ ਸਿੰਘ, ਜੁਗਰਾਜ ਸਿੰਘ ਪੰਨੂੰ, ਨਿਰਭਉ ਸਿੰਘ, ਬਿੱਕਾ ਹੇਅਰ, ਸਾਬਕਾ ਮੈਂਬਰ ਜਗੀਰ ਸਿੰਘ ਆਦਿ ਹਾਜ਼ਰ ਸਨ।