28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਪਿੰਡ ਧਮਰਾਈ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

ਦੀਨਾਨਗਰ, 28 ਸਤੰਬਰ (ਸੋਢੀ/ਸ਼ਰਮਾ/ਘੁੰਮਣ)-ਦੀਨਾਨਗਰ ਦੇ ਨਜ਼ਦੀਕੀ ਪਿੰਡ ਧਮਰਾਈ ਵਿਖੇ ਪਿੰਡ ਵਾਸੀਆਂ ਵਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ । ਇਸ ਮੌਕੇ ਪਿੰਡ ਵਾਸੀਆਂ ਵਲੋਂ ਪਿੰਡ ਵਿਚ ਬਣੇ ਸ਼ਹੀਦ ਭਗਤ ਸਿੰਘ ਪਾਰਕ ਵਿਚ ਬਣੇ ਸ਼ਹੀਦ ਭਗਤ ਸਿੰਘ ਦੇ ਬੁੱਤ ’ਤੇ ਹਾਰ ਪਹਿਨਾ ਕੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ ।

Ad Position 21
No active advertisement
ਅਜੀਤ ਡੈਸਕ 29-09-2026
ਦੀਨਾਨਗਰ, 28 ਸਤੰਬਰ (ਸੋਢੀ/ਸ਼ਰਮਾ/ਘੁੰਮਣ)-ਦੀਨਾਨਗਰ ਦੇ ਨਜ਼ਦੀਕੀ ਪਿੰਡ ਧਮਰਾਈ ਵਿਖੇ ਪਿੰਡ ਵਾਸੀਆਂ ਵਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ । ਇਸ ਮੌਕੇ ਪਿੰਡ ਵਾਸੀਆਂ ਵਲੋਂ ਪਿੰਡ ਵਿਚ ਬਣੇ ਸ਼ਹੀਦ ਭਗਤ ਸਿੰਘ ਪਾਰਕ ਵਿਚ ਬਣੇ ਸ਼ਹੀਦ ਭਗਤ ਸਿੰਘ ਦੇ ਬੁੱਤ ’ਤੇ ਹਾਰ ਪਹਿਨਾ ਕੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ । ਵੱਖ-ਵੱਖ ਬੁਲਾਰਿਆਂ ਨੇ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਵਲੋਂ ਦੇਸ਼ ਲਈ ਦਿੱਤੀ ਗਈ ਕੁਰਬਾਨੀ ਸਾਡੀ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਦਾ ਸਰੋਤ ਹੈ । ਸਾਰੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਤੋਂ ਪ੍ਰੇਰਨਾ ਲੈ ਕੇ ਦੇਸ਼ ਅਤੇ ਸਮਾਜ ਦੀ ਸੇਵਾ ਵਿਚ ਆਪਣਾ ਯੋਗਦਾਨ ਦੇਣਾ ਚਾਹੀਦਾ ਹੈ । ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਜਵਿੰਦਰ ਸਿੰਘ, ਨੰਬਰਦਾਰ ਗੁਰਮੇਜ ਸਿੰਘ, ਮਾਸਟਰ ਚਮਨ ਲਾਲ, ਮਾਸਟਰ ਨੰਦ ਲਾਲ, ਮਾਸਟਰ ਦੇਸ ਰਾਜ, ਠਾਕੁਰ ਜੀਵਨ ਸਿੰਘ, ਕਮਲਜੀਤ ਕੌਰ, ਰਣਧੀਰ ਸਿੰਘ, ਜਗਤਾਰ ਸਿੰਘ, ਸਤਨਾਮ ਸਿੰਘ, ਮਲਕੀਅਤ ਸਿੰਘ, ਰਕੇਸ਼ ਕੁਮਾਰ, ਕੁਲਵਿੰਦਰ ਕੌਰ, ਬੋਧ ਰਾਜ, ਹਰਦੀਪ ਸਿੰਘ, ਰਾਜੂ, ਰਕੇਸ਼ ਸ਼ਰਮਾ, ਸੁਰਜਨ ਸਿੰਘ ਅਤੇ ਕਸ਼ਮੀਰ ਸਿੰਘ ਵੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸਵਾਮੀ ਸਰਵਾਨੰਦ ਗਰੁੱਪ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ ਅਗਲੀ ਖ਼ਬਰ ਬਲਵਿੰਦਰ ਸਿੰਘ ਲਾਡੀ ਨੇ ਪਿੰਡ ਚੀਮਾ ਖੁੱਡੀ ਤੇ ਮਠੋਲਾ ਵਿਖੇ ਸਿਹਤ ਯੋਜਨਾ ਕਾਰਡ ਵੰਡੇ
Ad Position 24