ਰੈੱਡ ਕਰਾਸ ਵਲੋਂ ਆਈ.ਟੀ.ਆਈ ਵਿਖੇ ਜਾਗਰੂਕਤਾ ਕੈਂਪ ਲਗਾਇਆ
ਗੁਰਦਾਸਪੁਰ, 28 ਸਤੰਬਰ (ਚੱਕਰਾਜਾ)-ਨਸ਼ਾ ਮੁਕਤ ਭਾਰਤ ਅਭਿਆਨ ਦੇ ਛੇ ਸਾਲ ਪੂਰੇ ਹੋਣ ’ਤੇ ਰੈੱਡ ਕਰਾਸ ਇੰਟੀਗ੍ਰੇਟਿਡ ਐਂਡ ਰੀਹੈਬਲੀਟੇਸ਼ਨ ਸੈਂਟਰ ਫਾਰ ਐਡਿਕਟਸ ਵਲੋਂ ਆਈ. ਟੀ.
ਗੁਰਦਾਸਪੁਰ, 28 ਸਤੰਬਰ (ਚੱਕਰਾਜਾ)-ਨਸ਼ਾ ਮੁਕਤ ਭਾਰਤ ਅਭਿਆਨ ਦੇ ਛੇ ਸਾਲ ਪੂਰੇ ਹੋਣ ’ਤੇ ਰੈੱਡ ਕਰਾਸ ਇੰਟੀਗ੍ਰੇਟਿਡ ਐਂਡ ਰੀਹੈਬਲੀਟੇਸ਼ਨ ਸੈਂਟਰ ਫਾਰ ਐਡਿਕਟਸ ਵਲੋਂ ਆਈ.ਟੀ.ਆਈ ਲੜਕੀਆਂ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਸੰਸਥਾ ਦੇ ਪ੍ਰੋਜੈਕਟ ਕੋਆਰਡੀਨੇਟਰ ਅਸ਼ੋਕ ਕੁਮਾਰ ਦੀਆਂ ਹਦਾਇਤਾਂ ਅਤੇ ਇੰਡੀਅਨ ਰੈੱਡ ਕਰਾਸ ਸੁਸਾਇਟੀ ਦੇ ਆਨਰੇਰੀ ਸਕੱਤਰ ਸ਼ਿਵ ਦੁਲਾਰ ਸਿੰਘ ਢਿੱਲੋਂ ਦੀ ਅਗਵਾਈ ਨਾਲ ਲਗਾਏ ਇਸ ਕੈਂਪ ਦੌਰਾਨ ਵਿਦਿਆਰਥਣਾਂ ਤੇ ਉਨ੍ਹਾਂ ਦੇ ਅਧਿਆਪਕਾਂ ਨੇ ਭਾਗ ਲਿਆ । ਸੈਮੀਨਾਰ ਦਾ ਉਦੇਸ਼ ਵਿਦਿਆਰਥਣਾਂ ਨੂੰ ਨਸ਼ੇ ਦੀ ਲਤ ਦੇ ਭਿਆਨਕ ਸਰੀਰਕ, ਮਾਨਸਿਕ ਤੇ ਸਮਾਜਿਕ ਨਤੀਜਿਆਂ ਬਾਰੇ ਜਾਗਰੂਕ ਕਰਨਾ ਸੀ। ਇਸ ਮੌਕੇ ਕਾਉਂਸਲਰ ਕੋਮਲਪ੍ਰੀਤ ਕੌਰ, ਆਭਾ ਸ਼ਰਮਾ ਅਤੇ ਵਿਲੀਅਮ ਗਿੱਲ ਨੇ ਦੱਸਿਆ ਕਿ ਨਸ਼ੇ ਦੀ ਲਤ ਇਕ ਗੁੰਝਲਦਾਰ ਬਿਮਾਰੀ ਹੈ। ਪਰ ਲਗਾਤਾਰ ਸਹਿਯੋਗ, ਇਲਾਜ ਤੇ ਕਾਉਂਸਲਿੰਗ ਨਾਲ ਇਸ ਦਾ ਇਲਾਜ ਸੰਭਵ ਹੈ। ਟੀਮ ਨੇ ਨਸ਼ਿਆਂ ਦੀ ਵਰਤੋਂ ਦੇ ਲੱਛਣਾਂ ਅਤੇ ਸਮੇਂ ਸਿਰ ਦਖਲ ਅੰਦਾਜ਼ੀ ਤੇ ਸਹਾਇਤਾ ਪ੍ਰਣਾਲੀਆਂ ਦੀ ਮਹੱਤਤਾ ’ਤੇ ਚਾਨਣਾ ਪਾਇਆ। ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਅਲਾਮਤ ਤੋਂ ਬਚਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਅਤੇ ਉਨ੍ਹਾਂ ਨੂੰ ਸਹੀ ਫੈਸਲੇ ਲੈਣ ਲਈ ਮਾਰਗ ਦਰਸ਼ਨ ਵੀ ਕੀਤਾ। ਅੰਤ ਵਿਚ ਸੈਸ਼ਨ ਦੀ ਸਮਾਪਤੀ ਸਹੁੰ ਚੁੱਕ ਸਮਾਗਮ ਨਾਲ ਹੋਈ।