28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸੀ.ਪੀ.ਆਈ. (ਐਮ.) ਵਲੋਂ ਸਾਰੇ ਵਿਧਾਇਕਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ-ਸਹਿਗਲ

ਪਠਾਨਕੋਟ, 28 ਸਤੰਬਰ (ਸੰਧੂ)-ਸੀ. ਪੀ.

Ad Position 21
No active advertisement
ਅਜੀਤ ਡੈਸਕ 29-09-2026
ਪਠਾਨਕੋਟ, 28 ਸਤੰਬਰ (ਸੰਧੂ)-ਸੀ.ਪੀ.ਆਈ.(ਐਮ.) ਜ਼ਿਲ੍ਹਾ ਪਠਾਨਕੋਟ ਦੇ ਸਕੱਤਰੇਤ ਦੀ ਮੀਟਿੰਗ ਕਾਮਰੇਡ ਸੁਰਿੰਦਰ ਸਹਿਗਲ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਉਪਰੰਤ ਕਾਮਰੇਡ ਸੁਧਾ ਰਾਣੀ ਅਤੇ ਪ੍ਰਸ਼ੋਤਮ ਕੁਮਾਰ ਨੇ ਦੱਸਿਆ ਕਿ ਪਾਰਟੀ ਵਲੋਂ ਲੋਕਾਂ ਦੀਆਂ ਮੰਗਾਂ ਸਬੰਧੀ ਪੰਜਾਬ ਦੇ ਵਿਧਾਇਕਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ । ਉਨ੍ਹਾਂ ਦੱਸਿਆ ਕਿ ਪਠਾਨਕੋਟ ਦੇ ਵਿਧਾਇਕ ਅਸ਼ਵਨੀ ਸ਼ਰਮਾ ਨੂੰ 1 ਅਕਤੂਬਰ ਨੂੰ ਉਨ੍ਹਾਂ ਦੇ ਪਾਰਟੀ ਦਫ਼ਤਰ ਵਿਖੇ ਮੰਗ ਪੱਤਰ ਦਿੱਤਾ ਜਾਵੇਗਾ, ਜਦਕਿ ਸੁਜਾਨਪੁਰ ਅਤੇ ਭੋਆ ਦੇ ਵਿਧਾਇਕਾਂ ਨੂੰ 3 ਅਕਤੂਬਰ ਨੂੰ ਮੰਗ ਪੱਤਰ ਸੌਂਪੇ ਜਾਣਗੇ । ਕਾਮਰੇਡ ਸੁਰਿੰਦਰ ਸਹਿਗਲ ਨੇ ਕਿਹਾ ਕਿ ਪਾਰਟੀ ਵਲੋਂ ਮਜ਼ਦੂਰਾਂ, ਕਿਸਾਨਾਂ ਅਤੇ ਆਮ ਲੋਕਾਂ ਨਾਲ ਸਬੰਧਿਤ ਮੰਗਾਂ ਨੂੰ ਲੈ ਕੇ ਇਹ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ । ਉਨ੍ਹਾਂ ਮੰਗ ਕੀਤੀ ਕਿ ਚਾਰ ਲੇਬਰ ਕੋਡ ਰੱਦ ਕਰਕੇ ਮਜ਼ਦੂਰ ਪੱਖੀ ਕਾਨੂੰਨ ਬਹਾਲ ਕੀਤੇ ਜਾਣ, ਮਨਰੇਗਾ ਦੀ ਕੰਮ ਦੀ ਗਾਰੰਟੀ ਬਰਕਰਾਰ ਰੱਖੀ ਜਾਵੇ, ਕਿਸਾਨਾਂ-ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣ ਅਤੇ ਕਿਸਾਨਾਂ ਲਈ ਐਮ.ਐਸ.ਪੀ. ਨੂੰ ਕਾਨੂੰਨੀ ਗਾਰੰਟੀ ਦਿੱਤੀ ਜਾਵੇ । ਉਨ੍ਹਾਂ ਮਹਿੰਗਾਈ, ਨਸ਼ਿਆਂ, ਭ੍ਰਿਸ਼ਟਾਚਾਰ ਅਤੇ ਅਮਨ-ਕਾਨੂੰਨ ਨਾਲ ਜੁੜੇ ਮੁੱਦਿਆਂ ’ਤੇ ਸਰਕਾਰ ਤੋਂ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਇਨ੍ਹਾਂ ਮੰਗਾਂ ਨੂੰ ਲੈ ਕੇ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ।
Ad Position 22
No active advertisement
ਪਿਛਲੀ ਖ਼ਬਰ ਨਵ ਨਿਯੁਕਤ ਸਬ ਇੰਸਪੈਕਟਰ ਪਲਵਿੰਦਰ ਸਿੰਘ ਨੇ ਸੰਭਾਲਿਆ ਥਾਣਾ ਨਰੋਟ ਜੈਮਲ ਸਿੰਘ ਦਾ ਚਾਰਜ ਅਗਲੀ ਖ਼ਬਰ ਸ਼ਹੀਦ ਮੱਖਣ ਸਿੰਘ ਸਰਕਾਰੀ ਸਕੂਲ ਦੀ ਵਿਦਿਆਰਥਣ ਨੇ ਰਾਜ ਪੱਧਰੀ ਕਰਾਟੇ ਮੁਕਾਬਲੇ ਵਿਚ ਜਿੱਤਿਆ ਸੋਨ ਤਗਮਾ
Ad Position 24