ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਦਾ ਬੀ.ਕਾਮ. ਸਮੈਸਟਰ-4 ਦਾ ਨਤੀਜਾ ਰਿਹਾ ਸ਼ਾਨਦਾਰ
ਪਠਾਨਕੋਟ, 28 ਸਤੰਬਰ (ਸੁਮਿਤ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਬੀ. ਕਾਮ.
ਪਠਾਨਕੋਟ, 28 ਸਤੰਬਰ (ਸੁਮਿਤ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਬੀ.ਕਾਮ. ਸਮੈਸਟਰ-4 ਦਾ ਨਤੀਜਾ ਐਲਾਨਿਆ ਗਿਆ । ਜਿਸ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ । ਕਾਲਜ ਪੱਧਰ ’ਤੇ ਸਲੋਨੀ ਨੇ 7.45 ਸੀ.ਜੀ.ਪੀ.ਏ. ਹਾਸਲ ਕਰਕੇ ਪਹਿਲਾ ਸਥਾਨ, ਯੁਵਿਕਾ ਨੇ 7.18 ਸੀ.ਜੀ.ਪੀ.ਏ. ਨਾਲ ਦੂਜਾ ਸਥਾਨ ਅਤੇ ਅੰਸ਼ਿਕਾ ਨੇ 7.00 ਸੀ.ਜੀ.ਪੀ.ਏ. ਨਾਲ ਤੀਜਾ ਸਥਾਨ ਹਾਸਲ ਕੀਤਾ । ਕਾਲਜ ਦੇ ਪ੍ਰਿੰਸੀਪਲ ਡਾ: ਕੁਲਵੰਤ ਸਿੰਘ ਰੰਧਾਵਾ ਨੇ ਸ਼ਾਨਦਾਰ ਨਤੀਜੇ ਲਈ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ । ਉਨ੍ਹਾਂ ਕਾਮਰਸ ਵਿਭਾਗ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਇਸ ਉਪਲੱਬਧੀ ਦਾ ਸਿਹਰਾ ਵਿਦਿਆਰਥੀਆਂ ਦੀ ਮਿਹਨਤ ਅਤੇ ਅਧਿਆਪਕਾਂ ਦੇ ਮਾਰਗ ਦਰਸ਼ਨ ਨੂੰ ਦਿੱਤਾ । ਇਸ ਮੌਕੇ ਪ੍ਰਿੰਸੀਪਲ ਨੇ ਕਾਮਰਸ ਵਿਭਾਗ ਦੀ ਨੇਹਾ ਦੱਤ, ਅੰਸ਼ੁਲ, ਰੂਪਜੋਤ ਕੌਰ, ਵਿੰਤਾ ਅਤੇ ਵੰਦਨਾ ਨੂੰ ਵੀ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ ਅਤੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਬਿਹਤਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ ।