ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 119ਵੇਂ ਜਨਮ ਦਿਹਾੜੇ ’ਤੇ ਸੈਮੀਨਾਰ ਕਰਵਾਇਆ
ਨਰੋਟ ਜੈਮਲ ਸਿੰਘ, 28 ਸਤੰਬਰ (ਸ਼ਸ਼ੀ ਕੁਮਾਰ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਨਰੋਟ ਜੈਮਲ ਸਿੰਘ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 119ਵੇਂ ਜਨਮ ਦਿਹਾੜੇ ‘ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਪ੍ਰਿੰਸੀਪਲ ਡਾ: ਅਰਪਣਾ ਦੀ ਅਗਵਾਈ ਹੇਠ ਇਤਿਹਾਸ ਵਿਭਾਗ, ਐਨ.
ਮ
ਮੁੱਖ ਮਹਿਮਾਨ ਡਾ: ਅਮਨਦੀਪ ਬਲ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਡਾ: ਅਰਪਨਾ । ਤਸਵੀਰ: ਸ਼ਸ਼ੀ ਕੁਮਾਰ
29-09-2026
ਨਰੋਟ ਜੈਮਲ ਸਿੰਘ, 28 ਸਤੰਬਰ (ਸ਼ਸ਼ੀ ਕੁਮਾਰ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਨਰੋਟ ਜੈਮਲ ਸਿੰਘ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 119ਵੇਂ ਜਨਮ ਦਿਹਾੜੇ ‘ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਪ੍ਰਿੰਸੀਪਲ ਡਾ: ਅਰਪਣਾ ਦੀ ਅਗਵਾਈ ਹੇਠ ਇਤਿਹਾਸ ਵਿਭਾਗ, ਐਨ.ਐਸ.ਐਸ. ਯੂਨਿਟ ਅਤੇ ਰੈਡ ਰਿਬਨ ਕਲੱਬ ਵਲੋਂ ਕਰਵਾਇਆ ਗਿਆ । ਪ੍ਰੋਗਰਾਮ ਵਿਚ ਡਾ: ਅਮਨਦੀਪ ਬਲ (ਸੇਵਾ ਮੁਕਤ) ਇਤਿਹਾਸ ਵਿਭਾਗ ਜੀ.ਐਨ.ਡੀ.ਯੂ. ਅੰਮ੍ਰਿਤਸਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ । ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਦੀ ਪ੍ਰਿੰਸੀਪਲ ਡਾ: ਅਰਪਣਾ ਵਲੋਂ ਮੁੱਖ ਮਹਿਮਾਨ ਡਾ: ਅਮਨਦੀਪ ਬਲ ਦਾ ਸਵਾਗਤ ਕਰਕੇ ਕੀਤੀ ਗਈ । ਪ੍ਰਿੰਸੀਪਲ ਨੇ ਆਪਣੇ ਸੰਬੋਧਨ ਵਿਚ ਭਗਤ ਸਿੰਘ ਦੇ ਜੀਵਨ, ਉਨ੍ਹਾਂ ਦੇ ਵਿਚਾਰਾਂ ਅਤੇ ਦੇਸ਼ ਦੀ ਆਜ਼ਾਦੀ ਲਈ ਪਾਏ ਗਏ ਯੋਗਦਾਨ ’ਤੇ ਚਾਨਣਾ ਪਾਇਆ । ਉਨ੍ਹਾਂ ਕਿਹਾ ਕਿ ਭਗਤ ਸਿੰਘ ਨਾ ਸਿਰਫ਼ ਇਕ ਮਹਾਨ ਕ੍ਰਾਂਤੀਕਾਰੀ ਸਨ, ਬਲਕਿ ਇਕ ਅਜਿਹੇ ਨੌਜਵਾਨ ਵਿਚਾਰਕ ਵੀ ਸਨ, ਜਿਨ੍ਹਾਂ ਨੇ ਦੇਸ਼ ਦੇ ਨੌਜਵਾਨਾਂ ਵਿਚ ਦੇਸ਼-ਭਗਤੀ ਅਤੇ ਬਦਲਾਅ ਦੀ ਭਾਵਨਾ ਪੈਦਾ ਕੀਤੀ । ਮੁੱਖ ਮਹਿਮਾਨ ਡਾ: ਅਮਨਦੀਪ ਬਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਭਗਤ ਸਿੰਘ ਦੇ ਜੀਵਨ ਅਤੇ ਆਜ਼ਾਦੀ ਅੰਦੋਲਨ ਵਿਚ ਉਨ੍ਹਾਂ ਦੀ ਭੂਮਿਕਾ ਬਾਰੇ ਵਿਸਥਾਰ ਪੂਰਵਕ ਦੱਸਦੇ ਹੋਏ ਕਿਹਾ ਕਿ ਭਗਤ ਸਿੰਘ ਨੇ ਬਹੁਤ ਛੋਟੀ ਉਮਰ ਵਿਚ ਹੀ ਦੇਸ਼ ਦੀ ਸਥਿਤੀ ਨੂੰ ਸਮਝਣਾ ਸ਼ੁਰੂ ਕਰ ਦਿੱਤਾ ਸੀ ਅਤੇ ਆਪਣੇ ਵਿਚਾਰਾਂ ਤੇ ਲਿਖਤਾਂ ਰਾਹੀਂ ਲੋਕਾਂ ਨੂੰ ਜਾਗਰੂਕ ਕਰਨ ਦਾ ਯਤਨ ਜਾਰੀ ਰੱਖਿਆ । ਉਨ੍ਹਾਂ ਭਗਤ ਸਿੰਘ, ਰਾਜਗੁਰੂ, ਸੁਖਦੇਵ, ਚੰਦਰ ਸ਼ੇਖਰ ਆਜ਼ਾਦ ਵਰਗੇ ਆਜ਼ਾਦੀ ਘੁਲਾਟੀਆਂ ਨਾਲ ਜੁੜੇ ਮਹੱਤਵਪੂਰਨ ਪ੍ਰਸੰਗਾਂ ’ਤੇ ਵੀ ਚਰਚਾ ਕੀਤੀ । ਲੈਕਚਰ ਦੌਰਾਨ 1928 ਵਿਚ ਲਾਲਾ ਲਾਜਪਤ ਰਾਏ ’ਤੇ ਹੋਏ ਲਾਠੀਚਾਰਜ, ਸਾਂਡਰਸ ਦੀ ਘਟਨਾ, ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ, ਅਸੈਂਬਲੀ ਬੰਬ ਕਾਂਡ ਅਤੇ ਭਗਤ ਸਿੰਘ ਦੇ ਜੇਲ੍ਹ ਜੀਵਨ ਨਾਲ ਜੁੜੇ ਮਹੱਤਵਪੂਰਨ ਵਿਸ਼ਿਆਂ ਬਾਰੇ ਵੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ । ਉਨ੍ਹਾਂ ਭਗਤ ਸਿੰਘ ਦੀ ਅਧਿਐਨ ਅਤੇ ਲਿਖਣ ਵਿਚ ਰੁਚੀ ਬਾਰੇ ਵੀ ਦੱਸਿਆ ਅਤੇ ਇਹ ਸਮਝਾਇਆ ਕਿ ਉਨ੍ਹਾਂ ਦੇ ਵਿਚਾਰ ਕੇਵਲ ਆਜ਼ਾਦੀ ਤੱਕ ਸੀਮਤ ਨਹੀਂ ਸਨ, ਬਲਕਿ ਉਹ ਇਕ ਬਿਹਤਰ ਅਤੇ ਸਮਾਨ ਸਮਾਜ ਦੀ ਕਲਪਨਾ ਵੀ ਕਰਦੇ ਸਨ । ਪ੍ਰੋਗਰਾਮ ਦੇ ਅੰਤ ਵਿਚ ਪ੍ਰਿੰਸੀਪਲ ਡਾ: ਅਰਪਣਾ ਨੇ ਮੁੱਖ ਮਹਿਮਾਨ ਡਾ: ਅਮਨਦੀਪ ਬਲ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ । ਇਸ ਮੌਕੇ ਪ੍ਰੋ: ਵਿਸ਼ਾਲ, ਪ੍ਰੋ: ਰਾਜੇਸ਼, ਪ੍ਰੋ: ਪੂਜਾ, ਪ੍ਰੋ: ਮੁਸਕਾਨ, ਪ੍ਰੋ: ਮੋਨਿਕਾ, ਪ੍ਰੋ: ਪ੍ਰਦੀਪ ਅਤੇ ਪ੍ਰੋ: ਮੱਖਣ ਅਤੇ ਕਾਲਜ ਦੇ ਅਧਿਆਪਕ ਹਾਜ਼ਰ ਸਨ ।