28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਘੁਮਾਣ ਥਾਣਾ ਮੁਖੀ ਵਜੋਂ ਇੰਸਪੈਕਟਰ ਸੁਰਿੰਦਰਪਾਲ ਸਿੰਘ ਨੇ ਸੰਭਾਲਿਆ ਚਾਰਜ

ਘੁਮਾਣ, 28 ਸਤੰਬਰ (ਬਾਵਾ, ਬੰਮਰਾਹ)-ਪੁਲਿਸ ਥਾਣਾ ਘੁਮਾਣ ਦੇ ਨਵੇਂ ਥਾਣਾ ਮੁਖੀ ਵਜੋਂ ਇੰਸਪੈਕਟਰ ਸੁਰਿੰਦਰਪਾਲ ਸਿੰਘ ਨੇ ਅਹੁਦੇ ਦਾ ਚਾਰਜ ਸੰਭਾਲਿਆ। ਚਾਰਜ ਸੰਭਾਲਣ ਉਪਰੰਤ ਥਾਣਾ ਮੁਖੀ ਘੁਮਾਣ ਐਸ.

Ad Position 21
No active advertisement
ਅਜੀਤ ਡੈਸਕ 29-09-2026
ਘੁਮਾਣ, 28 ਸਤੰਬਰ (ਬਾਵਾ, ਬੰਮਰਾਹ)-ਪੁਲਿਸ ਥਾਣਾ ਘੁਮਾਣ ਦੇ ਨਵੇਂ ਥਾਣਾ ਮੁਖੀ ਵਜੋਂ ਇੰਸਪੈਕਟਰ ਸੁਰਿੰਦਰਪਾਲ ਸਿੰਘ ਨੇ ਅਹੁਦੇ ਦਾ ਚਾਰਜ ਸੰਭਾਲਿਆ। ਚਾਰਜ ਸੰਭਾਲਣ ਉਪਰੰਤ ਥਾਣਾ ਮੁਖੀ ਘੁਮਾਣ ਐਸ.ਐਚ.ਓ. ਸੁਰਿੰਦਰਪਾਲ ਸਿੰਘ ਨੇ ਆਖਿਆ ਕਿ ਉਹ ਆਪਣੇ-ਆਪ ਨੂੰ ਖੁਸਕਿਸਮਤ ਸਮਝਦੇ ਹਨ, ਜਿਨ੍ਹਾਂ ਨੂੰ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ, ਬਾਬਾ ਜੈਮਲ ਸਿੰਘ ਜੀ ਅਤੇ ਸ਼ਹੀਦ ਬਾਬਾ ਫਿਰਨਾਂ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਕਸਬਾ ਘੁਮਾਣ ਵਿਖੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਥਾਣੇ ਅਧੀਨ ਆਉਂਦੇ ਪਿੰਡਾਂ ਵਿਚ ਕਾਨੂੰਨ-ਵਿਵਸਥਾ ਨੂੰ ਹਰ ਹਾਲ ਵਿਚ ਬਰਕਰਾਰ ਰੱਖਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ ਤੇ ਨਸਾ ਤਸਕਰਾਂ, ਸਮਾਜ ਵਿਰੋਧੀ ਤੇ ਭੈੜੇ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਐਸ.ਐਚ.ਓ. ਸੁਰਿੰਦਰਪਾਲ ਸਿੰਘ ਨੇ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਆਪਣੇ ਵਾਹਨਾਂ ਦੇ ਕਾਗਜਾਤ ਪੂਰੇ ਰੱਖੇ ਜਾਣ, ਅਧੂਰੇ ਕਾਗਜਾਤ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੱਟੇ ਜਾਣਗੇ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ 18 ਸਾਲ ਤੋਂ ਘੱਟ ਉਮਰ ਵਾਲੇ ਬੱਚਿਆਂ ਨੂੰ ਵਾਹਨ ਚਲਾਉਣ ਲਈ ਨਾ ਦਿੱਤੇ ਜਾਣ। ਉਨ੍ਹਾਂ ਭਰੋਸਾ ਦਿਵਾਇਆ ਕਿ ਭੈੜੇ ਅਨਸਰਾਂ ਖਿਲਾਫ਼ ਜਾਣਕਾਰੀ ਦੇਣ ਵਾਲੇ ਹਰ ਵਿਅਕਤੀ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਉਨ੍ਹਾਂ ਆਖਿਆ ਕਿ ਸਮਾਜ ਵਿਰੋਧੀ ਅਨਸਰਾਂ ਤੇ ਨਸਾ ਤਸਕਰਾਂ ਨੂੰ ਕਿਸੇ ਕੀਮਤ ’ਤੇ ਨਹੀਂ ਬਖਸਿਆ ਜਾਵੇਗਾ ।
Ad Position 22
No active advertisement
ਪਿਛਲੀ ਖ਼ਬਰ ਐਨ.ਐਚ.ਐਮ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਸਿਵਲ ਸਰਜਨ ਦਫ਼ਤਰ ਵਿਖੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਜ਼ੋਨ ਪੱਧਰੀ ਅਥਲੈਟਿਕਸ ਮੁਕਾਬਲਿਆਂ ’ਚ ਕਲਗੀਧਰ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ
Ad Position 24