28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਐਨ.ਐਚ.ਐਮ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਸਿਵਲ ਸਰਜਨ ਦਫ਼ਤਰ ਵਿਖੇ ਰੋਸ ਪ੍ਰਦਰਸ਼ਨ

ਗੁਰਦਾਸਪੁਰ, 28 ਸਤੰਬਰ (ਗੁਰਪ੍ਰਤਾਪ ਸਿੰਘ)-ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਵਲੋਂ ਅੱਜ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹੱਕੀ ਮੰਗਾਂ ਨੂੰ ਲੈ ਕੇ ਸਿਵਲ ਸਰਜਨ ਦਫ਼ਤਰ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸਮੂਹ ਮੁਲਾਜ਼ਮਾਂ ਨੇ ਸਰਕਾਰ ਵਿਰੁੱਧ ਆਪਣੀ ਭੜਾਸ ਕੱਢੀ ਤੇ ਮੰਗਾਂ ਸਬੰਧੀ ਸਿਵਲ ਸਰਜਨ ਨੂੰ ਮੰਗ ਪੱਤਰ ਸੌਂਪਿਆ।

Ad Position 21
No active advertisement
ਅਜੀਤ ਡੈਸਕ 29-09-2026
ਗੁਰਦਾਸਪੁਰ, 28 ਸਤੰਬਰ (ਗੁਰਪ੍ਰਤਾਪ ਸਿੰਘ)-ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਵਲੋਂ ਅੱਜ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹੱਕੀ ਮੰਗਾਂ ਨੂੰ ਲੈ ਕੇ ਸਿਵਲ ਸਰਜਨ ਦਫ਼ਤਰ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸਮੂਹ ਮੁਲਾਜ਼ਮਾਂ ਨੇ ਸਰਕਾਰ ਵਿਰੁੱਧ ਆਪਣੀ ਭੜਾਸ ਕੱਢੀ ਤੇ ਮੰਗਾਂ ਸਬੰਧੀ ਸਿਵਲ ਸਰਜਨ ਨੂੰ ਮੰਗ ਪੱਤਰ ਸੌਂਪਿਆ। ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੇ ਦੱਸਿਆ ਕਿ 15 ਸਤੰਬਰ ਨੂੰ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਸਬ-ਕਮੇਟੀ ਦਾ ਗਠਨ ਕੀਤਾ ਸੀ। ਉਸ ਸਮੇਂ ਸਰਕਾਰ ਨੇ ਭਰੋਸਾ ਦਿਵਾਇਆ ਸੀ ਕਿ 15 ਦਿਨਾਂ ਅੰਦਰ ਐਨ.ਐਚ.ਐਮ ਮੁਲਾਜ਼ਮਾਂ ਨੂੰ ਰੈਗੂਲਰ ਕਰਨ, ਬਰਾਬਰ ਕੰਮ-ਬਰਾਬਰ ਤਨਖਾਹ ਦਾ ਫਾਰਮੂਲਾ ਲਾਗੂ ਕਰਨ ਅਤੇ ਤਨਖਾਹ ਵਾਧੇ ਨਾਲ ਜੁੜੇ ਮੁੱਦਿਆਂ ’ਤੇ ਠੋਸ ਫੈਸਲਾ ਲਿਆ ਜਾਵੇਗਾ। ਇਸੇ ਭਰੋਸੇ ਤੋਂ ਬਾਅਦ ਮੁਲਾਜ਼ਮਾਂ ਨੇ ਆਪਣੀ ਹੜਤਾਲ ਖ਼ਤਮ ਕੀਤੀ ਸੀ। ਹਾਲਾਂਕਿ ਹੁਣ 14 ਦਿਨ ਬੀਤਣ ਦੇ ਬਾਵਜੂਦ ਇਸ ਸਬ-ਕਮੇਟੀ ਦੀ ਕਾਰਵਾਈ ਬਾਰੇ ਕੋਈ ਸਪਸ਼ਟ ਜਾਂ ਲਿਖਤੀ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ, ਜਿਸ ਕਰਕੇ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ। ਇਸ ਰੋਸ ਧਰਨੇ ਦੌਰਾਨ ਜ਼ਿਲ੍ਹਾ ਐਨ.ਐਚ.ਐਮ ਕਮੇਟੀ ਦੇ ਆਗੂ ਡਾ: ਵਿਕਰਮ ਸੂਰੀ, ਅਮਨਦੀਪ ਸਿੰਘ, ਅਸ਼ਵਨੀ ਕੁਮਾਰ, ਗੁਰਪ੍ਰੀਤ ਸਿੰਘ, ਡਾ: ਗਗਨਦੀਪ ਸਿੰਘ ਅਤੇ ਡਾ: ਰਮਨ ਭਾਰਦਵਾਜ ਸਮੇਤ ਹੋਰ ਮੁਲਾਜ਼ਮ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਬ-ਕਮੇਟੀ ਦੀ ਹੁਣ ਤੱਕ ਦੀ ਕਾਰਵਾਈ ਸਬੰਧੀ ਤੁਰੰਤ ਲਿਖਤੀ ਤੇ ਸਪਸ਼ਟ ਜਾਣਕਾਰੀ ਦਿੱਤੀ ਜਾਵੇ ਅਤੇ ਉਨਾਂ ਦੀਆਂ ਮੰਗਾਂ ਦਾ ਜਲਦ ਨਿਪਟਾਰਾ ਕੀਤਾ ਜਾਵੇ। ਉਨਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ’ਤੇ ਗੰਭੀਰਤਾ ਨਾਲ ਸੁਣਵਾਈ ਨਾ ਕੀਤੀ ਤਾਂ 1 ਅਕਤੂਬਰ ਨੂੰ ਸਟੇਟ ਯੂਨੀਅਨ ਵਲੋਂ ਐਲਾਨੇ ਵੱਡੇ ਸੰਘਰਸ਼ ਵਿਚ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਮੁਲਾਜ਼ਮ ਸ਼ਮੂਲੀਅਤ ਕਰਨਗੇ, ਜਿਸ ਦੀ ਪੂਰੀ ਜ਼ਿੰਮੇਵਾਰੀ ਪ੍ਰਸ਼ਾਸਨ ਅਤੇ ਸਰਕਾਰ ਦੀ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਕਾਰਵਾਈ ਨੂੰ ਲੈ ਕੇ ਮ੍ਰਿਤਕ ਨੌਜਵਾਨ ਦੇ ਪਰਿਵਾਰ, ਪਿੰਡ ਵਾਸੀ ਤੇ ਜਥੇਬੰਦੀਆਂ ਦੇ ਆਗੂਆਂ ਨੇ ਮੁਰਦਾਘਰ ਦੇ ਬਾਹਰ ਲਗਾਇਆ ਧ... ਅਗਲੀ ਖ਼ਬਰ ਘੁਮਾਣ ਥਾਣਾ ਮੁਖੀ ਵਜੋਂ ਇੰਸਪੈਕਟਰ ਸੁਰਿੰਦਰਪਾਲ ਸਿੰਘ ਨੇ ਸੰਭਾਲਿਆ ਚਾਰਜ
Ad Position 24