ਮਹੰਤਾਂ ਤੋਂ ਗੁਰੂ ਘਰਾਂ ਨੂੰ ਛਡਾਉਣ ਲਈ ਮੁੜ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਦੀ ਲੋੜ : ਜਥੇ. ਸ਼ਾਮਪੁਰਾ
ਬਟਾਲਾ, 29 ਸਤੰਬਰ (ਸਤਿੰਦਰ ਸਿੰਘ)-ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਨੇ ਧਾਰਮਿਕ ਅਸਥਾਨਾਂ ਨੂੰ ਮਹੰਤਾਂ ਤੋਂ ਆਜ਼ਾਦ ਕਰਵਾਇਆ ਸੀ ਤੇ ਹੁਣ ਮੁੜ ਗੁਰਦੁਆਰਾ ਸਾਹਿਬਾਨਾਂ ’ਤੇ ਇਨ੍ਹਾਂ ਮਹੰਤਾਂ ਵਲੋਂ ਕਬਜ਼ਾ ਕਰ ਲਿਆ ਗਿਆ ਹੈ, ਜਿਸ ਲਈ ਭਾਈ ਲਛਮਣ ਸਿੰਘ ਧਾਰੋਵਾਲੀ ਦੀ ਮੁੜ ਲੋੜ ਆ ਪਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾ.
ਬਟਾਲਾ, 29 ਸਤੰਬਰ (ਸਤਿੰਦਰ ਸਿੰਘ)-ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਨੇ ਧਾਰਮਿਕ ਅਸਥਾਨਾਂ ਨੂੰ ਮਹੰਤਾਂ ਤੋਂ ਆਜ਼ਾਦ ਕਰਵਾਇਆ ਸੀ ਤੇ ਹੁਣ ਮੁੜ ਗੁਰਦੁਆਰਾ ਸਾਹਿਬਾਨਾਂ ’ਤੇ ਇਨ੍ਹਾਂ ਮਹੰਤਾਂ ਵਲੋਂ ਕਬਜ਼ਾ ਕਰ ਲਿਆ ਗਿਆ ਹੈ, ਜਿਸ ਲਈ ਭਾਈ ਲਛਮਣ ਸਿੰਘ ਧਾਰੋਵਾਲੀ ਦੀ ਮੁੜ ਲੋੜ ਆ ਪਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾ. ਐਗਜੈਕਟਿਵ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇ. ਗੁਰਵਿੰਦਰ ਸਿੰਘ ਸ਼ਾਮਪੁਰਾ ਨੇ ਕੀਤਾ। ਉਨ੍ਹਾਂ ਕਿਹਾ ਕਿ ਨਰਾਇਣੂ ਵਰਗੇ ਵਿਭਚਾਰੀਆਂ ਤੋਂ ਸ਼੍ਰੀ ਨਨਕਾਣਾ ਸਾਹਿਬ ਤੇ ਹੋਰ ਗੁਰਧਾਮਾਂ ਨੂੰ ਮੁਕਤ ਕਰਾਉਣ ਵਾਸਤੇ 100 ਸਾਲ ਪਹਿਲਾਂ ਹੋਂਦ ’ਚ ਆਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੌਮ ਨੂੰ ਉਸ ਤੋਂ ਵੀ ਡੂੰਘੇ ਖੂਹ ਵਿਚ ਸੁੱਟ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇ ਅਜਿਹੇ ਵਿਭਚਾਰੀਆਂ ਦਾ ਗੁਰੂ ਘਰਾਂ ’ਤੇ ਕਬਜ਼ਾ ਰਹਿੰਦਾ ਹੈ ਤਾਂ ਫਿਰ ਸ੍ਰੀ ਆਨੰਦਪੁਰ ਸਾਹਿਬ ਵਿਖੇ ਵਾਪਰੀਆਂ ਅਤਿ ਸ਼ਰਮਨਾਕ ਘਟਨਾਵਾਂ ਸਦਾ ਹੁੰਦੀਆਂ ਰਹਿਣਗੀਆਂ। ਇਤਿਹਾਸਕ ਹਵਾਲਾ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼੍ਰੀ ਅਕਾਲ ਤਖਤ ਸਾਹਿਬ ’ਤੇ ਜੇ ਕਿਸੇ ਅਬਲਾ ਨਾਰੀ ਦੀ ਇੱਜ਼ਤ ਦਾ ਮਸਲਾ ਆਉਂਦਾ ਸੀ ਤਾਂ ਸਾਡੇ ਕੌਮੀ ਜਥੇਦਾਰ ਸਾਹਿਬਾਨ ਹੱਥ ਵਿਚ ਛਕਣ ਲਈ ਫੜੇ ਪ੍ਰਸ਼ਾਦੇ ਦੀ ਟੁੱਟੀ ਬੁਰਕੀ, ਉੱਥੇ ਹੀ ਛੱਡ ਕੇ ਉਸ ਧੀ ਧਿਆਣੀ ਦੀ ਇੱਜ਼ਤ ਵਾਸਤੇ ਆਪਾਂ ਕੁਰਬਾਨ ਕਰਨ ਲਈ ਚੱਲ ਪੈਂਦੇ ਸਨ। ਉਨ੍ਹਾਂ ਕਿਹਾ ਕਿ ਹੁਣ ਸਭ ਕੁਝ ਹੱਦਾਂ-ਬੰਨੇ ਪਾਰ ਕਰ ਚੁੱਕਾ ਹੈ ਤੇ ਇਸ ’ਤੇ ਕਾਬੂ ਪਾਉਣ ਲਈ ਸਭ ਨੂੰ ਇਕਜੁਟ ਹੋਣਾ ਚਾਹੀਦਾ ਹੈ ਤੇ ਕੇਂਦਰ ਸਰਕਾਰ ’ਤੇ ਦਬਾਅ ਪਾ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਈਆਂ ਜਾਣ ਤਾਂ ਜੋ ਇਨ੍ਹਾਂ ਨਰੈਣੂ ਮਹੰਤਾਂ ਤੋਂ ਗੁਰੂ ਘਰਾਂ ਦੇ ਕਬਜ਼ੇ ਛੁਡਵਾ ਕੇ ਗੁਰਦੁਆਰਾ ਸਾਹਿਬਾਨ ਤੇ ਸਿੱਖ ਕੌਮ ਦੀ ਮਾਣ-ਮਰਿਯਾਦਾ ਬਹਾਲ ਕਰਵਾਈ ਜਾ ਸਕੇ।