ਖਾਨ ਪਿਆਰਾ ਦੇ 40 ਪਰਿਵਾਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ’ਚ ਸ਼ਾਮਿਲ
ਬਟਾਲਾ, 29 ਸਤੰਬਰ (ਸਤਿੰਦਰ ਸਿੰਘ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਹਲਕਾ ਬਟਾਲਾ ਦੀ ਮੀਟਿੰਗ ਪਿੰਡ ਖਾਨ ਪਿਆਰਾ ਵਿਚ ਹੋਈ, ਜਿਸ ਵਿਚ ਪ੍ਰਿਥੀਪਾਲ ਸਿੰਘ ਬਟਾਲਾ ਕਾਰਜਕਾਰਨੀ ਕਮੇਟੀ ਮੈਂਬਰ ਤੇ ਇੰਚਾਰਜ ਹਲਕਾ ਬਟਾਲਾ, ਜਸਬੀਰ ਸਿੰਘ ਗੋਬਿੰਦ ਨਗਰ, ਖੁਸ਼ਕਰਨ ਸਿੰਘ ਹੇਅਰ, ਸੁਖਜੀਤ ਸਿੰਘ ਸਹਾਬਪੁਰਾ, ਹਰਵੰਤ ਸਿੰਘ ਸੂਬੇਦਾਰ, ਬੀਬੀ ਪ੍ਰਭਜੋਤ ਕੌਰ ਬਟਾਲਾ, ਬੀਬੀ ਕਵਲਪ੍ਰੀਤ ਕੌਰ ਖਤੀਬ, ਬੀਬੀ ਰਾਜਵਿੰਦਰ ਕੌਰ, ਜੱਜ ਵੋਹਰਾ, ਜਤਿੰਦਰ ਸਿੰਘ ਧੁੱਪਸੜੀ, ਦਿਲਬਾਗ ਸਿੰਘ ਬਟਾਲਾ, ਜਤਿੰਦਰ ਸਿੰਘ ਭੱਟੀ, ਸਰਪੰਚ ਮਨਜੀਤ ਸਿੰਘ, ਗੁਰਮੇਜ ਸਿੰਘ ਬਟਾਲਾ, ਹਰਦੀਪ ਸਿੰਘ ਧਾਰੀਵਾਲ ਭੋਜਾ, ਜਥੇ. ਦਾਰਾ ਸਿੰਘ ਧੁੱਪਸੜੀ, ਹਰਮੀਤ ਸਿੰਘ, ਗੁਰਦੀਪਕ ਸਿੰਘ ਯੂਥ ਆਗੂ ਤੇ ਅਭਿਸ਼ੇਕ ਕੁਮਾਰ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।
ਹ
ਹਲਕਾ ਇੰਚਾਰਜ ਪ੍ਰਿਥੀਪਾਲ ਸਿੰਘ ਬਟਾਲਾ ਨੇ ਬਣਾਈ 41 ਮੈਂਬਰੀ ਕਮੇਟੀ
30-09-2026
ਬਟਾਲਾ, 29 ਸਤੰਬਰ (ਸਤਿੰਦਰ ਸਿੰਘ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਹਲਕਾ ਬਟਾਲਾ ਦੀ ਮੀਟਿੰਗ ਪਿੰਡ ਖਾਨ ਪਿਆਰਾ ਵਿਚ ਹੋਈ, ਜਿਸ ਵਿਚ ਪ੍ਰਿਥੀਪਾਲ ਸਿੰਘ ਬਟਾਲਾ ਕਾਰਜਕਾਰਨੀ ਕਮੇਟੀ ਮੈਂਬਰ ਤੇ ਇੰਚਾਰਜ ਹਲਕਾ ਬਟਾਲਾ, ਜਸਬੀਰ ਸਿੰਘ ਗੋਬਿੰਦ ਨਗਰ, ਖੁਸ਼ਕਰਨ ਸਿੰਘ ਹੇਅਰ, ਸੁਖਜੀਤ ਸਿੰਘ ਸਹਾਬਪੁਰਾ, ਹਰਵੰਤ ਸਿੰਘ ਸੂਬੇਦਾਰ, ਬੀਬੀ ਪ੍ਰਭਜੋਤ ਕੌਰ ਬਟਾਲਾ, ਬੀਬੀ ਕਵਲਪ੍ਰੀਤ ਕੌਰ ਖਤੀਬ, ਬੀਬੀ ਰਾਜਵਿੰਦਰ ਕੌਰ, ਜੱਜ ਵੋਹਰਾ, ਜਤਿੰਦਰ ਸਿੰਘ ਧੁੱਪਸੜੀ, ਦਿਲਬਾਗ ਸਿੰਘ ਬਟਾਲਾ, ਜਤਿੰਦਰ ਸਿੰਘ ਭੱਟੀ, ਸਰਪੰਚ ਮਨਜੀਤ ਸਿੰਘ, ਗੁਰਮੇਜ ਸਿੰਘ ਬਟਾਲਾ, ਹਰਦੀਪ ਸਿੰਘ ਧਾਰੀਵਾਲ ਭੋਜਾ, ਜਥੇ. ਦਾਰਾ ਸਿੰਘ ਧੁੱਪਸੜੀ, ਹਰਮੀਤ ਸਿੰਘ, ਗੁਰਦੀਪਕ ਸਿੰਘ ਯੂਥ ਆਗੂ ਤੇ ਅਭਿਸ਼ੇਕ ਕੁਮਾਰ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਮੌਕੇ ਖਾਨ ਪਿਆਰਾ ਦੇ 35 ਪਰਿਵਾਰਾਂ ਨੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਵਿਚ ਸ਼ਾਮਿਲ ਹੋ ਕੇ ਭਾਈ ਅੰਮ੍ਰਿਤਪਾਲ ਸਿੰਘ ਦਾ ਸਾਥ ਦੇਣ ਦਾ ਐਲਾਨ ਕੀਤਾ। ਪ੍ਰਿਥੀਪਾਲ ਸਿੰਘ ਬਟਾਲਾ ਨੇ ਕਿਹਾ ਕਿ ਕਾਂਗਰਸ, ਬੀਜੇਪੀ, ਅਕਾਲੀ ਦਲ ਬਾਦਲ, ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਤਬਾਹੀ ਦੇ ਕੰਢੇ ’ਤੇ ਲਿਆ ਕੇ ਖੜਾ ਕਰ ਦਿੱਤਾ ਹੈ। ਪੰਜਾਬ ਹੁਣ ਤੱਕ ਦੇ ਸਭ ਤੋਂ ਮਾੜੇ ਦੌਰ ਵਿਚੋਂ ਗੁਜਰ ਰਿਹਾ ਹੈ। ਬੀਬੀ ਪ੍ਰਭਜੋਤ ਕੌਰ ਨੇ ਕਿਹਾ ਕਿ ਜੇ ਪੰਜਾਬ ਵਿਚੋਂ ਨਸ਼ਿਆਂ ਦਾ ਖਾਤਮਾ ਕਰਨਾ ਹੈ ਤਾਂ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੀ ਵਾਗਡੋਰ ਸੰਭਾਲਣੀ ਪਵੇਗੀ। ਜਸਬੀਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੁਜਗਾਰ ਨਹੀਂ ਦਿੱਤਾ ਜਾ ਰਿਹਾ, ਸਗੋਂ ਬਾਹਰਲੇ ਸੂਬਿਆਂ ਦੇ ਲੋਕਾਂ ਨੂੰ ਰੁਜ਼ਗਾਰ ਦਿੱਤਾ ਗਿਆ ਹੈ। ਖੁਸ਼ਕਰਨ ਸਿੰਘ ਨੇ ਕਿਹਾ ਕਿ ਅਕਾਲੀ ਦਲ ਬਾਦਲ ਨੇ ਸਿੱਖਾਂ ਦੀਆਂ ਸੰਸਥਾਵਾਂ ਤੇ ਪ੍ਰੰਪਰਾਵਾਂ ਨੂੰ ਤਹਿਸ-ਨਹਿਸ ਕੀਤਾ ਹੈ। ਉਨ੍ਹਾਂ ਦਾ ਸਤਿਕਾਰ ਬਹਾਲ ਕਰਨ ਲਈ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਨਾਲ ਜੁੜਨਾ ਪਵੇਗਾ। ਸੁਖਜੀਤ ਸਿੰਘ ਨੇ ਕਿਹਾ ਕਿ ਕੇਜਰੀਵਾਲ ਦਾ ਦਿੱਲੀ ਵਾਲਾ ਸਿੱਖਿਆ ਮਾਡਲ, ਦਿੱਲੀ ਵਿਚ ਵੀ ਫੇਲ ਸਾਬਿਤ ਹੋਇਆ ਅਤੇ ਪੰਜਾਬ ਵਿਚ ਵੀ ਫੇਲ ਹੈ। ਕੰਵਲਪ੍ਰੀਤ ਕੌਰ ਨੇ ਕਿਹਾ ਕਿ ਇਸ ਵਕਤ ਔਰਤਾਂ ਨੂੰ ਨਸ਼ਿਆਂ ਤੇ ਲੁੱਟਾਂ-ਖੋਹਾਂ ਸਭ ਤੋਂ ਵੱ ਧ ਪ੍ਰੇਸ਼ਾਨੀ ਹੈ। ਉਨ੍ਹਾਂ ਦੇ ਘਰ ਉਜੜ ਰਹੇ ਹਨ। ਜੱਜ ਵੋਹਰਾ ਨੇ ਕਿਹਾ ਕਿ ਇਸ ਵਕਤ ਵਪਾਰੀ ਤੇ ਕਾਰੋਬਾਰੀ ਫਰੌਤੀਆਂ ਤੋਂ ਬਹੁਤ ਪ੍ਰੇਸ਼ਾਨ ਹਨ। ਇਸ ਤੋਂ ਨਿਜਾਤ ਭਾਈ ਅੰਮ੍ਰਿਤਪਾਲ ਸਿੰਘ ਹੀ ਦਵਾ ਸਕਦਾ ਹੈ। ਸਰਪੰਚ ਮਨਜੀਤ ਸਿੰਘ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਆਪਣੇ ਲੋਕਾਂ ਦੀ ਖਾਤਰ ਜੇਲ ਵਿਚ ਬੈਠਾ ਹੈ। ਸਾਨੂੰ ਵਧ ਚੜ ਕੇ ਸਾਥ ਦੇਣਾ ਚਾਹੀਦਾ। ਇਸ ਮੌਕੇ ਸਰਬਜੀਤ ਸਿੰਘ, ਦੀਦਾਰ ਸਿੰਘ, ਸੁੱਚਾ ਸਿੰਘ, ਰਣਜੀਤ ਸਿੰਘ, ਸਾਹਿਬਦੀਪ ਸਿੰਘ, ਹਰਜਿੰਦਰ ਸਿੰਘ, ਗੁਰਦੇਵ ਸਿੰਘ, ਬਲਜਿੰਦਰ ਸਿੰਘ ਗੁਰਪ੍ਰੀਤ ਸਿੰਘ, ਜਗਜੀਤ ਸਿੰਘ, ਜਗੀਰ ਸਿੰਘ, ਸਵਿੰਦਰ ਸਿੰਘ, ਮੁਖਵਿੰਦਰ ਸਿੰਘ, ਹਰਦੀਪ ਸਿੰਘ, ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਰਣਜੀਤ ਸਿੰਘ, ਗੁਰਮੁਖ ਸਿੰਘ, ਹਰਬੰਸ ਸਿੰਘ, ਸਰਬਜੀਤ ਸਿੰਘ, ਸਰਵਨ ਸਿੰਘ, ਪ੍ਰਭਦੀਪ ਸਿੰਘ, ਜੋਗਿੰਦਰ ਸਿੰਘ, ਬਲਕਾਰ ਸਿੰਘ, ਨਛੱਤਰ ਸਿੰਘ, ਜਗਤਾਰ ਸਿੰਘ, ਅਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਗੁਰਨਾਮ ਸਿੰਘ, ਦਿਲਬਾਗ ਸਿੰਘ, ਬੀਬੀ ਮਨਜੀਤ ਕੌਰ, ਅਮਨਪ੍ਰੀਤ ਕੌਰ, ਬੀਬੀ ਹਰਵਿੰਦਰ ਕੌਰ, ਬੀਬੀ ਬਲਵਿੰਦਰ ਕੌਰ, ਬੀਬੀ ਸਰਬਜੀਤ ਕੌਰ, ਬੀਬੀ ਸੁਰਜੀਤ ਕੌਰ, ਬੀਬੀ ਪਰਮਜੀਤ ਕੌਰ, ਬੀਬੀ ਰੁਪਿੰਦਰ ਕੌਰ, ਬੀਬੀ ਸਤਵੰਤ ਕੌਰ, ਬੀਬੀ ਰਾਜਵਿੰਦਰ ਕੌਰ, ਬੀਬੀ ਨਰਿੰਦਰਜੀਤ ਕੌਰ, ਬੀਬੀ ਸਤਿੰਦਰਜੀਤ ਕੌਰ, ਬੀਬੀ ਰਾਜਵਿੰਦਰ ਕੌਰ, ਬੀਬੀ ਗੁਰਬਚਨ ਕੌਰ ਆਦਿ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦਾ ਝੰਡਾ ਬੁਲੰਦ ਕੀਤਾ। ਅਖੀਰ ਵਿਚ ਸਰਬਜੀਤ ਸਿੰਘ ਖਾਨ ਪਿਆਰਾ ਨੇ ਸਾਰਿਆਂ ਦਾ ਧੰਨਵਾਦ ਕੀਤਾ।