30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਤਜਿੰਦਰ ਕਤਲ ਮਾਮਲੇ ’ਚ ਵੱਡਾ ਮੋੜ

ਗੁਰਦਾਸਪੁਰ, 29 ਸਤੰਬਰ (ਚੱਕਰਾਜਾ)-ਪਿੰਡ ਰੰਧਾਵਾ ਕਲੋਨੀ ਦੇ ਨੌਜਵਾਨ ਤਜਿੰਦਰ ਸਿੰਘ ਕਤਲ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਪੀੜਤ ਪਰਿਵਾਰ ਵਲੋਂ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਜ਼ਿਲ੍ਹਾ ਪੁਲਿਸ ਹੈੱਡ ਕੁਆਰਟਰ ਗੁਰਦਾਸਪੁਰ ਵਿਖੇ ਐਸ. ਐਸ.

Ad Position 21
No active advertisement
ਐਸ.ਐਸ.ਪੀ ਦਫ਼ਤਰ ਦੇ ਬਾਹਰ ਬੈਠੇ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰ ਤੇ ਹੋਰ ਜਥੇਬੰਦੀਆਂ ਦੇ ਆਗੂ। ਤਸਵੀਰ: ਵਿਸ਼ਾਲ ਮੁੰਨਾ 30-09-2026
ਗੁਰਦਾਸਪੁਰ, 29 ਸਤੰਬਰ (ਚੱਕਰਾਜਾ)-ਪਿੰਡ ਰੰਧਾਵਾ ਕਲੋਨੀ ਦੇ ਨੌਜਵਾਨ ਤਜਿੰਦਰ ਸਿੰਘ ਕਤਲ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਪੀੜਤ ਪਰਿਵਾਰ ਵਲੋਂ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਜ਼ਿਲ੍ਹਾ ਪੁਲਿਸ ਹੈੱਡ ਕੁਆਰਟਰ ਗੁਰਦਾਸਪੁਰ ਵਿਖੇ ਐਸ.ਐਸ.ਪੀ ਦਫ਼ਤਰ ਸਾਹਮਣੇ ਜ਼ੋਰਦਾਰ ਧਰਨਾ ਦਿੱਤਾ ਗਿਆ। ਧਰਨਾਕਾਰੀਆਂ ਨੇ ਕਾਹਨੂੰਵਾਨ ਤੇ ਗੁਰਦਾਸਪੁਰ ਪੁਲਿਸ ਦੀ ਹੁਣ ਤੱਕ ਦੀ ਕਾਰਵਾਈ ’ਤੇ ਤਿੱਖੇ ਸਵਾਲ ਚੁੱਕਦਿਆਂ ਹਮਲਾਵਰਾਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ। ਦੱਸ ਦਈਏ ਕਿ ਪਰਿਵਾਰ ਵਲੋਂ ਨੌਜਵਾਨ ਦੀ ਮ੍ਰਿਤਕ ਦੇਹ ਦਾ ਅਜੇ ਤੱਕ ਸਸਕਾਰ ਨਹੀਂ ਕੀਤਾ ਗਿਆ। ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਤੱਕ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ, ਸਸਕਾਰ ਨਹੀਂ ਕੀਤਾ ਜਾਵੇਗਾ। ਧਰਨੇ ਦੌਰਾਨ ਐਸ.ਪੀ ਮਨੋਜ ਠਾਕੁਰ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਐਸ.ਐਸ.ਪੀ ਦੇ ਹੁਕਮਾਂ ’ਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਨ ਤੇ ਹਮਲਾਵਰਾਂ ਤੱਕ ਪਹੁੰਚਣ ਲਈ ਤਿੰਨ ਮੈਂਬਰੀ ਸਿੱਟ ਗਠਿਤ ਕਰ ਦਿੱਤੀ ਗਈ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਗੁਰਦਾਸਪੁਰ ਦੇ ਪੁਲਿਸ ਅਧਿਕਾਰੀਆਂ ਵਲੋਂ ਜਾਂਚ ਅੱਗੇ ਵਧਾਈ ਜਾਵੇਗੀ। ਇਸ ਭਰੋਸੇ ਤੋਂ ਬਾਅਦ ਧਰਨਾ ਸਮਾਪਤ ਕੀਤਾ ਗਿਆ। ਦੱਸ ਦਈਏ ਕਿ ਕਰੀਬ ਦੋ ਹਫਤੇ ਪਹਿਲਾਂ ਨੌਜਵਾਨ ਤਜਿੰਦਰ ਸਿੰਘ ਦਾ ਪਿੰਡ ਭੂਸ ਵਿਖੇ ਕਤਲ ਕਰ ਦਿੱਤਾ ਗਿਆ ਸੀ। ਪਰਿਵਾਰ ਦਾ ਇਹ ਵੀ ਦਾਅਵਾ ਹੈ ਕਿ ਉਨਾਂ ਦੇ ਹੱਥ ਸੀ.ਸੀ.ਟੀ.ਵੀ ਫੁਟੇਜ ਲੱਗੀ ਹੈ, ਜਿਸ ’ਚ ਕੁਝ ਵਿਅਕਤੀ ਨਜ਼ਰ ਆ ਰਹੇ ਹਨ। ਪੁਲਿਸ ਵਲੋਂ ਲੜਕੀ ਨੂੰ ਗ੍ਰਿਫ਼ਤਾਰ ਕਰਦਿਆਂ 9 ਅਣਪਛਾਤੇ ਵਿਅਕਤੀਆਂ ਨੂੰ ਮਾਮਲੇ ਵਿਚ ਨਾਮਜ਼ਦ ਕੀਤਾ ਗਿਆ ਹੈ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ ਤੇ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਇਆ ਜਾਏਗਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਪੈਨਸ਼ਨਰਾਂ ਤੇ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨ ਕੇ ਸਮਾਂ ਟਪਾ ਰਹੀ-ਕਾਮਰੇਡ ਅਮਰਜੀਤ ਸਿੰਘ ਸੈਣੀ ਅਗਲੀ ਖ਼ਬਰ ਇਲੈਕਟੋਰਲ ਰੋਲ ਆਬਜ਼ਰਵਰ ਰਾਖੀ ਗੁਪਤਾ ਭੰਡਾਰੀ ਬਟਾਲਾ ਪਹੁੰਚੇ
Ad Position 24