ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਮੌਕੇ ਵੀ.ਐੱਮ.ਐੱਸ. ਇੰਸਟੀਚਿਊਟ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ
ਬਟਾਲਾ, 29 ਸਤੰਬਰ (ਸਤਿੰਦਰ ਸਿੰਘ)-ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਮੌਕੇ ਵੀ. ਐੱਮ.
ਬਟਾਲਾ, 29 ਸਤੰਬਰ (ਸਤਿੰਦਰ ਸਿੰਘ)-ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਮੌਕੇ ਵੀ.ਐੱਮ.ਐੱਸ. ਇੰਸਟੀਚਿਊਟ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਗਿਆ। ਇਸ ਮੌਕੇ ਸੰਸਥਾ ਦੀ ਚੜ੍ਹਦੀ ਕਲਾ, ਵਿਦਿਆਰਥੀਆਂ ਦੇ ਉਜਵਲ ਭਵਿੱਖ ਤੇ ਸਮੂਹ ਸਟਾਫ਼ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ ਗਈ। ਧਾਰਮਿਕ ਸਮਾਗਮ ’ਚ ਸੰਸਥਾ ਦੇ ਚੇਅਰਮੈਨ ਸ੍ਰੀ ਅਸ਼ਵਨੀ ਸੇਖੜੀ ਸਮੇਤ ਪ੍ਰਬੰਧਕ ਕਮੇਟੀ, ਪ੍ਰਿੰਸੀਪਲ, ਅਧਿਆਪਕਾਂ, ਸਟਾਫ਼ ਤੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਗੁਰੂ ਸਾਹਿਬ ਜੀ ਦਾ ਸ਼ੁਕਰਾਨਾ ਕਰਦਿਆਂ ਸੰਗਤਾਂ ਲਈ ਅਤੁੱਟ ਲੰਗਰ ਵਰਤਾਇਆ ਗਿਆ। ਸ੍ਰੀ ਅਸ਼ਵਨੀ ਸੇਖੜੀ ਨੇ ਕਿਹਾ ਕਿ ਨਵੇਂ ਸੈਸ਼ਨ ਦੀ ਸ਼ੁਰੂਆਤ ਗੁਰੂ ਸਾਹਿਬ ਜੀ ਦਾ ਓਟ-ਆਸਰਾ ਲੈ ਕੇ ਕਰਨਾ ਸੰਸਥਾ ਲਈ ਸ਼ੁਭ ਮੌਕਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ ਤੇ ਚੰਗੇ ਸੰਸਕਾਰਾਂ ਨੂੰ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ।