ਆਂਗਣਵਾੜੀ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ 1 ਅਕਤੂਬਰ ਨੂੰ ਸੰਗਰੂਰ ’ਚ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਦੀ ਤਿਆਰੀਆਂ ਮੁਕੰਮਲ-ਬਲਾਕ ਪ੍ਰਧਾਨ
ਗੁਰਦਾਸਪੁਰ, 29 ਸਤੰਬਰ (ਗੁਰਪ੍ਰਤਾਪ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ । ਬਲਾਕ ਪ੍ਰਧਾਨ ਸੁਨਿਰਮਲ ਕੌਰ ਨੇ ਦੱਸਿਆ ਕਿ 1 ਅਕਤੂਬਰ ਨੂੰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ।
ਗੁਰਦਾਸਪੁਰ, 29 ਸਤੰਬਰ (ਗੁਰਪ੍ਰਤਾਪ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ । ਬਲਾਕ ਪ੍ਰਧਾਨ ਸੁਨਿਰਮਲ ਕੌਰ ਨੇ ਦੱਸਿਆ ਕਿ 1 ਅਕਤੂਬਰ ਨੂੰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ । ਉਨ੍ਹਾਂ ਕਿਹਾ ਕਿ ਯੂਨੀਅਨ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੀ ਹੈ, ਪਰ ਪੰਜਾਬ ਸਰਕਾਰ ਵਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਕੋਈ ਵੀ ਮਸਲਾ ਹੱਲ ਨਹੀਂ ਕੀਤਾ ਗਿਆ । ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਸਰਕਾਰ ਬਣਨ ’ਤੇ ਮਾਣ ਭੱਤਾ ਦੁੱਗਣਾ ਕਰਨ ਦਾ ਵਾਅਦਾ ਕੀਤਾ ਸੀ, ਜੋ ਅਜੇ ਤੱਕ ਲਾਗੂ ਨਹੀਂ ਹੋਇਆ । ਇਸ ਤੋਂ ਇਲਾਵਾ ਆਂਗਣਵਾੜੀ ਕੇਂਦਰਾਂ ’ਚ ਪ੍ਰਾਈਵੇਟ ਕੰਪਨੀਆਂ ਰਾਹੀਂ ਘਟੀਆ ਕੁਆਲਿਟੀ ਦਾ ਰਾਸ਼ਨ ਸਪਲਾਈ ਕੀਤਾ ਜਾ ਰਿਹਾ ਹੈ । ਹੁਣ ਸਰਕਾਰ ਨੇ ਸਟੇਟ ਲੈਵਲ ਦੀ ਥਾਂ ਜ਼ਿਲ੍ਹਾ ਪੱਧਰ ’ਤੇ ਨਵੀਆਂ ਕੰਪਨੀਆਂ ਨੂੰ ਇਹ ਕੰਮ ਦੇਣ ਦੀ ਚਾਲ ਚੱਲੀ ਹੈ । ਜਿਸ ਦਾ ਜਥੇਬੰਦੀ ਪੂਰਾ ਵਿਰੋਧ ਕਰਦੀ ਹੈ । ਜਥੇਬੰਦੀ ਨੇ ਮੰਗ ਕੀਤੀ ਹੈ ਕਿ ਲਾਭਪਾਤਰੀਆਂ ਨੂੰ ਪਹਿਲਾਂ ਵਾਂਗ ਆਂਗਣਵਾੜੀ ਹੈਲਪਰਾਂ ਦੁਆਰਾ ਤਾਜ਼ਾ ਖਾਣਾ ਬਣਾ ਕੇ ਦਿੱਤਾ ਜਾਵੇ, ਪ੍ਰਾਈਵੇਟ ਕੰਪਨੀਆਂ ਦੀ ਲੁੱਟ ਬੰਦ ਕੀਤੀ ਜਾਵੇ ਤੇ ਆਂਗਣਵਾੜੀ ਵਰਕਰਾਂ ਨੂੰ ਪ੍ਰੀ-ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ । ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ 1 ਅਕਤੂਬਰ ਨੂੰ ਵੱਡੀ ਗਿਣਤੀ ’ਚ ਵਰਕਰਾਂ ਅਤੇ ਹੈਲਪਰਾਂ ਸੰਗਰੂਰ ਪਹੁੰਚ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕਰਨਗੀਆਂ । 29ਜੀਆਰਪੀ22 ਬਲਾਕ ਪ੍ਰਧਾਨ ਸੁਨਿਰਮਲ ਕੌਰ ।