30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਪਰਾਲੀ ਸਾੜਨ ’ਤੇ ਪਠਾਨਕੋਟ ਜ਼ਿਲ੍ਹੇ ’ਚ ਪੂਰਨ ਪਾਬੰਦੀ

ਪਠਾਨਕੋਟ, 29 ਸਤੰਬਰ (ਸੰਧੂ/ਵਿਨੋਦ)-ਝੋਨੇ ਦੀ ਕੱਟਾਈ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਨਾਲ ਹੋਣ ਵਾਲੇ ਹਵਾ ਪ੍ਰਦੂਸ਼ਣ ਤੇ ਸਿਹਤ ਤੇ ਜ਼ਮੀਨ ਦੀ ਉਪਜਾਊ ਸ਼ਕਤੀ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਦੇਖਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਡਾ: ਪੱਲਵੀ ਨੇ ਜ਼ਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਪਰਾਲੀ ਨੂੰ ਖੇਤਾਂ ’ਚ ਅੱਗ ਲਗਾਉਣ/ਸਾੜਨ ֹ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ । ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਜਾਰੀ ਹੁਕਮ ਤਹਿਤ ਜ਼ਿਲ੍ਹੇ ’ਚ ਪਰਾਲੀ ਸਾੜਨ ਦੀ ਮਨਾਹੀ ਰਹੇਗੀ ।

Ad Position 21
No active advertisement
ਅਜੀਤ ਡੈਸਕ 30-09-2026
ਪਠਾਨਕੋਟ, 29 ਸਤੰਬਰ (ਸੰਧੂ/ਵਿਨੋਦ)-ਝੋਨੇ ਦੀ ਕੱਟਾਈ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਨਾਲ ਹੋਣ ਵਾਲੇ ਹਵਾ ਪ੍ਰਦੂਸ਼ਣ ਤੇ ਸਿਹਤ ਤੇ ਜ਼ਮੀਨ ਦੀ ਉਪਜਾਊ ਸ਼ਕਤੀ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਦੇਖਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਡਾ: ਪੱਲਵੀ ਨੇ ਜ਼ਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਪਰਾਲੀ ਨੂੰ ਖੇਤਾਂ ’ਚ ਅੱਗ ਲਗਾਉਣ/ਸਾੜਨ ֹ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ । ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਜਾਰੀ ਹੁਕਮ ਤਹਿਤ ਜ਼ਿਲ੍ਹੇ ’ਚ ਪਰਾਲੀ ਸਾੜਨ ਦੀ ਮਨਾਹੀ ਰਹੇਗੀ । ਪ੍ਰਸ਼ਾਸਨ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਹਵਾ ਪ੍ਰਦੂਸ਼ਣ ਵਧਣ ਦੇ ਨਾਲ ਮਿੱਟੀ ਦੇ ਲਾਭਦਾਇਕ ਜੀਵਾਣੂ ਨਸ਼ਟ ਹੁੰਦੇ ਹਨ ਤੇ ਜ਼ਮੀਨ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ । ਇਸ ਤੋਂ ਇਲਾਵਾ ਧੂੰਏਂ ਕਾਰਨ ਸੜਕਾਂ ’ਤੇ ਦਿੱਖ ਘਟਣ ਨਾਲ ਹਾਦਸਿਆਂ ਦਾ ਖ਼ਤਰਾ ਵੀ ਵਧਦਾ ਹੈ । ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਤੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਖੇਤੀਬਾੜੀ ਮਸ਼ੀਨਰੀ ਅਤੇ ਵਿਗਿਆਨਕ ਤਰੀਕਿਆਂ ਦੀ ਵਰਤੋਂ ਕੀਤੀ ਜਾਵੇ ।
Ad Position 22
No active advertisement
ਪਿਛਲੀ ਖ਼ਬਰ ਕੈਪ: ਜੀ.ਐਸ. ਸਲਾਰੀਆ ਸਕੂਲ ਜੰਗਲ ਵਿਖੇ ਸਾਈਬਰ ਸੇਫਟੀ ਸੰਬੰਧੀ ਜਾਗਰੂਕਤਾ ਸਮਾਗਮ ਅਗਲੀ ਖ਼ਬਰ ਅਣਅਧਿਕਾਰਤ ਕਾਲੋਨੀਆਂ ਤੇ ਉਸਾਰੀਆਂ ’ਤੇ ਚੱਲਿਆ ਪੀਲਾ ਪੰਜਾ
Ad Position 24