29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਤੇਜ਼ ਰਫ਼ਤਾਰ ਗੱਡੀ ਨੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਮਾਰੀ ਟੱਕਰ, ਚਾਲਕ ਮੌਕੇ ਤੋਂ ਫਰਾਰ

ਪਠਾਨਕੋਟ, 29 ਸਤੰਬਰ (ਸੁਮਿਤ)-ਸੈਲੀ ਰੋਡ ’ਤੇ ਮੰਗਲਵਾਰ ਨੂੰ ਵਾਪਰੇ ਇੱਕ ਸੜਕ ਹਾਦਸੇ ਵਿੱਚ ਬਾਈਕ ਸਵਾਰ ਦੋ ਨੌਜਵਾਨ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਦੋਵੇਂ ਨੌਜਵਾਨ ਬਾਈਕ ’ਤੇ ਸਵਾਰ ਹੋ ਕੇ ਜਾ ਰਹੇ ਸਨ।

Ad Position 21
No active advertisement
ਕਾਰ ਸਵਾਰ ਵਲੋਂ ਮਾਰੀ ਟੱਕਰ ਦੌਰਾਨ ਸੜਕ ਕੰਢੇ ਡਿੱਗਿਆ ਮੋਟਰਸਾਈਕਲ। ਤਸਵੀਰ: ਸੁਮਿਤ 30-09-2026
ਪਠਾਨਕੋਟ, 29 ਸਤੰਬਰ (ਸੁਮਿਤ)-ਸੈਲੀ ਰੋਡ ’ਤੇ ਮੰਗਲਵਾਰ ਨੂੰ ਵਾਪਰੇ ਇੱਕ ਸੜਕ ਹਾਦਸੇ ਵਿੱਚ ਬਾਈਕ ਸਵਾਰ ਦੋ ਨੌਜਵਾਨ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਦੋਵੇਂ ਨੌਜਵਾਨ ਬਾਈਕ ’ਤੇ ਸਵਾਰ ਹੋ ਕੇ ਜਾ ਰਹੇ ਸਨ। ਇਸ ਦੌਰਾਨ ਇੱਕ ਤੇਜ਼ ਰਫ਼ਤਾਰ ਗੱਡੀ ਨੇ ਉਨ੍ਹਾਂ ਦੀ ਬਾਈਕ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ । ਹਾਦਸੇ ਤੋਂ ਬਾਅਦ ਗੱਡੀ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਟੱਕਰ ਕਾਰਨ ਬਾਈਕ ਸਵਾਰ ਦੋਵੇਂ ਨੌਜਵਾਨ ਸੜਕ ’ਤੇ ਡਿੱਗ ਕੇ ਜ਼ਖ਼ਮੀ ਹੋ ਗਏ। ਆਸ-ਪਾਸ ਮੌਜੂਦ ਲੋਕਾਂ ਨੇ ਤੁਰੰਤ ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਪਠਾਨਕੋਟ ਪਹੁੰਚਾਇਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ । ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵਲੋਂ ਫਰਾਰ ਵਾਹਨ ਚਾਲਕ ਦੀ ਪਹਿਚਾਣ ਕਰਨ ਲਈ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਹਾਦਸੇ ਦੇ ਕਾਰਨਾਂ ਤੇ ਵਾਹਨ ਦੀ ਪਛਾਣ ਸਬੰਧੀ ਜਾਂਚ ਜਾਰੀ ਹੈ ।
Ad Position 22
No active advertisement
ਪਿਛਲੀ ਖ਼ਬਰ ਖੱਬੀਆਂ ਪਾਰਟੀਆਂ ਵਲੋਂ 1 ਅਕਤੂਬਰ ਨੂੰ ਫੂਕੇ ਜਾਣਗੇ ਮੁੱਖ ਚੋਣ ਕਮਿਸ਼ਨਰ ਦੇ ਪੁਤਲੇ-ਆਗੂ ਅਗਲੀ ਖ਼ਬਰ ਵਾਇਰਲ ਬੁਖਾਰ ਨੂੰ ਲੈ ਕੇ ਡਾ: ਰੋਹਿਤ ਭਾਰਦਵਾਜ ਨੇ ਦਿੱਤੀ ਮਹੱਤਵਪੂਰਨ ਜਾਣਕਾਰੀ
Ad Position 24