ਜੀ.ਐਨ.ਡੀ.ਯੂ. ਕਾਲਜ ਵਿਖੇ ਡੇਂਗੂ ਤੇ ਚਿਕਨਗੁਨੀਆ ਤੋਂ ਬਚਾਅ ਸੰਬੰਧੀ ਜਾਗਰੂਕਤਾ ਸਮਾਗਮ
ਪਠਾਨਕੋਟ, 29 ਸਤੰਬਰ (ਸੁਮਿਤ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵਿਖੇ ਲਾਇਨਜ਼ ਕਲੱਬ ਦੇ ਸਹਿਯੋਗ ਨਾਲ ਡੇਂਗੂ ਤੇ ਚਿਕਨਗੁਨੀਆ ਸਬੰਧੀ ਜਾਗਰੂਕਤਾ ਸਮਾਗਮ ਕਰਵਾਇਆ ਗਿਆ । ਇਸ ਮੌਕੇ ਕਲੱਬ ਦੇ ਪ੍ਰਧਾਨ ਡਾ: ਤਰਸੇਮ ਸਿੰਘ, ਡਾ: ਐਮ.
ਪਠਾਨਕੋਟ, 29 ਸਤੰਬਰ (ਸੁਮਿਤ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵਿਖੇ ਲਾਇਨਜ਼ ਕਲੱਬ ਦੇ ਸਹਿਯੋਗ ਨਾਲ ਡੇਂਗੂ ਤੇ ਚਿਕਨਗੁਨੀਆ ਸਬੰਧੀ ਜਾਗਰੂਕਤਾ ਸਮਾਗਮ ਕਰਵਾਇਆ ਗਿਆ । ਇਸ ਮੌਕੇ ਕਲੱਬ ਦੇ ਪ੍ਰਧਾਨ ਡਾ: ਤਰਸੇਮ ਸਿੰਘ, ਡਾ: ਐਮ.ਐਲ ਅੱਤਰੀ ਨੇ ਵਿਦਿਆਰਥੀਆਂ ਤੇ ਸਟਾਫ ਨੂੰ ਡੇਂਗੂ ਤੇ ਚਿਕਨਗੁਨੀਆ ਦੇ ਕਾਰਨਾਂ, ਲੱਛਣਾਂ ਤੇ ਬਚਾਅ ਦੇ ਉਪਾਵਾਂ ਬਾਰੇ ਜਾਣਕਾਰੀ ਦਿੱਤੀ । ਉਨ੍ਹਾਂ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਣ ਲਈ ਸਫ਼ਾਈ ਬਣਾਈ ਰੱਖਣ, ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ ਤੇ ਲੋੜੀਂਦੀਆਂ ਸਾਵਧਾਨੀਆਂ ਵਰਤਣ ਲਈ ਪ੍ਰੇਰਿਤ ਕੀਤਾ । ਪ੍ਰਿੰਸੀਪਲ ਡਾ: ਕੁਲਵੰਤ ਸਿੰਘ ਰੰਧਾਵਾ ਨੇ ਡਾ: ਤਰਸੇਮ ਸਿੰਘ, ਡਾ: ਐਮ.ਐਲ. ਅੱਤਰੀ ਦਾ ਸਵਾਗਤ ਕੀਤਾ ਤੇ ਲਾਇਨਜ਼ ਕਲੱਬ ਵਲੋਂ ਕਰਵਾਏ ਪ੍ਰੋਗਰਾਮ ਦੀ ਸ਼ਲਾਘਾ ਕੀਤੀ । ਡਾ: ਤਰਸੇਮ ਸਿੰਘ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਖੁਦ ਜਾਗਰੂਕ ਰਹਿਣ ਤੇ ਆਪਣੇ ਪਰਿਵਾਰਕ ਮੈਂਬਰਾਂ ਤੇ ਆਸ-ਪਾਸ ਦੇ ਲੋਕਾਂ ਨੂੰ ਵੀ ਜਾਗਰੂਕ ਕਰਨ । ਇਸ ਮੌਕੇ ਡਾ: ਮੋਹਿਤ ਅੰਗੂਰਾਲਾ, ਡਾ: ਆਰਤੀ ਮਹਾਜਨ, ਡਾ: ਮਨਦੀਪ ਕੌਰ, ਗੀਤਾਂਜਲੀ ਅਤੇ ਪੂਜਾ ਗੁਪਤਾ ਹਾਜ਼ਰ ਸਨ ।