ਪੰਡਤ ਮੋਹਨ ਲਾਲ ਐੱਸ.ਡੀ. ਕਾਲਜ ਵਿਖੇ ਨੈਤਿਕ ਸਿੱਖਿਆ ਤੇ ਕਦਰਾਂ-ਕੀਮਤਾਂ ’ਤੇ ਵਿਸ਼ੇਸ਼ ਸੈਮੀਨਾਰ
ਫ਼ਤਹਿਗੜ੍ਹ ਚੂੜੀਆਂ, 30 ਸਤੰਬਰ (ਐੱਮ. ਐੱਸ.
ਫ਼ਤਹਿਗੜ੍ਹ ਚੂੜੀਆਂ, 30 ਸਤੰਬਰ (ਐੱਮ.ਐੱਸ. ਫੁੱਲ)-ਪੰਡਤ ਮੋਹਨ ਲਾਲ ਐੱਸ.ਡੀ. ਕਾਲਜ ਫਾਰ ਗਰਲਜ਼ ਫ਼ਤਹਿਗੜ੍ਹ ਚੂੜੀਆਂ ਵਿਖੇ ਨੈਤਿਕ ਸਿੱਖਿਆ ਤੇ ਕਦਰਾਂ ਕੀਮਤਾਂ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥਣਾਂ ’ਚ ਚੰਗੇ ਸੰਸਕਾਰ, ਇਮਾਨਦਾਰੀ, ਅਨੁਸ਼ਾਸਨ, ਸਤਿਕਾਰ, ਦਇਆ, ਸਖ਼ਤ ਮਿਹਨਤ ਤੇ ਜ਼ਿੰਮੇਵਾਰੀ ਵਰਗੀਆਂ ਕਦਰਾਂ ਕੀਮਤਾਂ ਨੂੰ ਉਜਾਗਰ ਕਰਨਾ ਸੀ, ਤਾਂ ਜੋ ਇਨਸਾਨੀਅਤ ਦੇ ਸੰਕਲਪ ਨੂੰ ਸਾਕਾਰ ਕਰ ਸਕਣ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਡਿਪਟੀ ਚੀਫ਼ ਸਕੱਤਰ ਪਰਮਜੀਤ ਸਿੰਘ ਅਤੇ ਗੁਰਲਾਲ ਸਿੰਘ ਨੇ ਸ਼ਿਰਕਤ ਕੀਤੀ। ਮੁੱਖ ਬੁਲਾਰਿਆਂ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿ ਅੱਜ ਦੇ ਸਮੇਂ ਵਿਚ ਡਿਗਰੀਆਂ ਹਾਸਲ ਕਰਨ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਵੀ ਜ਼ਿੰਦਗੀ ਜਿਊਣ ਲਈ ਬਹੁਤ ਜ਼ਰੂਰੀ ਹਨ। ਕਾਲਜ ਪ੍ਰਿੰਸੀਪਲ ਡਾ. ਮ੍ਰਿਣਾਲ ਗੁਪਤਾ ਨੇ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ ਤੇ ਕਾਲਜ ਵਲੋਂ ਯਾਦਗਾਰੀ ਚਿੰਨ ਭੇਟ ਕਰਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਸੈਮੀਨਾਰ ਦੇ ਇੰਚਾਰਜ ਗੁਰਪਿੰਦਰ ਕੌਰ ਤੇ ਰਾਜਬੀਰ ਕੌਰ ਦੀ ਸ਼ਾਲਾਘਾ ਕੀਤੀ ਤੇ ਵਿਦਿਆਰਥਣਾਂ ਨੂੰ ਚੰਗੇ ਜੀਵਨ ਮੁੱਲ ਧਾਰਨ ਕਰਨ ਦੀ ਤਾਕੀਦ ਕੀਤੀ।