ਘੁਮਾਣ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਮੁਹਿੰਮ ਸ਼ੁਰੂ ਕੀਤੀ
ਘੁਮਾਣ, 30 ਸਤੰਬਰ (ਬੰਮਰਾਹ)-ਘੁਮਾਣ ਇੰਟਰਨੈਸ਼ਨਲ ਪਬਲਿਕ ਸਕੂਲ ਘੁਮਾਣ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ, ਜਿਸ ’ਚ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲੈਂਦਿਆਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ’ਚ ਭਾਗ ਲਿਆ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਜਾਗਰੂਕਤਾ ਪੋਸਟਰ ਤਿਆਰ ਕਰਕੇ ਨਸ਼ਿਆਂ ਵਿਰੁੱਧ ਪ੍ਰਭਾਵਸ਼ਾਲੀ ਸੰਦੇਸ਼ ਦਿੱਤੇ।
ਘੁਮਾਣ, 30 ਸਤੰਬਰ (ਬੰਮਰਾਹ)-ਘੁਮਾਣ ਇੰਟਰਨੈਸ਼ਨਲ ਪਬਲਿਕ ਸਕੂਲ ਘੁਮਾਣ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ, ਜਿਸ ’ਚ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲੈਂਦਿਆਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ’ਚ ਭਾਗ ਲਿਆ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਜਾਗਰੂਕਤਾ ਪੋਸਟਰ ਤਿਆਰ ਕਰਕੇ ਨਸ਼ਿਆਂ ਵਿਰੁੱਧ ਪ੍ਰਭਾਵਸ਼ਾਲੀ ਸੰਦੇਸ਼ ਦਿੱਤੇ। “ਨਸ਼ਿਆਂ ਨੂੰ ਨਾਂਹ ਕਹੋ, ਨਸ਼ਿਆਂ ਤੋਂ ਦੂਰ ਰਹੋ ਅਤੇ ਨਸ਼ਾ-ਮੁਕਤ ਭਾਰਤ, ਬਿਹਤਰ ਭਾਰਤ” ਵਰਗੇ ਸੰਦੇਸ਼ਾਂ ਰਾਹੀਂ ਵਿਦਿਆਰਥੀਆਂ ਨੇ ਲੋਕਾਂ ਨੂੰ ਨਸ਼ਿਆਂ ਤੋਂ ਬਚਣ ਲਈ ਜਾਗਰੂਕ ਕੀਤਾ। ਵਿਦਿਆਰਥੀਆਂ ਨੇ ਆਪਣੇ ਰਚਨਾਤਮਕ ਪੋਸਟਰਾਂ ਰਾਹੀਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਤੇ ਸੁਰੱਖਿਅਤ ਜੀਵਨ ਅਪਣਾਉਣ ਲਈ ਪ੍ਰੇਰਿਤ ਕੀਤਾ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਜਾਗਰੂਕਤਾ ਦਾ ਇਹ ਸੰਦੇਸ਼ ਸਮਾਜ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਤੇ ਸਕੂਲ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕੀਤੀ ਇਸ ਗਤੀਵਿਧੀ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਾ-ਮੁਕਤ ਭਾਰਤ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਗਿਆ।