‘ ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਵਿਧਾਇਕ ਸ਼ੈਰੀ ਕਲਸੀ ਪਿੰਡ ਮੂਲਿਆਂਵਾਲ ਵਿਖੇ ਪਹੁੰਚੇ
ਪਿੰਡ ਵਾਸੀਆਂ ਨੂੰ ਸਰਕਾਰ ਦੀਆਂ ਯੋਜਨਾਵਾਂ ਤੋਂ ਜਾਣੂ ਕਰਵਾਇਆ
ਬਟਾਲਾ, 30 ਸਤੰਬਰ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਪਿੰਡ ਮੂਲਿਆਂਵਾਲ ਵਿਖੇ ਪਹੁੰਚੇ ਅਤੇ ‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਪਿੰਡ ਵਾਸੀਆਂ ਨੂੰ ਸਰਕਾਰ ਦੀਆਂ ਯੋਜਨਾਵਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਮੌਜੂਦ ਸਨ।
ਬਟਾਲਾ, 30 ਸਤੰਬਰ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਪਿੰਡ ਮੂਲਿਆਂਵਾਲ ਵਿਖੇ ਪਹੁੰਚੇ ਅਤੇ ‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਪਿੰਡ ਵਾਸੀਆਂ ਨੂੰ ਸਰਕਾਰ ਦੀਆਂ ਯੋਜਨਾਵਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਮੌਜੂਦ ਸਨ। ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ ਹੈ। ਉਨ੍ਹਾਂ ਪਿੰਡ ਵਾਸੀਆਂ ਨਾਲ ਰੂਬਰੂ ਹੋ ਕੇ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੇ ਲੋਕ-ਹਿੱਤ ਦੀਆਂ ਪ੍ਰਾਪਤੀਆਂ ਬਾਰੇ ਜਾਣੂੰ ਕਰਵਾਇਆ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਰਾਹੀਂ ਸਾਲਾਨਾ ਲੱਖਾਂ ਰੁਪਏ ਦੇ ਲਾਭ ਮਿਲ ਰਹੇ ਹਨ। ਇਨ੍ਹਾਂ ਵਿਚ ਬਿਜਲੀ ਬਿੱਲਾਂ ਵਿਚ ਰਾਹਤ, ਮਹਿਲਾਵਾਂ ਲਈ ਮੁਫ਼ਤ ਬੱਸ ਸਫ਼ਰ, ਸਰਕਾਰੀ ਸਕੂਲਾਂ ਵਿਚ ਮੁਫ਼ਤ ਸਿੱਖਿਆ, ਬੁਢਾਪਾ ਪੈਨਸ਼ਨ, ਆਮ ਆਦਮੀ ਕਲੀਨਿਕਾਂ ਵਿਚ ਮੁਫ਼ਤ ਟੈਸਟ ਤੇ ਦਵਾਈਆਂ, ਰਾਸ਼ਨ, ਮੁਫ਼ਤ ਤੀਰਥ ਯਾਤਰਾ, ਖੇਤੀ ਲਈ ਮੁਫ਼ਤ ਬਿਜਲੀ ਤੇ ਅਸ਼ੀਰਵਾਦ ਸਕੀਮ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ, ਜਦੋਂ ਕੋਈ ਸਿਆਸੀ ਪਾਰਟੀ ਆਪਣੇ ਕੰਮਾਂ ਦਾ ਰਿਪੋਰਟ ਕਾਰਡ ਲੈ ਕੇ ਸਿੱਧਾ ਲੋਕਾਂ ਦੇ ਘਰਾਂ ਤੱਕ ਪਹੁੰਚ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਪਾਰਟੀ ਦੇ ਅਹੁਦੇਦਾਰ ਅਤੇ ਵਲੰਟੀਅਰ ਵੀ ਘਰ-ਘਰ ਪਹੁੰਚਣਗੇ। ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਸਵਾਗਤ ਕਰਦਿਆਂ ਸਰਕਾਰੀ ਯੋਜਨਾਵਾਂ ਤੋਂ ਮਿਲੇ ਲਾਭ ਸਾਂਝੇ ਕੀਤੇ।