30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਕਿਸ਼ਨਕੋਟ ਘੁਮਾਣ ਵਿਖੇ ਐਂਟੀ ਡਰੱਗ ਸੈਮੀਨਾਰ ਤੇ ਆਯੁਰਵੈਦ ਦਿਵਸ ਮਨਾਇਆ

ਘੁਮਾਣ, 30 ਸਤੰਬਰ (ਬੰਮਰਾਹ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੁਆਰਾ ਚਲਾਈ ਜਾ ਰਹੀ ਸੰਸਥਾ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਕਿਸ਼ਨਕੋਟ ਘੁਮਾਣ ਵਿਖੇ ਪ੍ਰਿੰਸੀਪਲ ਡਾ. ਵੀ.

Ad Position 21
No active advertisement
ਅਜੀਤ ਡੈਸਕ 01-10-2026
ਘੁਮਾਣ, 30 ਸਤੰਬਰ (ਬੰਮਰਾਹ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੁਆਰਾ ਚਲਾਈ ਜਾ ਰਹੀ ਸੰਸਥਾ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਕਿਸ਼ਨਕੋਟ ਘੁਮਾਣ ਵਿਖੇ ਪ੍ਰਿੰਸੀਪਲ ਡਾ. ਵੀ.ਕੇ. ਸਿੰਘ ਦੀ ਅਗਵਾਈ ਹੇਠ ਐਨ.ਐਸ.ਐਸ. ਯੂਨਿਟ ਤੇ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ ਐਂਟੀ ਡਰੱਗ ਸੈਮੀਨਾਰ ਲਗਾਇਆ ਗਿਆ। ਇਸ ਦੇ ਨਾਲ ਹੀ ਆਯੁਰਵੈਦ ਦਿਵਸ ਵੀ ਮਨਾਇਆ ਗਿਆ। ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਤੇ ਉਨ੍ਹਾਂ ਨੂੰ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ’ਚ ਆਪਣੀ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਪ੍ਰੋਫੈਸਰ ਮੀਨਾਕਸ਼ੀ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ, ਸਮਾਜਿਕ ਤੇ ਆਰਥਿਕ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਬੁਲਾਰਿਆਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ ਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਨਸ਼ਿਆਂ ਦੇ ਖ਼ਤਰਿਆਂ ਬਾਰੇ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ। ਉਪਰੰਤ ਪ੍ਰੋਫੈਸਰ ਕਿਰਨਪ੍ਰੀਤ ਕੌਰ ਨੇ ਆਯੁਰਵੈਦ ਦਿਵਸ ਮੌਕੇ ਵਿਦਿਆਰਥੀਆਂ ਨੂੰ ਆਯੁਰਵੈਦਿਕ ਜੀਵਨ-ਸ਼ੈਲੀ, ਕੁਦਰਤੀ ਇਲਾਜ ਪ੍ਰਣਾਲੀ ਤੇ ਸਿਹਤਮੰਦ ਜੀਵਨ ਲਈ ਆਯੁਰਵੈਦ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਪ੍ਰਿੰਸੀਪਲ ਡਾ. ਵੀ.ਕੇ. ਸਿੰਘ ਨੇ ਕਿਹਾ ਕਿ ਨੌਜਵਾਨ ਦੇਸ਼ ਦੀ ਤਾਕਤ ਹਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ। ਇਸ ਦੌਰਾਨ ਵਿਦਿਆਰਥੀਆਂ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਦਾ ਸੰਕਲਪ ਵੀ ਲਿਆ।
Ad Position 22
No active advertisement
ਪਿਛਲੀ ਖ਼ਬਰ ਗਗਨ ਇੰਟਰਨੈਸ਼ਨਲ ਸੀ.ਸੈਕੰ.ਸਕੂਲ ਦਾ ਬਲਾਕ ਪੱਧਰੀ ਅਥਲੈਟਿਕਸ ਮੀਟ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਨੂੰ ਸਮਰਪਿਤ ਸਕੂਲ ’ਚ ਕਰਵਾਏ ਧਾਰਮਿਕ ਸਮਾਗਮ
Ad Position 24