ਪਾਵਰਕਾਮ ਦੇ ਪੈਨਸ਼ਨਰਜ਼ ਸੰਗਰੂਰ ਰੈਲੀ ’ਚ ਵੱਡੀ ਗਿਣਤੀ ’ਚ ਪਹੁੰਚਣਗੇ-ਗਿੱਲ/ਸੈਣੀ
ਧਾਰੀਵਾਲ, 1 ਅਕਤੂਬਰ (ਸਵਰਨ ਸਿੰਘ)-ਪਾਵਰਕਾਮ ਤੇ ਟਰਾਂਸਕੋ ਪੈਨਸ਼ਨ ਯੂਨੀਅਨ ਏਟਕ ਸਰਕਲ ਗੁਰਦਾਸਪੁਰ ਦੀ ਮੀਟਿੰਗ ਸਾਥੀ ਹਜ਼ਾਰਾ ਸਿੰਘ ਗਿੱਲ ਦੀ ਅਗਵਾਈ ਹੇਠ ਹੋਈ। ਮੀਟਿੰਗ ’ਚ ਸਕੱਤਰ ਦਵਿੰਦਰ ਸਿੰਘ ਸੈਣੀ ਨੇ ਦੱਸਿਆ ਕਿ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਪੈਨਸ਼ਨਰ ਦੀਆਂ ਮੁੱਖ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ ਜਿਸ ਕਾਰਨ ਪੈਨਸ਼ਨਰਜ਼ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਧਾਰੀਵਾਲ, 1 ਅਕਤੂਬਰ (ਸਵਰਨ ਸਿੰਘ)-ਪਾਵਰਕਾਮ ਤੇ ਟਰਾਂਸਕੋ ਪੈਨਸ਼ਨ ਯੂਨੀਅਨ ਏਟਕ ਸਰਕਲ ਗੁਰਦਾਸਪੁਰ ਦੀ ਮੀਟਿੰਗ ਸਾਥੀ ਹਜ਼ਾਰਾ ਸਿੰਘ ਗਿੱਲ ਦੀ ਅਗਵਾਈ ਹੇਠ ਹੋਈ। ਮੀਟਿੰਗ ’ਚ ਸਕੱਤਰ ਦਵਿੰਦਰ ਸਿੰਘ ਸੈਣੀ ਨੇ ਦੱਸਿਆ ਕਿ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਪੈਨਸ਼ਨਰ ਦੀਆਂ ਮੁੱਖ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ ਜਿਸ ਕਾਰਨ ਪੈਨਸ਼ਨਰਜ਼ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਵਲੋਂ ਡੀ.ਏ ਦੀਆ ਜੋ ਕਿਸ਼ਤਾਂ ਜਾਰੀ ਕੀਤੀਆ ਹਨ। ਡੀ.ਏ ਦੇ ਬਕਾਏ ਬਾਰੇ ਕੋਈ ਸਪੱਸ਼ਟ ਨਹੀਂ ਕੀਤਾ ਗਿਆ ਕਿ ਬਕਾਇਆ ਕਦੋ ਦਿੱਤਾ ਜਾਵੇਗਾ। 10 ਅਕਤੂਬਰ ਨੂੰ ਸੰਗਰੂਰ ਰੈਲੀ ਵਿਚ ਗੁਰਦਾਸਪੁਰ ਦੇ ਪੈਨਸ਼ਨਰਜ ਵੱਡੇ ਪੱਧਰ ’ਤੇ ਜਾਣਗੇ । ਮੀਟਿੰਗ ’ਚ ਹਾਜ਼ਰ ਪ੍ਰਮੁੱਖ ਤੌਰ ਤੇ ਮਹਿੰਦਰ ਪਾਲ ਸਿੰਘ ਆਰ.ਏ, ਬਾਵਾ ਸਿੰਘ ਠੀਕਰੀਵਾਲ, ਨਿਰਮਲ ਸਿੰਘ ਬਸਰਾ, ਹਰਕਿਰਪਾਲ ਸਿੰਘ ਸੋਹਲ, ਮਹਿੰਦਰ ਸਿੰਘ ਬਖਸ਼ੀਵਾਲ, ਸੁਰਜੀਤ ਸਿੰਘ ਰਿਆੜ, ਰੂਪ ਲਾਲ, ਪਰਮਜੀਤ ਸਿੰਘ ਕੋਟ, ਹਰਦੀਪ ਸਿੰਘ ਜੇ.ਈ, ਨਰੇਸ਼ ਕੁਮਾਰ ਆਦਿ ਹਾਜ਼ਰ ਸਨ ।