ਤਲਵੰਡੀ ਝੁੰਗਲਾਂ ਦੇ 70 ਪਰਿਵਾਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ’ਚ ਸ਼ਾਮਿਲ
ਪਿੰਡ ਦੀ 35 ਮੈਂਬਰੀ ਕਮੇਟੀ ਬਣਾਈ
ਬਟਾਲਾ, 1 ਅਕਤੂਬਰ (ਸਤਿੰਦਰ ਸਿੰਘ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਹਲਕਾ ਬਟਾਲਾ ਦੀ ਅਹਿਮ ਮੀਟਿੰਗ ਪਿੰਡ ਤਲਵੰਡੀ ਝੁੰਗਲਾ ਵਿਖੇ ਹੋਈ, ਜਿਸ ’ਚ ਪ੍ਰਿਥੀਪਾਲ ਸਿੰਘ ਬਟਾਲਾ ਕਾਰਜਕਾਰਨੀ ਕਮੇਟੀ ਮੈਂਬਰ ਤੇ ਇੰਚਾਰਜ ਹਲਕਾ ਬਟਾਲਾ, ਗੁਰਦੇਵ ਸਿੰਘ ਸ਼ਾਹੀ ਸੀਨੀਅਰ ਮੀਤ ਪ੍ਰਧਾਨ, ਜਸਬੀਰ ਸਿੰਘ ਕਾਹਨੂੰਵਾਨ ਰੋਡ, ਸੁਖਜੀਤ ਸਿੰਘ ਸਹਾਬਪੁਰਾ, ਖੁਸ਼ਕਰਨ ਸਿੰਘ ਹੇਅਰ, ਬੀਬੀ ਪ੍ਰਭਜੋਤ ਕੌਰ ਬਟਾਲਾ ਸੀਨੀ. ਆਗੂ ਮਹਿਲਾ ਵਿੰਗ, ਬੀਬੀ ਸੁਖਜੀਤ ਕੌਰ, ਦਿਲਬਾਗ ਸਿੰਘ ਗੋਬਿੰਦ ਨਗਰ, ਦਲਜੀਤ ਸਿੰਘ ਟੋਨੀ, ਸਰਪੰਚ ਮਨਜੀਤ ਸਿੰਘ, ਜਗਜੀਤ ਸਿੰਘ ਬਟਾਲਾ, ਲਵਪ੍ਰੀਤ ਸਿੰਘ ਵਡਾਲਾ ਗ੍ਰੰਥੀਆਂ, ਸੂਬੇਦਾਰ ਹਰਵੰਤ ਸਿੰਘ, ਹਰਦੀਪ ਸਿੰਘ ਧਾਰੀਵਾਲ ਭੋਜਾ, ਸੁਖਵਿੰਦਰ ਸਿੰਘ, ਹਰਜੀਤ ਸਿੰਘ ਹੀਰਾ, ਦਿਲਬਾਗ ਸਿੰਘ ਚਾਹਗਿੱਲ, ਮੇਵਾ ਸਿੰਘ ਨਵਾਂ ਪਿੰਡ, ਹਰਮੀਤ ਸਿੰਘ, ਗੁਰਦੀਪਕ ਸਿੰਘ, ਅਭਿਸ਼ੇਕ ਕੁਮਾਰ ਆਦਿ ਸੀਨੀਅਰ ਆਗੂ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।
ਬਟਾਲਾ, 1 ਅਕਤੂਬਰ (ਸਤਿੰਦਰ ਸਿੰਘ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਹਲਕਾ ਬਟਾਲਾ ਦੀ ਅਹਿਮ ਮੀਟਿੰਗ ਪਿੰਡ ਤਲਵੰਡੀ ਝੁੰਗਲਾ ਵਿਖੇ ਹੋਈ, ਜਿਸ ’ਚ ਪ੍ਰਿਥੀਪਾਲ ਸਿੰਘ ਬਟਾਲਾ ਕਾਰਜਕਾਰਨੀ ਕਮੇਟੀ ਮੈਂਬਰ ਤੇ ਇੰਚਾਰਜ ਹਲਕਾ ਬਟਾਲਾ, ਗੁਰਦੇਵ ਸਿੰਘ ਸ਼ਾਹੀ ਸੀਨੀਅਰ ਮੀਤ ਪ੍ਰਧਾਨ, ਜਸਬੀਰ ਸਿੰਘ ਕਾਹਨੂੰਵਾਨ ਰੋਡ, ਸੁਖਜੀਤ ਸਿੰਘ ਸਹਾਬਪੁਰਾ, ਖੁਸ਼ਕਰਨ ਸਿੰਘ ਹੇਅਰ, ਬੀਬੀ ਪ੍ਰਭਜੋਤ ਕੌਰ ਬਟਾਲਾ ਸੀਨੀ. ਆਗੂ ਮਹਿਲਾ ਵਿੰਗ, ਬੀਬੀ ਸੁਖਜੀਤ ਕੌਰ, ਦਿਲਬਾਗ ਸਿੰਘ ਗੋਬਿੰਦ ਨਗਰ, ਦਲਜੀਤ ਸਿੰਘ ਟੋਨੀ, ਸਰਪੰਚ ਮਨਜੀਤ ਸਿੰਘ, ਜਗਜੀਤ ਸਿੰਘ ਬਟਾਲਾ, ਲਵਪ੍ਰੀਤ ਸਿੰਘ ਵਡਾਲਾ ਗ੍ਰੰਥੀਆਂ, ਸੂਬੇਦਾਰ ਹਰਵੰਤ ਸਿੰਘ, ਹਰਦੀਪ ਸਿੰਘ ਧਾਰੀਵਾਲ ਭੋਜਾ, ਸੁਖਵਿੰਦਰ ਸਿੰਘ, ਹਰਜੀਤ ਸਿੰਘ ਹੀਰਾ, ਦਿਲਬਾਗ ਸਿੰਘ ਚਾਹਗਿੱਲ, ਮੇਵਾ ਸਿੰਘ ਨਵਾਂ ਪਿੰਡ, ਹਰਮੀਤ ਸਿੰਘ, ਗੁਰਦੀਪਕ ਸਿੰਘ, ਅਭਿਸ਼ੇਕ ਕੁਮਾਰ ਆਦਿ ਸੀਨੀਅਰ ਆਗੂ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਪ੍ਰਿਥੀਪਾਲ ਸਿੰਘ ਬਟਾਲਾ ਨੇ ਕਿਹਾ ਕਿ ਪੰਜਾਬ ਨੂੰ ਅੰਗਰੇਜ਼ਾਂ ਤੇ ਅਬਦਾਲੀਆਂ ਨੇ ਏਨਾ ਨਹੀਂ ਲੁੱਟਿਆ, ਜਿਨ੍ਹਾਂ ਆਮ ਆਦਮੀ ਪਾਰਟੀ ਦੇ ਦਿੱਲੀ ਵਾਲੇ ਲੀਡਰ ਲੁੱਟ ਕੇ ਲੈ ਗਏ ਹਨ। ਬਦਲਾਅ ਦੇ ਨਾਂਅ ’ਤੇ ਪੰਜਾਬ ਦੀ ਲੁੱਟ ਹੋਈ ਹੈ ਤੇ ਇਸ ਨੂੰ ਕਰਜ਼ਈ ਰਾਜ ਬਣਾ ਦਿੱਤਾ ਹੈ। ਗੁਰਦੇਵ ਸਿੰਘ ਸ਼ਾਹੀ ਨੇ ਕਿਹਾ ਕਿ ਲੋਕਾਂ ਨੂੰ ਖਜ਼ਾਨਾ ਨੱਕੋ-ਨੱਕ ਭਰਨ ਦਾ ਸਬਜਬਾਗ ਦਿਖਾ ਕੇ ਖਜ਼ਾਨਾ ਹੀ ‘ਆਪ’ ਸਰਕਾਰ ਨੇ ਖ਼ਤਮ ਕਰ ਦਿੱਤਾ। ਇਸ ਮੌਕੇ ਬੀਬੀ ਪ੍ਰਭਜੋਤ ਕੌਰ, ਬੀਬੀ ਸੁਖਜੀਤ ਕੌਰ, ਖੁਸ਼ਕਰਨ ਸਿੰਘ ਹੇਅਰ, ਜੱਜ ਵੋਹਰਾ, ਪਲਵਿੰਦਰ ਸਿੰਘ ਸ਼ੁਕਰਪੁਰਾ, ਹਰਵੰਤ ਸਿੰਘ ਧਾਰੀਵਾਲ ਭੋਜਾ, ਜਸਬੀਰ ਸਿੰਘ, ਸੁਖਜੀਤ ਸਿੰਘ, ਜਤਿੰਦਰ ਸਿੰਘ ਭੱਟੀ ਨੇ ਨਸ਼ਿਆਂ, ਸਿੱਖਿਆ, ਸਿਹਤ, ਲੁੱਟਾਂ-ਖੋਹਾਂ ਆਦਿ ਮੁੱਦਿਆਂ ’ਤੇ ਕਾਂਗਰਸ, ਭਾਜਪਾ, ਅਕਾਲੀ ਦਲ ਬਾਦਲ, ਆਮ ਆਦਮੀ ਪਾਰਟੀ ਨੂੰ ਘੇਰਿਆ। ਇਸ ਮੌਕੇ ਪਿੰਡ ਦੇ 70 ਪਰਿਵਾਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ’ਚ ਸ਼ਾਮਿਲ ਹੋਏ। ਪਿੰਡ ਦੀ 35 ਮੈਂਬਰੀ ਕਮੇਟੀ ਬਣਾਈ ਗਈ। ਇਸ ਮੌਕੇ ਹਰਪਾਲ ਸਿੰਘ, ਜਗਦੀਪ ਸਿੰਘ, ਮਨਰਾਜ ਸਿੰਘ, ਤੇਜਪਾਲ ਸਿੰਘ, ਸਲਵਿੰਦਰ ਸਿੰਘ, ਬਿਕਰਮਜੀਤ ਸਿੰਘ, ਗੁਰਮੇਲ ਸਿੰਘ, ਮਨਪ੍ਰੀਤ ਸਿੰਘ, ਜਤਿੰਦਰ ਸਿੰਘ , ਹਰਮਨਦੀਪ ਸਿੰਘ, ਨਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਰਾਜਵੀਰ ਸਿੰਘ, ਗੁਰਵਿੰਦਰ ਸਿੰਘ, ਜਗਦੀਸ਼ ਸਿੰਘ, ਨਿਸ਼ਾਨ ਸਿੰਘ, ਹਰਦੀਪ ਸਿੰਘ, ਹਰਪਾਲ ਸਿੰਘ, ਰਾਜਵੀਰ ਸਿੰਘ, ਜਗਦੀਸ਼ ਸਿੰਘ, ਗੁਰਵਿੰਦਰ ਸਿੰਘ, ਸੁਖਵਿੰਦਰ ਸਿੰਘ, ਅਮਰਜੀਤ ਸਿੰਘ, ਹਰਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਰਣਜੀਤ ਸਿੰਘ, ਸਲਵਿੰਦਰ ਸਿੰਘ, ਗੁਰਮੀਤ ਸਿੰਘ, ਬੀਬੀ ਸੁਖਵੰਤ ਕੌਰ, ਨਵਜੀਤ ਕੌਰ, ਸੁਖਵਿੰਦਰ ਕੌਰ, ਅਮਨਦੀਪ ਕੌਰ, ਹਰਪ੍ਰੀਤ ਕੌਰ, ਬਲਵਿੰਦਰ ਕੌਰ, ਲਖਬੀਰ ਕੌਰ, ਗੁਰਵਿੰਦਰ ਕੌਰ, ਪਰਮਜੀਤ ਕੌਰ, ਨਰਿੰਦਰ ਕੌਰ, ਸੁਰਜੀਤ ਕੌਰ ਆਦਿ ਸ਼ਾਮਿਲ ਕੀਤੇ ਗਏ। ਅਖੀਰ ਵਿਚ ਮਹਿਤਾਬ ਸਿੰਘ ਅਤੇ ਹਰਪਾਲ ਸਿੰਘ ਤਲਵੰਡੀ ਝੁੰਗਲਾਂ ਨੇ ਆਏ ਅਹੁਦੇਦਾਰਾਂ ਤੇ ਨਗਰ ਨਿਵਾਸੀਆਂ ਦਾ ਧੰਨਵਾਦ ਕੀਤਾ।