ਡਿਪੂ ਹੋਲਡਰਾਂ ਦੀਆਂ ਮੰਗਾਂ ਨੂੰ ਲੈ ਕੇ ਧਰਨਾ 5 ਨੂੰ
ਦੀਨਾਨਗਰ, 1 ਅਕਤੂਬਰ (ਸੋਢੀ/ਘੁੰਮਣ/ਸ਼ਰਮਾ)-ਡਿਪੂ ਹੋਲਡਰ ਫੈਡਰੇਸ਼ਨ ਬਲਾਕ ਦੀਨਾਨਗਰ ਦੇ ਅਹੁਦੇਦਾਰਾਂ ਦੀ ਮੀਟਿੰਗ ਪ੍ਰਧਾਨ ਰਮੇਸ਼ ਸ਼ਰਮਾ ਦੀ ਪ੍ਰਧਾਨਗੀ ’ਚ ਹੋਈ। ਜਿਸ ’ਚ 5 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਡਿਪੂ ਹੋਲਡਰਾਂ ਦੀਆਂ ਮੰਗਾਂ ਨੂੰ ਲੈ ਕੇ ਦਿੱਤੇ ਜਾਣ ਵਾਲੇ ਧਰਨੇ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਧਰਨੇ ’ਚ ਸਮੂਹ ਡਿਪੂ ਹੋਲਡਰਾਂ ਵਲੋਂ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਗਿਆ।
ਦੀਨਾਨਗਰ, 1 ਅਕਤੂਬਰ (ਸੋਢੀ/ਘੁੰਮਣ/ਸ਼ਰਮਾ)-ਡਿਪੂ ਹੋਲਡਰ ਫੈਡਰੇਸ਼ਨ ਬਲਾਕ ਦੀਨਾਨਗਰ ਦੇ ਅਹੁਦੇਦਾਰਾਂ ਦੀ ਮੀਟਿੰਗ ਪ੍ਰਧਾਨ ਰਮੇਸ਼ ਸ਼ਰਮਾ ਦੀ ਪ੍ਰਧਾਨਗੀ ’ਚ ਹੋਈ। ਜਿਸ ’ਚ 5 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਡਿਪੂ ਹੋਲਡਰਾਂ ਦੀਆਂ ਮੰਗਾਂ ਨੂੰ ਲੈ ਕੇ ਦਿੱਤੇ ਜਾਣ ਵਾਲੇ ਧਰਨੇ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਧਰਨੇ ’ਚ ਸਮੂਹ ਡਿਪੂ ਹੋਲਡਰਾਂ ਵਲੋਂ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਡਿਪੂ ਹੋਲਡਰ ਫੈਡਰੇਸ਼ਨ ਦੇ ਬਲਾਕ ਪ੍ਰਧਾਨ ਰਮੇਸ਼ ਸ਼ਰਮਾ ਅਵਾਂਖਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਫੂਡ ਸਪਲਾਈ ਵਿਭਾਗ ਦੇ ਮੰਤਰੀ ਵਲੋਂ ਡਿਪੂ ਹੋਲਡਰਾਂ ਦੀਆਂ ਮੰਗਾਂ ਨੂੰ ਪ੍ਰਵਾਨ ਕੀਤਾ ਗਿਆ ਸੀ। ਪਰ ਇਨ੍ਹਾਂ ਨੂੰ ਕਿਰਿਆਤਮਿਕ ਰੂਪ ਨਾ ਦਿੱਤੇ ਜਾਣ ਕਾਰਨ ਡੀਪੂ ਹੋਲਡਰਾਂ ਵਿਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇ ਡਿਪੂ ਹੋਲਡਰਾਂ ਦੀਆਂ ਮੰਗਾਂ ਨੂੰ ਜਲਦ ਪ੍ਰਵਾਣ ਨਾ ਕੀਤਾ ਗਿਆ ਤਾਂ ਡਿਪੂ ਹੋਲਡਰ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਮਜਬੂਰ ਹੋਣਗੇ।