01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਫ਼ਤਹਿਗੜ੍ਹ ਚੂੜੀਆਂ ਦੇ ਘਣੀਏ-ਕੇ-ਬਾਂਗਰ ਵਿਖੇ ਭਗਵੰਤ ਮਾਨ ਦੀ ‘ਲੋਕ ਮਿਲਣੀ’ ਦੀਆਂ ਤਿਆਰੀਆਂ ਮੁਕੰਮਲ- ਜੋਬਨ ਰੰਧਾਵਾ

ਫ਼ਤਹਿਗੜ੍ਹ ਚੂੜੀਆਂ, 1 ਅਕਤੂਬਰ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 02-10-2026
ਫ਼ਤਹਿਗੜ੍ਹ ਚੂੜੀਆਂ, 1 ਅਕਤੂਬਰ (ਐੱਮ.ਐੱਸ. ਫੁੱਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਮੌਕੇ ’ਤੇ ਨਿਪਟਾਰੇ ਲਈ ਸ਼ੁਰੂ ਕੀਤੇ ਗਏ ਸਿਲਸਿਲੇ ਤਹਿਤ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਘਣੀਏ-ਕੇ-ਬਾਂਗਰ ਵਿਖੇ 3 ਅਕਤੂਬਰ ਨੂੰ ਹੋਣ ਵਾਲੀ ਵਿਸ਼ਾਲ ‘ਲੋਕ ਮਿਲਣੀ’ ਦੀਆਂ ਤਿਆਰੀਆਂ ਨੂੰ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਪਲਾਨਿੰਗ ਬੋਰਡ ਦੇ ਚੇਅਰਮੈਨ ਤੇ ਹਲਕਾ ਇੰਚਾਬਜ ਜੋਬਨ ਰੰਧਾਵਾ ਨੇ ਦੱਸਿਆ ਕਿ ਇਸ ਲੋਕ ਮਿਲਣੀ ਨੂੰ ਲੈ ਕੇ ਇਲਾਕੇ ਭਰ ਦੇ ਲੋਕਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਦੌਰਾਨ 25 ਹਜ਼ਾਰ ਤੋਂ ਵੱਧ ਲੋਕਾਂ ਦੇ ਵਿਸ਼ਾਲ ਇਕੱਠ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਆਉਣ ਵਾਲੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਲੋਕਾਂ ਨੂੰ ਵੱਧ ਤੋਂ ਵੱਧ ਪਹੁੰਚਣ ਦੀ ਅਪੀਲ ਕਰਦਿਆਂ ਜੋਬਨ ਰੰਧਾਵਾ ਨੇ ਹਲਕੇ ਦੇ ਸਮੂਹ ਪਿੰਡਾਂ ਤੇ ਸ਼ਹਿਰੀ ਨਿਵਾਸੀਆਂ ਨੂੰ ਖੁੱਲ੍ਹੀ ਅਪੀਲ ਕੀਤੀ ਹੈ ਕਿ ਉਹ ਇਸ ਲੋਕ ਮਿਲਣੀ ਵਿਚ ਵੱਧ ਤੋਂ ਵੱਧ ਗਿਣਤੀ ’ਚ ਪਹੁੰਚਣ। ਉਨ੍ਹਾਂ ਕਿਹਾ ਕਿ ਇਹ ਆਮ ਲੋਕਾਂ ਲਈ ਸਿੱਧੇ ਤੌਰ ’ਤੇ ਆਪਣੀਆਂ ਸਮੱਸਿਆਵਾਂ ਅਤੇ ਮੰਗਾਂ ਮੁੱਖ ਮੰਤਰੀ ਅੱਗੇ ਰੱਖਣ ਦਾ ਸੁਨਹਿਰੀ ਮੌਕਾ ਹੈ। ਇਸ ਮੌਕੇ ਦਲਜੀਤ ਸਿੰਘ ਲੱਕੀ, ਨਵੀਸ਼ ਨੰਦਾ, ਸ਼ਹਿਰੀ ਪ੍ਰਧਾਨ ਤੇਜਵੰਤ ਸਿੰਘ, ਸਰਪੰਚ ਜਗਰੂਪ ਸਿੰਘ, ਸਰਪੰਚ ਬਲਜਿੰਦਰ ਸਿੰਘ, ਕਿਲ੍ਹਾ ਦੇਸਾ ਸਿੰਘ, ਗਗਨਦੀਪ ਸਿੰਘ, ਸਰਪੰਚ ਸਚਿਨਦੀਪ ਸਿੰਘ ਬਾਠ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ‘ਆਪ’ ਦੇ ਹਲਕਾ ਡੇਰਾ ਬਾਬਾ ਨਾਨਕ ਤੋਂ ਸੋਸ਼ਲ ਮੀਡੀਆ ਕੋਆਰਡੀਨੇਟਰ ਕਵਲ ਗੁਰਾਇਆ ਨੇ ਦਿੱਤਾ ਅਸਤੀਫਾ ਅਗਲੀ ਖ਼ਬਰ ਲੋਕ ਮਿਲਣੀ ਪ੍ਰੋਗਰਾਮ ’ਚ ਕਿਸਾਨਾਂ ਨੂੰ ਵੀ ਮੁੱਖ ਮੰਤਰੀ ਨੂੰ ਮਿਲਣ ਦਿੱਤਾ ਜਾਵੇਗਾ-ਕਿਸਾਨ ਆਗੂ
Ad Position 24