01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਪਿੰਡ ਚਾਵਾ ਵਿਖੇ 16 ਲੱਖ 50 ਹਜ਼ਾਰ ਨਾਲ ਬਣੇ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ

ਗੁਰਦਾਸਪੁਰ, 1 ਅਕਤੂਬਰ (ਅਸ਼ੋਕ ਸ਼ਰਮਾ)-ਹਲਕੀ ਦੀਨਾਨਗਰ ਅੰਦਰ ਪੈਂਦੇ ਪਿੰਡ ਚਾਵਾ ਵਿਖੇ ਪੰਜਾਬ ਸਰਕਾਰ ਵਲੋਂ 16 ਲੱਖ 50 ਹਜਾਰ ਰੁਪਏ ਦੀ ਲਾਗਤ ਨਾਲ ਆਧੁਨਿਕ ਖੇਡ ਸਟੇਡੀਅਮ ਬਣਾਇਆ ਗਿਆ ਹੈ, ਜਿਸ ’ਚ ਖਿਡਾਰੀਆਂ ਲਈ ਕਾਫੀ ਸਹੂਲਤਾਂ ਮੁਹੱਈਆ ਕਰਵਾਈਆਂ ਹਨ। ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਦਾਸਪੁਰ ਤੇ ਸੀਨੀਅਰ ਆਗੂ ਐਡਵੋਕੇਟ ਸੁੱਚਾ ਸਿੰਘ ਮੁਲਤਾਨੀ ਦੇ ਪ੍ਰਬੰਧਾਂ ਹੇਠ ਕਰਵਾਏ ਸਮਾਗਮ ਦੌਰਾਨ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵਲੋਂ ਇਸ ਸਟੇਡੀਅਮ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 02-10-2026
ਗੁਰਦਾਸਪੁਰ, 1 ਅਕਤੂਬਰ (ਅਸ਼ੋਕ ਸ਼ਰਮਾ)-ਹਲਕੀ ਦੀਨਾਨਗਰ ਅੰਦਰ ਪੈਂਦੇ ਪਿੰਡ ਚਾਵਾ ਵਿਖੇ ਪੰਜਾਬ ਸਰਕਾਰ ਵਲੋਂ 16 ਲੱਖ 50 ਹਜਾਰ ਰੁਪਏ ਦੀ ਲਾਗਤ ਨਾਲ ਆਧੁਨਿਕ ਖੇਡ ਸਟੇਡੀਅਮ ਬਣਾਇਆ ਗਿਆ ਹੈ, ਜਿਸ ’ਚ ਖਿਡਾਰੀਆਂ ਲਈ ਕਾਫੀ ਸਹੂਲਤਾਂ ਮੁਹੱਈਆ ਕਰਵਾਈਆਂ ਹਨ। ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਦਾਸਪੁਰ ਤੇ ਸੀਨੀਅਰ ਆਗੂ ਐਡਵੋਕੇਟ ਸੁੱਚਾ ਸਿੰਘ ਮੁਲਤਾਨੀ ਦੇ ਪ੍ਰਬੰਧਾਂ ਹੇਠ ਕਰਵਾਏ ਸਮਾਗਮ ਦੌਰਾਨ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵਲੋਂ ਇਸ ਸਟੇਡੀਅਮ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ 3100 ਖੇਡ ਸਟੇਡੀਅਮ ਪੰਜਾਬ ਅੰਦਰ ਬਣ ਰਹੇ ਹਨ ਤੇ ਹੁਣ ਤੀਜੇ ਪੜ੍ਹਾਅ ਤਹਿਤ ਹਲਕਾ ਦੀਨਾਨਗਰ ਦੇ ਹਰੇਕ ਪੰਜਵੇਂ ਪਿੰਡ ਵਿਚ ਸਟੇਡੀਅਮ ਉਸਾਰੇ ਜਾ ਰਹੇ ਹਨ, ਇਸ ਨਾਲ ਖਿਡਾਰੀ ਤੇ ਵਿਦਿਆਰਥੀ ਚੰਗੀ ਸਿੱਖਿਆ ਦੇ ਨਾਲ ਖੇਡਾਂ ਵੱਲ ਪ੍ਰੇਰਿਤ ਹੋ ਕੇ ਨਸ਼ਿਆਂ ਤੋਂ ਮੁਕਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜੀ ਜ਼ਿਲ੍ਹਾ ਪੱਧਰ ’ਤੇ ਖੇਡਾਂ ਵਿਚ ਚੰਗਾ ਪ੍ਰਦਰਸ਼ਨ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਟੇਡੀਅਮ ਵਿਚ ਵਾਲੀਬਾਲ, ਫੁਟਬਾਲ ਗਰਾਉਂਡ ਤੋਂ ਇਲਾਵਾ ਆਲੇ ਦੁਆਲੇ ਫੈਂਸਿੰਗ, ਪਖਾਨੇ ਆਦਿ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਅੰਦਰ ਲੋਕਾਂ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਵਚਨਬੱਧ ਹੈ ਤੇ ਖਾਸ ਕਰਕੇ ਨਸ਼ਾ ਵਿਰੋਧੀ ਮੁਹਿੰਮ ਨੂੰ ਠੱਲ੍ਹ ਪਾਉਣ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਸੀਨੀਅਰ ਆਗੂ ਤੇ ਜਿਲ੍ਹਾ ਪ੍ਰੀਸ਼ਦ ਮੈਂਬਰ ਐਡਵੋਕੇਟ ਸੁੱਚਾ ਸਿੰਘ ਮੁਲਤਾਨੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਹਰ ਉਪਰਾਲਾ ਲੋਕ ਹਿਤ ਹੈ ਤੇ ਲੋਕ ਆਪ ਦੀਆਂ ਨੀਤੀਆਂ ਤੋਂ ਖੁਸ਼ ਹਨ। ਉਨ੍ਹਾਂ ਨੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ, ਪੰਚਾਂ ਸਰਪੰਚਾਂ ਦਾ ਧੰਨਵਾਦ ਕੀਤਾ। ਇਸ ਮੌਕੇ ਬਲਾਕ ਸੰਮਤੀ ਮੈਂਬਰ ਵਜੀਰ ਸਿੰਘ ਨਵਾਂ ਸ਼ਾਲਾ, ਬਲਾਕ ਸੰਮਤੀ ਮੈਂਬਰ ਵਰਿੰਦਰ ਕੌਰ, ਸੇਵਾ ਮੁਕਤ ਲੈਕਚਰਾਰ ਕਮਲ ਸਿੰਘ, ਰਮੇਸ਼ ਹਰਚੰਦ, ਸਰਪੰਚ ਸੁਰਿੰਦਰ ਸਿੰਘ ਜੱਜ, ਨੰਬਰਦਾਰ ਬਲਵਿੰਦਰ ਸਿੰਘ, ਸਤਪਾਲ, ਸੰਸਾਰ ਚੰਦ, ਕੈਪ: ਜਸਵੀਰ ਸਿੰਘ, ਸਾਬਕਾ ਸਰਪੰਚ ਪ੍ਰੇਮ ਲਾਲ ਨਵਾਂ ਨੌਸ਼ਹਿਰਾ, ਲਖਵਿੰਦਰ ਸਿੰਘ, ਸੁਰਿੰਦਰ ਕੁਮਾਰ ਆੜਤੀ, ਠਾਕੁਰ ਜਗਦੀਸ਼ ਸਿੰਘ ਨਵਾਂ ਸ਼ਾਲਾ, ਬੂਆ ਸਿੰਘ ਪੁਲ ਤਿੱਬੜੀ, ਚੰਨਣ ਸਿੰਘ ਚਾਵਾ, ਮਨਜਿੰਦਰ ਸਿੰਘ ਨਵਾਂ ਪਿੰਡ, ਨੰਬਰਦਾਰ ਹਰਬੰਸ ਲਾਲ, ਹਰਜਿੰਦਰ ਕੌਰ, ਵੀਨਾ, ਸਰਪੰਚ ਸੁਰਜੀਤ ਸਿੰਘ ਨਵਾਂ ਪਿੰਡ ਬਹਾਦਰ, ਕੈਪ: ਲਖਵਿੰਦਰ ਸਿੰਘ, ਆਲਾ ਸਿੰਘ ਪੁਲ ਤਿੱਬੜੀ, ਸਾਬਕਾ ਜੇ.ਈ ਤੀਰਥ ਸਿੰਘ, ਸਤਪਾਲ ਸਿੰਘ ਜੇ.ਈ, ਸਾਬਕਾ ਸਰਪੰਚ ਕਮਲੇਸ਼ ਕੁਮਾਰੀ ਆਦਿ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਡਰੋਨ ਸ਼ੋਅ ਕਰਵਾਇਆ ਅਗਲੀ ਖ਼ਬਰ ‘ਆਪ’ ਦੇ ਹਲਕਾ ਡੇਰਾ ਬਾਬਾ ਨਾਨਕ ਤੋਂ ਸੋਸ਼ਲ ਮੀਡੀਆ ਕੋਆਰਡੀਨੇਟਰ ਕਵਲ ਗੁਰਾਇਆ ਨੇ ਦਿੱਤਾ ਅਸਤੀਫਾ
Ad Position 24