ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਵਿਖੇ ਗਾਂਧੀ ਜੈਅੰਤੀ ਮਨਾਈ
ਧਾਰੀਵਾਲ, 2 ਅਕਤੂਬਰ (ਸਵਰਨ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਪਰਮਿੰਦਰ ਕੌਰ ਚਾਹਲ ਤੇ ਪਿ੍ੰਸੀਪਲ ਹਰਤਾਜ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਸਕੂਲ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੀ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ। ਇਸ ਮੌਕੇ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਮਹਾਤਮਾ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।
ਵ
ਵਿਦਿਆਰਥੀ ਰਾਸ਼ਟਰਪਿਤਾ ਮਹਾਤਮਾ ਗਾਂਧੀ ਸੰਬੰਧੀ ਵਿਚਾਰ ਪੇਸ਼ ਕਰਦੇ ਹੋਏ। ਤਸਵੀਰ : ਸਵਰਨ ਸਿੰਘ
03-10-2026
ਧਾਰੀਵਾਲ, 2 ਅਕਤੂਬਰ (ਸਵਰਨ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਪਰਮਿੰਦਰ ਕੌਰ ਚਾਹਲ ਤੇ ਪਿ੍ੰਸੀਪਲ ਹਰਤਾਜ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਸਕੂਲ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੀ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ। ਇਸ ਮੌਕੇ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਮਹਾਤਮਾ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਵਿਦਿਆਰਥਣ ਮੋਨਾਲੀ ਕੁਮਾਰੀ ਵਲੋਂ ਸਵੇਰ ਦੀ ਸਭਾ ’ਚ ਮਹਾਤਮਾ ਗਾਂਧੀ ਜੀ ਦੇ ਜੀਵਨ, ਉਨ੍ਹਾਂ ਦੇ ਸਾਦਗੀ ਭਰੇ ਜੀਵਨ ਤੇ ਸੱਚ ਤੇ ਅਹਿੰਸਾ ਦੇ ਸਿਧਾਂਤਾਂ ਬਾਰੇ ਭਾਸ਼ਣ ਪੇਸ਼ ਕੀਤਾ। ਡਾਇਰੈਕਟਰ ਅਮਰਜੀਤ ਸਿੰਘ ਚਾਹਲ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਮਹਾਤਮਾ ਗਾਂਧੀ ਜੀ ਦੇ ਸੱਚ ਤੇ ਅਹਿੰਸਾ ਦੇ ਸਿਧਾਂਤ ਅੱਜ ਵੀ ਸਾਡੇ ਲਈ ਪ੍ਰੇਰਣਾ ਦਾ ਸਰੋਤ ਹਨ। ਪਿ੍ੰਸੀਪਲ ਹਰਤਾਜ ਸਿੰਘ ਸਿੱਧੂ ਨੇ ਕਿਹਾ ਕਿ ਅੱਜ ਅਸੀਂ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੀ ਜਯੰਤੀ ਮਨਾ ਰਹੇ ਹਾਂ। ਉਨ੍ਹਾਂ ਕਿਹਾ ਕਿ ਗਾਂਧੀ ਜੀ ਦੀ ਜ਼ਿੰਦਗੀ ਸਾਨੂੰ ਇਹ ਸਿੱਖਿਆ ਦਿੰਦੀ ਹੈ ਕਿ ਸਾਨੂੰ ਹਮੇਸ਼ਾ ਸੱਚ ਬੋਲਣਾ ਚਾਹੀਦਾ ਹੈ, ਦੂਜਿਆਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਤੇ ਆਪਣੇ ਆਲੇ-ਦੁਆਲੇ ਸਫਾਈ ਰੱਖਣੀ ਚਾਹੀਦੀ ਹੈ।