ਹਾਈਵੇ ਅੰਡਰ ਬ੍ਰਿਜ ਤੋਂ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
ਧਾਰੀਵਾਲ, 2 ਅਕਤੂਬਰ (ਸਵਰਨ ਸਿੰਘ)-ਥਾਣਾ ਧਾਰੀਵਾਲ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਕੋਲੋਂ 6 ਗ੍ਰਾਮ 50 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਤਫ਼ਤੀਸ਼ੀ ਅਫ਼ਸਰ ਏ.
ਧਾਰੀਵਾਲ, 2 ਅਕਤੂਬਰ (ਸਵਰਨ ਸਿੰਘ)-ਥਾਣਾ ਧਾਰੀਵਾਲ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਕੋਲੋਂ 6 ਗ੍ਰਾਮ 50 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਤਫ਼ਤੀਸ਼ੀ ਅਫ਼ਸਰ ਏ.ਐੱਸ.ਆਈ. ਰਣਜੀਤ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਤਲਾਸ਼ੀ ਦੇ ਸਬੰਧ ਵਿਚ ਹਾਈਵੇ ਅੰਡਰ ਬ੍ਰਿਜ ਰਣੀਆਂ ਵਿਖੇ ਮੌਜ਼ੂਦ ਸਨ। ਇਸ ਦੌਰਾਨ ਪੁਲਿਸ ਨੇ ਅਮਿਤ ਮਸੀਹ ਪੁੱਤਰ ਜਸਵੰਤ ਸਿੰਘ ਵਾਸੀ ਡਡਵਾਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ। ਤਲਾਸ਼ੀ ਦੌਰਾਨ ਉਸ ਕੋਲੋਂ ਇਕ ਮੋਮੀ ਲਿਫ਼ਾਫ਼ਾ ਬਰਾਮਦ ਹੋਇਆ। ਲਿਫ਼ਾਫ਼ੇ ਦੀ ਜਾਂਚ ਕਰਨ ’ਤੇ ਉਸ ’ਚੋਂ 6 ਗ੍ਰਾਮ 50 ਮਿਲੀਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਨਸ਼ੀਲਾ ਪਦਾਰਥ ਕਬਜ਼ੇ ’ਚ ਲੈ ਕੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ।