03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਝੋਨੇ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ

ਬਟਾਲਾ, 2 ਅਕਤੂਬਰ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਦਾਣਾ ਮੰਡੀ ਬਟਾਲਾ ਪਹੁੰਚੇ ਤੇ ਝੋਨੇ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ।

Ad Position 21
No active advertisement
ਅਜੀਤ ਡੈਸਕ 03-10-2026
ਬਟਾਲਾ, 2 ਅਕਤੂਬਰ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਦਾਣਾ ਮੰਡੀ ਬਟਾਲਾ ਪਹੁੰਚੇ ਤੇ ਝੋਨੇ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ। ਇਸ ਮੌਕੇ ਮਾਨਿਕ ਮਹਿਤਾ ਚੇਅਰਮੈਨ ਮਾਰਕਿਟ ਕਮੇਟੀ ਬਟਾਲਾ, ਪ੍ਰਧਾਨ ਮਨਬੀਰ ਸਿੰਘ ਰੰਧਾਵਾ, ਆੜ੍ਹਤੀ ਐਸ਼ੋਸੀਏਸ਼ਨ ਦੇ ਪ੍ਰਧਾਨ ਗੁਰਬਿੰਦਰ ਸਿੰਘ ਜੌਲੀ ਤੇ ਅਧਿਕਾਰੀ ਮੌਜੂਦ ਸਨ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੇ ਸ਼ੀਜਨ ਨੂੰ ਮੁੱਖ ਰੱਖਦਿਆਂ ਮੰਡੀਆਂ ’ ਚ ਖਰੀਦ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ ਤੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਚੁੱਕੀ ਹੈ। ਵਿਧਾਇਕ ਸ਼ੈਰੀ ਕਲਸੀ ਨੇ ਸਬੰਧਤ ਅਧਿਕਾਰੀਆਂ ਤੇ ਆੜ੍ਹਤੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਇਸ ਗੱਲ ਦਾ ਵਿਸ਼ੇਸ਼ ਖਿਆਲ ਰੱਖਿਆ ਜਾਵੇ ਕਿ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਦੌਰਾਨ ਕੋਈ ਮੁਸ਼ਕਿਲ ਨਾ ਆਵੇ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਝੋਨੇ ਦੀ ਫਸਲ ਨੂੰ ਸੁਕਾ ਹੀ ਮੰਡੀਆਂ ’ਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਫਸਲ ਦਾ ਦਾਣਾ ਦਾਣਾ ਖਰੀਦ ਕਰਨ ਲਈ ਵਚਨਬੱਧ ਹੈ ਤੇ ਮੰਡੀਆਂ ਵਿਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀ ਆਉਣ ਦਿੱਤੀ ਜਾਵੇਗੀ। ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਦਾਣਾ ਮੰਡੀਆਂ ਵਿਚ ਕਿਸਾਨਾਂ ਨੂੰ ਸੁਚਾਰੂ ਢੰਗ ਨਾਲ ਸਹੂਲਤ ਮੁਹੱਈਆ ਕਰਵਾਈ ਗਈ ਹੈ ਤੇ ਨਿਯਮਿਤ ਸਮੇਂ ਅੰਦਰ ਫਸਲ ਦੀ ਖਰੀਦ, ਚੁਕਾਈ ਤੇ ਅਦਾਇਗੀ ਨੂੰ ਸੁਨਿਸ਼ਚਿਤ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵਲੋਂ ਜ਼ਿਲ੍ਹਾ ਫੂਡ ਕੰਟਰੋਲਰ ਤੇ ਮਾਰਕੀਟ ਕਮੇਟੀ ਸੈਕਟਰੀ ਨਾਲ ਮੀਟਿੰਗ ਅਗਲੀ ਖ਼ਬਰ ਸ਼ਾਲਾ ਪੁਲਿਸ ਵਲੋਂ ਨਸ਼ਾ ਤਸਕਰ ਖ਼ਿਲਾਫ਼ ਮਾਮਲਾ ਦਰਜ
Ad Position 24