ਡੈਮੋਕ੍ਰੇਟਿਕ ਆਸ਼ਾ ਵਰਕਰਜ਼ ਯੂਨੀਅਨ ਤੇ ਡੈਮੋਕ੍ਰੇਟਿਕ ਮਿਡ ਡੇ ਮੀਲ ਯੂਨੀਅਨ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ
ਬਟਾਲਾ, 2 ਅਕਤੂਬਰ (ਸਤਿੰਦਰ ਸਿੰਘ)-ਕੱਚਾ ਮਾਣਭੱਤਾ ਤੇ ਕੰਟਰੈਕਟ ਵਰਕਰਜ਼ ਮੋਰਚੇ ਵਲੋਂ ਦਿੱਤੇ ਗਏ ਪ੍ਰੋਗਰਾਮ ਤਹਿਤ ਆਸ਼ਾ ਵਰਕਰਜ਼ ਯੂਨੀਅਨ ਅਤੇ ਮਿਡ ਡੇ ਮੀਲ ਵਰਕਰਜ਼ ਯੂਨੀਅਨ ਵਲੋਂ ਬਟਾਲਾ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਆਸ਼ਾ ਫੈਸੀਲੀਟੇਟਰ ਯੂਨੀਅਨ ਆਗੂ ਕਾਂਤਾ ਸ਼ਰਮਾ ਤੇ ਮਿਡ ਡੇ ਮੀਲ ਵਰਕਰਜ਼ ਯੂਨੀਅਨ ਦੇ ਆਗੂ ਗੁਰਪ੍ਰੀਤ ਕੌਰ ਕੋਹਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮਾਣਭੱਤਾ ਵਰਕਰਾਂ ਨਾਲ ਧੋਖਾ ਕੀਤਾ ਹੈ, ਕਿਉਂਕਿ ਸਰਕਾਰ ਵਲੋਂ ਵਾਅਦਾ ਕੀਤਾ ਗਿਆ ਸੀ ਕਿ ਮਿਡ ਮੀਲ ਅਤੇ ਆਸ਼ਾ ਵਰਕਰਾਂ ਦੇ ਮਾਣਭੱਤੇ ਦੋਗੁਣੇ ਕਰ ਦਿੱਤੇ ਜਾਣਗੇ, ਪਰ ਅਜੇ ਤੱਕ ਕੋਈ ਵਾਅਦਾ ਪੂਰਾ ਨਹੀਂ ਕੀਤਾ ਗਿਆ।
ਪ
ਪੰਜਾਬ ਸਰਕਾਰ ਦਾ ਪੁਤਲਾ ਫੂਕਦੇ ਯੂਨੀਅਨਾਂ ਦੇ ਆਗੂ। ਤਸਵੀਰ : ਵਨੀਤ ਗੋਇਲ
03-10-2026
ਬਟਾਲਾ, 2 ਅਕਤੂਬਰ (ਸਤਿੰਦਰ ਸਿੰਘ)-ਕੱਚਾ ਮਾਣਭੱਤਾ ਤੇ ਕੰਟਰੈਕਟ ਵਰਕਰਜ਼ ਮੋਰਚੇ ਵਲੋਂ ਦਿੱਤੇ ਗਏ ਪ੍ਰੋਗਰਾਮ ਤਹਿਤ ਆਸ਼ਾ ਵਰਕਰਜ਼ ਯੂਨੀਅਨ ਅਤੇ ਮਿਡ ਡੇ ਮੀਲ ਵਰਕਰਜ਼ ਯੂਨੀਅਨ ਵਲੋਂ ਬਟਾਲਾ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਆਸ਼ਾ ਫੈਸੀਲੀਟੇਟਰ ਯੂਨੀਅਨ ਆਗੂ ਕਾਂਤਾ ਸ਼ਰਮਾ ਤੇ ਮਿਡ ਡੇ ਮੀਲ ਵਰਕਰਜ਼ ਯੂਨੀਅਨ ਦੇ ਆਗੂ ਗੁਰਪ੍ਰੀਤ ਕੌਰ ਕੋਹਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮਾਣਭੱਤਾ ਵਰਕਰਾਂ ਨਾਲ ਧੋਖਾ ਕੀਤਾ ਹੈ, ਕਿਉਂਕਿ ਸਰਕਾਰ ਵਲੋਂ ਵਾਅਦਾ ਕੀਤਾ ਗਿਆ ਸੀ ਕਿ ਮਿਡ ਮੀਲ ਅਤੇ ਆਸ਼ਾ ਵਰਕਰਾਂ ਦੇ ਮਾਣਭੱਤੇ ਦੋਗੁਣੇ ਕਰ ਦਿੱਤੇ ਜਾਣਗੇ, ਪਰ ਅਜੇ ਤੱਕ ਕੋਈ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਥੇਬੰਦੀ ਮੰਗ ਕਰਦੀ ਹੈ ਕਿ ਮਿਡ ਡੇ ਮੀਲ ਵਰਕਰਾਂ ਨੂੰ ਘੱਟੋ ਘੱਟੋ-ਘੱਟ ਉਜਰਤ ਕਾਨੂੰਨ ਤਹਿਤ ਤਨਖਾਹ ਦਿੱਤੀ ਜਾਵੇ ਅਤੇ ਆਸਾ ਵਰਕਰਾਂ ਨੂੰ ਘੱਟੋ-ਘੱਟ ਸਕੇਲ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਮੰਗਾਂ ਨੂੰ ਲੈ ਕੇ ਸਾਂਝੀ ਤਾਲਮੇਲ ਕਮੇਟੀ ਪੰਜਾਬ ਵਲੋਂ 10 ਅਕਤੂਬਰ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਮਹਾਂਰੈਲੀ ਵਿਚ ਵੱਡੀ ਪੱਧਰ ਉੱਤੇ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਸ਼ਰਨਜੀਤ ਕੌਰ ਸ਼ਹਿਰੀ ਪ੍ਰਧਾਨ, ਰੁਪਿੰਦਰਜੀਤ ਕੌਰ, ਕੁਲਵੀਰ ਕੌਰ, ਪੂਜਾ, ਗਗਨਦੀਪ ਕੌਰ, ਮਨਜੀਤ ਕੌਰ, ਪਰਮਜੀਤ ਕੌਰ, ਸਰਬਜੀਤ ਕੌਰ, ਕੰਵਲਜੀਤ ਕੌਰ, ਸੁਖਵਿੰਦਰ ਕੌਰ, ਰਾਜਵਿੰਦਰ ਕੌਰ ਤੋਂ ਇਲਾਵਾ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਗੁਰਦਾਸਪੁਰ ਦੇ ਪ੍ਰਧਾਨ ਹਰਜਿੰਦਰ ਸਿੰਘ ਵਡਾਲਾ ਬਾਂਗਰ, ਵਰਗਿਸ ਸਲਾਮਤ, ਗੁਰਪਿੰਦਰ ਸਿੰਘ ਵੀ ਹਾਜ਼ਰ ਹੋਏ ।