ਖੱਬੀਆਂ ਪਾਰਟੀਆਂ ਵਲੋਂ ਚੋਣ ਕਮਿਸ਼ਨ ਦੇ ਮੁਖੀ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕ ਕੇ ਜ਼ੋਰਦਾਰ ਪ੍ਰਦਰਸ਼ਨ
ਗੁਰਦਾਸਪੁਰ, 2 ਅਕਤੂਬਰ (ਗੁਰਪ੍ਰਤਾਪ ਸਿੰਘ)-ਚੋਣ ਕਮਿਸ਼ਨ ਦੀ ਕਾਰਜ ਪ੍ਰਣਾਲੀ ਤੇ ਕਥਿਤ ਵੋਟ ਧਾਂਦਲੀਆਂ ਦੇ ਵਿਰੋਧ ’ਚ ਪੰਜਾਬ ਸਮੇਤ ਪੂਰੇ ਦੇਸ਼ ਅੰਦਰ ਖੱਬੀਆਂ ਪਾਰਟੀਆਂ ਵਲੋਂ ਤਿੱਖੇ ਰੋਸ਼ ਮੁਜ਼ਾਹਰੇ ਕੀਤੇ ਗਏ। ਇਸੇ ਤਹਿਤ ਗੁਰਦਾਸਪੁਰ ਦੇ ਗੁਰੂ ਨਾਨਕ ਪਾਰਕ ਵਿਖੇ ਵੱਖ-ਵੱਖ ਖੱਬੇ ਪੱਖੀ ਜਥੇਬੰਦੀਆਂ ਦੇ ਆਗੂ ਤੇ ਵਰਕਰ ਵੱਡੀ ਗਿਣਤੀ ਵਿਚ ਇਕੱਤਰ ਹੋਏ, ਜਿੱਥੇ ਉਨ੍ਹਾਂ ਕੇਂਦਰ ਸਰਕਾਰ ਤੇ ਚੋਣ ਕਮਿਸ਼ਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਸਾੜਿਆ ਅਤੇ ਉਨ੍ਹਾਂ ਦੀ ਫੌਰੀ ਗ੍ਰਿਫ਼ਤਾਰੀ ਦੀ ਮੰਗ ਕੀਤੀ।
ਮ
ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਸਾੜਦੇ ਹੋਏ ਖੱਬੀਆਂ ਪਾਰਟੀਆਂ ਦੇ ਆਗੂ। ਤਸਵੀਰ: ਵਿਸ਼ਾਲ ਮੁੰਨਾ
03-10-2026
ਗੁਰਦਾਸਪੁਰ, 2 ਅਕਤੂਬਰ (ਗੁਰਪ੍ਰਤਾਪ ਸਿੰਘ)-ਚੋਣ ਕਮਿਸ਼ਨ ਦੀ ਕਾਰਜ ਪ੍ਰਣਾਲੀ ਤੇ ਕਥਿਤ ਵੋਟ ਧਾਂਦਲੀਆਂ ਦੇ ਵਿਰੋਧ ’ਚ ਪੰਜਾਬ ਸਮੇਤ ਪੂਰੇ ਦੇਸ਼ ਅੰਦਰ ਖੱਬੀਆਂ ਪਾਰਟੀਆਂ ਵਲੋਂ ਤਿੱਖੇ ਰੋਸ਼ ਮੁਜ਼ਾਹਰੇ ਕੀਤੇ ਗਏ। ਇਸੇ ਤਹਿਤ ਗੁਰਦਾਸਪੁਰ ਦੇ ਗੁਰੂ ਨਾਨਕ ਪਾਰਕ ਵਿਖੇ ਵੱਖ-ਵੱਖ ਖੱਬੇ ਪੱਖੀ ਜਥੇਬੰਦੀਆਂ ਦੇ ਆਗੂ ਤੇ ਵਰਕਰ ਵੱਡੀ ਗਿਣਤੀ ਵਿਚ ਇਕੱਤਰ ਹੋਏ, ਜਿੱਥੇ ਉਨ੍ਹਾਂ ਕੇਂਦਰ ਸਰਕਾਰ ਤੇ ਚੋਣ ਕਮਿਸ਼ਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਸਾੜਿਆ ਅਤੇ ਉਨ੍ਹਾਂ ਦੀ ਫੌਰੀ ਗ੍ਰਿਫ਼ਤਾਰੀ ਦੀ ਮੰਗ ਕੀਤੀ। ਰੈਲੀ ਦੀ ਸਾਂਝੀ ਪ੍ਰਧਾਨਗੀ ਮੱਖਣ ਸਿੰਘ ਕੁਹਾੜ, ਸਾਥੀ ਵਿਜੇ ਸੋਹਲ, ਹਰਵਿੰਦਰ ਸਿੰਘ ਭਾਗੋਕਾਵਾਂ, ਸੋਨਾ ਮਸੀਹ ਤੇ ਜਗਜੀਤ ਸਿੰਘ ਅਲੂਣਾ ਨੇ ਕੀਤੀ। ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦਿਆਂ ਰਘਬੀਰ ਸਿੰਘ ਚਾਹਲ, ਹਰਚਰਨ ਸਿੰਘ ਔਜਲਾ, ਬੂਟਾ ਰਾਮ ਆਜ਼ਾਦ, ਜੋਗਿੰਦਰ ਸਿੰਘ ਲੇਹਲ, ਕੁਲਦੀਪ ਸਿੰਘ ਰਿਆੜ ਤੇ ਗੁਰਦੀਪ ਸਿੰਘ ਮੁਸਤਫ਼ਾਬਾਦ ਨੇ ਕੇਂਦਰ ਦੀ ਮੋਦੀ ਸਰਕਾਰ ’ਤੇ ਗੰਭੀਰ ਦੋਸ਼ ਲਗਾਏ । ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਰਾਹੀਂ ਦੇਸ਼ ਦੇ ਲੋਕਤੰਤਰ ਦਾ ਘਾਣ ਕਰਨ ’ਤੇ ਤੁਲੀ ਹੈ। ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਗਿਆਨੇਸ਼ ਕੁਮਾਰ ਨੇ ਆਪਣੇ ਦੋ ਸਹਿਯੋਗੀਆਂ ਦੀ ਪ੍ਰਵਾਹ ਕੀਤੇ ਬਿਨ੍ਹਾਂ ਐਸ.ਆਈ.ਆਰ ਫਾਰਮੂਲਾ ਲਾਗੂ ਕੀਤਾ, ਜਿਸ ਨਾਲ ਵੱਡੇ ਪੱਧਰ ’ਤੇ ਵੋਟਾਂ ਦੀ ਚੋਰੀ ਕੀਤੀ ਗਈ । ਉਨ੍ਹਾਂ ਕਿਹਾ ਕਿ ਮਹਾਂਰਾਸ਼ਟਰ, ਹਰਿਆਣਾ, ਬਿਹਾਰ ਤੇ ਹੁਣ ਪੱਛਮੀ ਬੰਗਾਲ ਵਿਚ ਭਾਰਤੀ ਜਨਤਾ ਪਾਰਟੀ ਨੂੰ ਜਿਤਾਉਣ ਵਿਚ ਚੋਣ ਕਮਿਸ਼ਨ ਵਲੋਂ ਪੂਰੀ ਮਦਦ ਕੀਤੀ ਗਈ ਹੈ। ਇਸ ਦੌਰਾਨ ਆਗੂਆਂ ਨੇ ਮੰਗ ਕੀਤੀ ਕਿ ਗਿਆਨੇਸ਼ ਕੁਮਾਰ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ, ਐਸ.ਆਈ.ਆਰ ਨੂੰ ਰੱਦ ਕੀਤਾ ਜਾਵੇ ਤੇ ਹਰਿਆਣਾ, ਮਹਾਂਰਾਸ਼ਟਰ, ਬਿਹਾਰ ਤੇ ਪੱਛਮੀ ਬੰਗਾਲ ਦੀਆਂ ਵਿਧਾਨ ਸਭਾਵਾਂ ਭੰਗ ਕਰਕੇ ਸਿਰੇ ਤੋਂ ਨਵੇਂ ਸਿਰਿਓਂ ਚੋਣਾਂ ਕਰਵਾਈਆਂ ਜਾਣ। ਬੁਲਾਰਿਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਫੌਰੀ ਅਸਤੀਫ਼ਾ ਦੇਣਾ ਚਾਹੀਦਾ ਹੈ, ਕਿਉਂਕਿ ਉਨ੍ਹਾਂ ਦੇ ਹੁੰਦਿਆਂ ਦੇਸ਼ ਵਿਚ ਲੋਕਤੰਤਰ ਬਚ ਨਹੀਂ ਸਕਦਾ। ਇਸ ਰੋਸ਼ ਮੁਜ਼ਾਹਰੇ ਦੌਰਾਨ ਸਵਿੰਦਰ ਸਿੰਘ ਕਲਸੀ, ਜਗਦੀਪ ਸਿੰਘ ਸੰਤ ਨਗਰ, ਮਲਕੀਅਤ ਸਿੰਘ ਬੁੱਢਾਕੋਟ, ਗੁਰਮੀਤ ਸਿੰਘ ਥਾਣੇਵਾਲ, ਕੁਲਵੰਤ ਸਿੰਘ ਬਾਠ, ਬਲਬੀਰ ਸਿੰਘ ਬੈਂਸ ਅਤੇ ਬਲਦੇਵ ਸਿੰਘ ਜੀਵਨ ਚੱਕ ਆਦਿ ਆਗੂਆਂ ਨੇ ਆਪਣੇ ਵਿਚਾਰ ਰੱਖੇ ।