ਸੇਂਟ ਫਰਾਂਸਿਸ ਸਕੂਲ ’ਚ ਗਾਂਧੀ ਜੈਅੰਤੀ ਤੇ ਲਾਲ ਬਹਾਦਰ ਸ਼ਾਸਤਰੀ ਜਯੰਤੀ ਮਨਾਈ
ਕਲਾਨੌਰ, 2 ਅਕਤੂਬਰ (ਪੁਰੇਵਾਲ)-ਸਥਾਨਕ ਸੇਂਟ ਫਰਾਂਸਿਸ ਸਕੂਲ ਵਿਖੇ ਪ੍ਰਿੰਸੀਪਲ ਕਿਰਨ ਰਾਵਤ ਦੀ ਯੋਗ ਅਗਵਾਈ ਹੇਠ ਮਹਾਤਮਾ ਗਾਂਧੀ ਜਯੰਤੀ ਤੇ ਲਾਲ ਬਹਾਦੁਰ ਸ਼ਾਸਤਰੀ ਜਯੰਤੀ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਈ ਗਈ। ਨਰਸਰੀ ਤੋਂ ਲੈ ਕੇ ਪਹਿਲੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ’ਚ ਉਤਸਾਹ ਨਾਲ ਭਾਗ ਲਿਆ।
ਕਲਾਨੌਰ, 2 ਅਕਤੂਬਰ (ਪੁਰੇਵਾਲ)-ਸਥਾਨਕ ਸੇਂਟ ਫਰਾਂਸਿਸ ਸਕੂਲ ਵਿਖੇ ਪ੍ਰਿੰਸੀਪਲ ਕਿਰਨ ਰਾਵਤ ਦੀ ਯੋਗ ਅਗਵਾਈ ਹੇਠ ਮਹਾਤਮਾ ਗਾਂਧੀ ਜਯੰਤੀ ਤੇ ਲਾਲ ਬਹਾਦੁਰ ਸ਼ਾਸਤਰੀ ਜਯੰਤੀ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਈ ਗਈ। ਨਰਸਰੀ ਤੋਂ ਲੈ ਕੇ ਪਹਿਲੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ’ਚ ਉਤਸਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸਤਰੀ ਜੀ ਦੇ ਜੀਵਨ, ਸਾਦਗੀ, ਸੱਚਾਈ ਤੇ ਦੇਸ਼ ਪ੍ਰਤੀ ਸਮਰਪਣ ਤੋਂ ਪ੍ਰੇਰਣਾ ਲਈ। ਸਮਾਗਮ ਦੌਰਾਨ ਬੱਚਿਆਂ ਲਈ ਵੱਖ-ਵੱਖ ਰਚਨਾਤਮਕ ਤੇ ਗਿਆਨਵਰਧਕ ਗਤੀਵਿਧੀਆਂ ਕਰਵਾਈਆਂ ਗਈਆਂ। ਪਹਿਲੀ ਜਮਾਤ ਦੇ ਵਿਦਿਆਰਥੀਆਂ ਨੇ ਗਾਂਧੀ ਜਯੰਤੀ ਨਾਲ ਸਬੰਧਿਤ ਗਿਆਨ-ਪ੍ਰਸ਼ਨੋਤਰੀ ਮੁਕਾਬਲੇ ਵਿੱਚ ਭਾਗ ਲਿਆ।