ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਲਾਨੌਰ ’ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
ਕਲਾਨੌਰ, 2 ਅਕਤੂਬਰ (ਪੁਰੇਵਾਲ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਅੱਜ ਕਲਾਨੌਰ ਦੀ ਮੁੱਖ ਦਾਣਾ ਮੰਡੀ ਵਿਖੇ ਪਹੁੰਚੇ ਤੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਤੋਂ ਪਹਿਲਾਂ ਸੁਰਿੰਦਰ ਪਾਲ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਤੇ ਲੱਡੂ ਵੰਡੇ ਗਏ।
ਕ
ਕਲਾਨੌਰ ਦਾਣਾ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਉਣ ਪਹੁੰਚੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਸਮੇਤ ਹੋਰਾਂ ਦਾ ਸਨਮਾਨ ਕਰਦੇ ਆੜਤੀ। ਤਸਵੀਰ : ਪੁਰੇਵਾਲ
03-10-2026
ਕਲਾਨੌਰ, 2 ਅਕਤੂਬਰ (ਪੁਰੇਵਾਲ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਅੱਜ ਕਲਾਨੌਰ ਦੀ ਮੁੱਖ ਦਾਣਾ ਮੰਡੀ ਵਿਖੇ ਪਹੁੰਚੇ ਤੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਤੋਂ ਪਹਿਲਾਂ ਸੁਰਿੰਦਰ ਪਾਲ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਤੇ ਲੱਡੂ ਵੰਡੇ ਗਏ। ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਵਿਰਾਸਤ ਸੇਵਾ ਸੰਗਠਨ ਰਣਜੇਤ ਸਿੰਘ ਬਾਠ, ਸਕੱਤਰ ਮਾਰਕੀਟ ਕਮੇਟੀ ਕਲਾਨੌਰ ਪਵਨ ਕੁਮਾਰ ਬਬੋਰੀਆ, ਸੰਗਠਨ ਦੇ ਹਲਕਾ ਇੰਚਾਰਜ ਜਤਿੰਦਰ ਸਿੰਘ ਹੈਪੀ ਡੇਅਰੀਵਾਲ, ਚੇਅਰਮੈਨ ਰੇਸ਼ਮ ਸਿੰਘ ਪੱਡਾ, ਮੰਡੀ ਸੁਪਰਵਾਈਜ਼ਰ ਗੁਰਸ਼ਰਨਜੀਤ ਸਿੰਘ, ਆਕਸ਼ਨ ਰਿਕਾਰਡਰ ਧਰਮ ਸਿੰਘ, ਡਾਇਰੈਕਟਰ ਚੰਨਣ ਸਿੰਘ ਖਾਲਸਾ, ਚੇਅਰਮੈਨ ਇੰਦਰ ਭਾਰਲ, ਆੜਤੀਆ ਐਸੋਸ਼ੀਏਸ਼ਨ ਦੇ ਪ੍ਰਧਾਨ ਜਤਿੰਦਰ ਕੁਮਾਰ ਗੋਰਾ ਵੀ ਹਾਜ਼ਰ ਰਹੇ। ਇਸ ਮੌਕੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਦੇ ਖਾਤੇ ਵਿਰਤ ਨਮੀਂ ਵਾਲਾ ਝੋਨਾ ਹੀ ਮੰਡੀਆਂ ਵਿਚ ਲੈ ਕੇ ਆਉਣ ਅਤੇ ਸਰਕਾਰ ਵਚਨਬੱਧ ਹੈ ਕਿ ਉਹ ਨਿਰਧਾਰਤ ਮਾਪਦੰਡ ਵਾਲੇ ਝੋਨੇ ਦੇ ਦਾਣੇ-ਦਾਣੇ ਦੀ ਖਰੀਦ ਕਰੇਗੀ। ਇਸ ਮੌਕੇ ਇੰਸਪੈਕਟਰ ਸ਼ਾਂਤੀ ਸਰੂਪ, ਮੈਨੇਜਰ ਸੁਰਿੰਦਰ ਸਿੰਘ, ਪ੍ਰਧਾਨ ਕੁਲਵਿੰਦਰ ਸਿੰਘ ਸਰਾਂ, ਹਰਕੀਰਤ ਸਿੰਘ ਪੱਡਾ, ਗੁਰਪਿੰਦਰ ਸਿੰਘ ਕਾਹਲੋਂ, ਕੁਲਵਿੰਦਰ ਸਿੰਘ ਕਾਹਲੋਂ, ਠੇਕੇਦਾਰ ਹਰਭਜਨ ਸਿੰਘ ਸੰਧੂ, ਭੁਪਿੰਦਰ ਸਿੰਘ ਧਰਮੀ ਫੌਜੀ, ਸ੍ਰੀ ਮਨੀਸ਼ ਵਿਗ, ਜੋਗੇਸ਼ ਸੇਠੀ, ਸਤਿੰਦਰਪਾਲ ਸਿੰਘ, ਪ੍ਰਧਾਨ ਸਿੰਘ, ਗੁਰਦੀਪ ਸਿੰਘ ਬੇਦੀ ਆਦਿ ਹਾਜ਼ਰ ਰਹੇ।