ਨਗਰ ਸੁਧਾਰ ਟਰੱਸਟ ਗੁਰਦਾਸਪੁਰ ਵਲੋਂ ਕੂੜਾ ਡੰਪ ਲਈ ਪਲਾਂਟ ਲਗਾਉਣ ਦਾ ਪਿੰਡ ਵਾਸੀਆਂ ਵਲੋਂ ਵਿਰੋਧ
ਗੁਰਦਾਸਪੁਰ, 2 ਅਕਤੂਬਰ (ਅਸ਼ੋਕ ਸ਼ਰਮਾ)-ਨਗਰ ਸੁਧਾਰ ਟਰੱਸਟ ਗੁਰਦਾਸਪੁਰ ਵਲੋਂ ਪਿੰਡ ਭੁੱਲੇਚੱਕ ਦੀ 2 ਏਕੜ ਪੰਚਾਇਤੀ ਜ਼ਮੀਨ ਜੋ ਨਵਾਂ ਪਿੰਡ ਬਹਾਦਰ ਤੇ ਨੌਸ਼ਹਿਰਾ-ਚਾਵਾ ਨਾਲ ਲੱਗਦੀ ਹੈ। ਇਸ ਜ਼ਮੀਨ ’ਚ ਗੁਰਦਾਸਪੁਰ ਸ਼ਹਿਰ ਦੇ ਕੂੜਾ ਡੰਪ ਲਈ ਸੋਲਿਡ ਵੇਸਟ ਮੈਨੇਜਮੈਂਟ ਪਲਾਂਟ ਲਗਾਉਣ ਦਾ ਪਿੰਡ ਵਾਸੀਆਂ ਵਲੋਂ ਵਿਰੋਧ ਕੀਤਾ ਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤੇ ਜ਼ਿਲ੍ਹਾ ਪ੍ਰਸ਼ਾਸਨ ਖਿਲਾਫ ਨਾਅਰੇਬਾਜੀ ਕੀਤੀ ਗਈ।
ਗੁਰਦਾਸਪੁਰ, 2 ਅਕਤੂਬਰ (ਅਸ਼ੋਕ ਸ਼ਰਮਾ)-ਨਗਰ ਸੁਧਾਰ ਟਰੱਸਟ ਗੁਰਦਾਸਪੁਰ ਵਲੋਂ ਪਿੰਡ ਭੁੱਲੇਚੱਕ ਦੀ 2 ਏਕੜ ਪੰਚਾਇਤੀ ਜ਼ਮੀਨ ਜੋ ਨਵਾਂ ਪਿੰਡ ਬਹਾਦਰ ਤੇ ਨੌਸ਼ਹਿਰਾ-ਚਾਵਾ ਨਾਲ ਲੱਗਦੀ ਹੈ। ਇਸ ਜ਼ਮੀਨ ’ਚ ਗੁਰਦਾਸਪੁਰ ਸ਼ਹਿਰ ਦੇ ਕੂੜਾ ਡੰਪ ਲਈ ਸੋਲਿਡ ਵੇਸਟ ਮੈਨੇਜਮੈਂਟ ਪਲਾਂਟ ਲਗਾਉਣ ਦਾ ਪਿੰਡ ਵਾਸੀਆਂ ਵਲੋਂ ਵਿਰੋਧ ਕੀਤਾ ਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤੇ ਜ਼ਿਲ੍ਹਾ ਪ੍ਰਸ਼ਾਸਨ ਖਿਲਾਫ ਨਾਅਰੇਬਾਜੀ ਕੀਤੀ ਗਈ। ਇਸ ਸਬੰਧੀ ਪਿੰਡ ਨੌਸ਼ਹਿਰਾ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਪਿੰਡ ਵਾਸੀਆਂ ਦੀ ਮੀਟਿੰਗ ਹੋਈ। ਜਿਸ ’ਚ ਪੰਚਾਇਤ ਨੇ ਕਿਹਾ ਕਿ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਡੀ.ਸੀ ਗੁਰਦਾਸਪੁਰ ਨੂੰ ਦਿੱਤਾ ਜਾਵੇਗਾ। ਇਸ ਮੌਕੇ ਮਨਜੀਤ ਸਿੰਘ, ਜਗਤਾਰ ਸਿੰਘ, ਸਾਬਕਾ ਸਰਪੰਚ ਬੂਆ ਸਿੰਘ, ਗੁਰਮੀਤ ਸਿੰਘ, ਕਰਨੈਲ ਸਿੰਘ, ਰਵੇਲ ਸਿੰਘ, ਬਲਵਿੰਦਰ ਸਿੰਘ, ਗੁਰਮੀਤ ਸਿੰਘ, ਹਰਜਿੰਦਰ ਸਿੰਘ, ਤਰਸੇਮ ਸਿੰਘ, ਸਤਨਾਮ ਸਿੰਘ, ਨਵਜੋਤ ਸਿੰਘ ਸੋਨੂ, ਸੋਹਨ ਸਿੰਘ ਤੇ ਹੋਰ ਪਿੰਡ ਦੇ ਮੋਹਤਬਰਾਂ ਨੇ ਦੱਸਿਆ ਕਿ ਕੂੜਾ ਡੰਪ ਕਰਨ ਦਾ ਕੰਮ ਨਗਰ ਕੌਂਸਲ ਦਾ ਹੈ। ਪਰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਇਲਾਕੇ ਅੰਦਰ ਮਾਹੌਲ ਖਰਾਬ ਕਰ ਰਹੇ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿਥੇ ਕੂੜਾ ਡੰਪ ਲਈ ਇਹ ਪਲਾਂਟ ਲਗਾਇਆ ਜਾਣਾ ਹੈ, ਉਸ ਦੇ ਨੇੜੇ ਹੀ ਕਾਫੀ ਆਬਾਦੀ ਤੇ ਧਾਰਮਿਕ ਅਸਥਾਨ ਹਨ, ਜਿਸ ਨਾਲ ਇਲਾਕੇ ਅੰਦਰ ਵਾਤਾਵਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗਾ ਤੇ ਲੋਕ ਕਈ ਬਿਮਾਰੀਆਂ ਦੇ ਸ਼ਿਕਾਰ ਹੋਣਗੇ। ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਸ਼ਹਿਰ ਦਾ ਪਿਛਲੇ 70 ਸਾਲ ਤੋਂ ਕੂੜਾ ਡੰਪ ਦਾ ਕੋਈ ਪੱਕਾ ਹੱਲ ਨਹੀਂ ਹੋ ਸਕਿਆ। ਉਨ੍ਹਾਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਅਪੀਲ ਕੀਤੀ ਕਿ ਇਸ ਪ੍ਰੋਜੈਕਟ ਨੂੰ ਰੋਕਣ ਲਈ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਨੂੰ ਫੌਰੀ ਹਦਾਇਤਾਂ ਕੀਤੀਆਂ ਜਾਣ, ਜਿਸ ਨਾਲ ਇਲਾਕੇ ਦਾ ਮਾਹੌਲ ਸ਼ਾਂਤ ਹੋ ਸਕੇ। ਇਸ ਮੌਕੇ ਸੋਹਨ ਸਿੰਘ, ਦਲੇਰ ਸਿੰਘ, ਸੁੱਚਾ ਸਿੰਘ, ਮਹਿੰਦਰ ਸਿੰਘ, ਮੋਹਨ ਸਿੰਘ, ਪਰਮਜੀਤ ਸਿੰਘ, ਦਿਲਬਾਗ ਸਿੰਘ, ਜਗਤਾਰ ਸਿੰਘ, ਮਲਕੀਅਤ ਸਿੰਘ, ਸੁਲੱਖਣ ਸਿੰਘ, ਹੀਰਾ ਸਿੰਘ, ਬਲਜਿੰਦਰ ਸਿੰਘ, ਮਨਪ੍ਰੀਤ ਸਿੰਘ ਆਦਿ ਹਾਜਰ ਸਨ।