04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸਾਬਕਾ ਸੈਨਿਕਾਂ, ਵੀਰ ਨਾਰੀਆਂ ਤੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਕੈਂਪ ਲਗਾਇਆ

ਗੁਰਦਾਸਪੁਰ, 2 ਅਕਤੂਬਰ (ਚੱਕਰਾਜਾ)-ਮਾਣਯੋਗ ਮੋਹਿੰਦਰ ਭਗਤ ਕੈਬਨਿਟ ਮੰਤਰੀ ਰੱਖਿਆ ਸੇਵਾਵਾਂ ਭਲਾਈ ਪੰਜਾਬ ਦੇ ਆਦੇਸ਼ਾਂ ’ਤੇ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ, ਨਕਾਰਾ ਸੈਨਿਕਾਂ (ਓਪਰੇਸ਼ਨਾਂ ਦੌਰਾਨ), ਸਾਬਕਾ ਸੈਨਿਕਾਂ, ਵਿਧਵਾਵਾਂ ਤੇ ਆਸ਼ਰਿਤਾਂ ਦੀ ਭਲਾਈ ਲਈ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਤੋਂ ਜਾਣੂ ਕਰਵਾਉਣ ਤੇ ਦਰਪੇਸ਼ ਮੁਸ਼ਕਿਲਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਲੋਂ ਪਹਿਲਾ ਕੈਂਪ ਲਗਾਇਆ ਗਿਆ। ਕੈਂਪ ’ਚ ਕਮਾਂਡਰ ਬਲਜਿੰਦਰ ਵਿਰਕ (ਰਿਟਾ.)

Ad Position 21
No active advertisement
ਅਜੀਤ ਡੈਸਕ 03-10-2026
ਗੁਰਦਾਸਪੁਰ, 2 ਅਕਤੂਬਰ (ਚੱਕਰਾਜਾ)-ਮਾਣਯੋਗ ਮੋਹਿੰਦਰ ਭਗਤ ਕੈਬਨਿਟ ਮੰਤਰੀ ਰੱਖਿਆ ਸੇਵਾਵਾਂ ਭਲਾਈ ਪੰਜਾਬ ਦੇ ਆਦੇਸ਼ਾਂ ’ਤੇ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ, ਨਕਾਰਾ ਸੈਨਿਕਾਂ (ਓਪਰੇਸ਼ਨਾਂ ਦੌਰਾਨ), ਸਾਬਕਾ ਸੈਨਿਕਾਂ, ਵਿਧਵਾਵਾਂ ਤੇ ਆਸ਼ਰਿਤਾਂ ਦੀ ਭਲਾਈ ਲਈ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਤੋਂ ਜਾਣੂ ਕਰਵਾਉਣ ਤੇ ਦਰਪੇਸ਼ ਮੁਸ਼ਕਿਲਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਲੋਂ ਪਹਿਲਾ ਕੈਂਪ ਲਗਾਇਆ ਗਿਆ। ਕੈਂਪ ’ਚ ਕਮਾਂਡਰ ਬਲਜਿੰਦਰ ਵਿਰਕ (ਰਿਟਾ.), ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੇ ਪੰਜਾਬ ਸਰਕਾਰ, ਵਿਭਾਗ ਤੇ ਦਫ਼ਤਰ ਵਲੋਂ ਸਾਬਕਾ ਸੈਨਿਕਾਂ, ਵੀਰ ਨਾਰੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਤੇ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਸਾਬਕਾ ਸੈਨਿਕਾਂ ਅਤੇ ਵੀਰ ਨਾਰੀਆਂ ਤੋਂ ਦਰਪੇਸ਼ ਸਮੱਸਿਆਵਾਂ ਸਬੰਧੀ ਜਾਣਕਾਰੀ ਲਈ ਅਤੇ ਐਸ.ਡੀ.ਐਮ ਦਫ਼ਤਰ ਦੇ ਪਹੁੰਚੇ ਨੁਮਾਇੰਦਿਆਂ ਨਾਲ ਗੱਲਬਾਤ ਕਰਕੇ ਪ੍ਰਸ਼ਾਸਨ ਨਾਲ ਸਬੰਧਿਤ ਸਮੱਸਿਆਵਾਂ ਦਾ ਮੌਕੇ ’ਤੇ ਹੱਲ ਕਰਵਾਇਆ ਗਿਆ। ਕੈਂਪ ਦੌਰਾਨ ਸਾਬਕਾ ਸੈਨਿਕਾਂ ਤੇ ਵੀਰ ਨਾਰੀਆਂ ਵਲੋਂ ਵੱਖ-ਵੱਖ ਸਮੱਸਿਆਵਾਂ ਸਬੰਧੀ ਜਾਣੂ ਕਰਵਾਇਆ, ਜਿਨ੍ਹਾਂ ਨੂੰ ਮੌਕੇ ’ਤੇ ਹੱਲ ਕਰਨ ਲਈ ਲੋੜੀਂਦੀ ਕਾਰਵਾਈ ਕੀਤੀ ਗਈ। ਇਸ ਮੌਕੇ ਐਸ.ਡੀ.ਐਮ ਦਫ਼ਤਰ ਤੋਂ ਆਏ ਅਧਿਕਾਰੀ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਪੱਧਰ ਦਾ ਕੋਈ ਦਫ਼ਤਰੀ ਕੰਮ ਹੋਵੇ ਤਾਂ ਉਹ ਉਨ੍ਹਾਂ ਦੇ ਦਫ਼ਤਰ ਪਹੁੰਚ ਕੇ ਆਪਣੀ ਸਮੱਸਿਆ ਦੱਸ ਸਕਦੇ ਹਨ। ਉਨ੍ਹਾਂ ਕਿਹਾ ਕਿ ਸਾਬਕਾ ਸੈਨਿਕਾਂ ਤੇ ਵੀਰ ਨਾਰੀਆਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਉਨ੍ਹਾਂ ਦੇ ਦਫ਼ਤਰ ਵਲੋਂ ਪੁਰਜ਼ੋਰ ਕੋਸ਼ਿਸ਼ ਕੀਤੀ ਜਾਵੇਗੀ। ਇਸ ਮੌਕੇ ਅਧਿਕਾਰੀਆਂ ਵਲੋਂ ਕੈਂਪ ’ਚ ਪਹੁੰਚੀਆਂ ਵੀਰ ਨਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਅੰਤ ਵਿਚ ਕਮਾਂਡਰ ਬਲਜਿੰਦਰ ਵਿਰਕ (ਰਿਟਾ.), ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਨੇ ਪ੍ਰਸ਼ਾਸਨ ਵਲੋਂ ਪਹੁੰਚੇ ਅਧਿਕਾਰੀ, ਸਮੂਹ ਸਾਬਕਾ ਸੈਨਿਕਾਂ ਤੇ ਵੀਰ ਨਾਰੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸਾਬਕਾ ਸੈਨਿਕਾਂ ਅਤੇ ਵੀਰ ਨਾਰੀਆਂ ਦੀ ਮੇਜ਼ਬਾਨੀ ਲਈ ਚਾਹ-ਪਾਣੀ ਦਾ ਵੀ ਪ੍ਰਬੰਧ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਰਣਜੀਤ ਸਿੰਘ ਕਾਹਲੋਂ ਵਲੋਂ ਮੁੱਖ ਮੰਤਰੀ ਦੇ ਓ.ਐੱਸ.ਡੀ. ਨਾਲ ਮੀਟਿੰਗ ਅਗਲੀ ਖ਼ਬਰ ਹਰਪ੍ਰੀਤ ਸਿੰਘ ਰਾਣੂ ਦੀ ਯਾਦ ’ਚ ਲੱਗਾ ਖ਼ੂਨਦਾਨ ਕੈਂਪ, 135 ਲੋਕਾਂ ਨੇ ਕੀਤਾ ਖੂਨਦਾਨ
Ad Position 24