ਰਣਜੀਤ ਸਿੰਘ ਕਾਹਲੋਂ ਵਲੋਂ ਮੁੱਖ ਮੰਤਰੀ ਦੇ ਓ.ਐੱਸ.ਡੀ. ਨਾਲ ਮੀਟਿੰਗ
ਤਿੱਬੜ, 2 ਅਕਤੂਬਰ (ਸੋਹਨ ਮਲਿਕ)-ਮੁੱਖ ਮੰਤਰੀ ਭਗਵੰਤ ਮਾਨ ਦੇ ਓ. ਐੱਸ.
ਤਿੱਬੜ, 2 ਅਕਤੂਬਰ (ਸੋਹਨ ਮਲਿਕ)-ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐੱਸ.ਡੀ ਰਾਜਵੀਰ ਸਿੰਘ ਘੁੰਮਣ ਨਾਲ ਲੋਕ ਸੰਘਰਸ਼ ਮੋਰਚੇ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਕਾਹਲੋਂ ਤੇ ਬਲਾਕ ਪ੍ਰਧਾਨ ਹਿਤਪਾਲ ਸਿੰਘ ਵਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ’ਚ ਇਲਾਕੇ ਦੀਆਂ ਸਮੱਸਿਆਵਾਂ ’ਤੇ ਚਰਚਾ ਕੀਤੀ ਗਈ ਤੇ ਰਾਜਨੀਤਿਕ ਹਾਲਾਤ ਹਾਰੇ ਦੱਸਿਆ ਗਿਆ। ਉਨ੍ਹਾਂ ਨੇ ਇਲਾਕੇ ਦੇ ਹੋਰ ਗੰਭੀਰ ਮੁੱਦਿਆਂ ਜਿਵੇਂ ਬੇਰੁਜ਼ਗਾਰੀ, ਭ੍ਰਿਸ਼ਟਾਚਾਰ, ਨਸ਼ੇ ਤੇ ਹੋਰ ਸਮਾਜਿਕ ਮੁੱਦਿਆਂ ’ਤੇ ਵੀ ਚਰਚਾ ਕੀਤੀ। ਇਸ ਮੌਕੇ ਕਸ਼ਮੀਰ ਸਿੰਘ ਵਾਹਲਾ, ਕਰਮਜੀਤ ਸਿੰਘ, ਅਮਰੀਕ ਸਿੰਘ ਸਰਸਪੁਰ, ਡਿਪਟੀ ਸਿੰਘ, ਹੈਰੀ ਕਾਹਲੋਂ, ਹਰਮਨ ਸਿੰਘ, ਜੋਗਾ ਸਿੰਘ, ਨਵੀਂ ਕਾਹਲੋਂ, ਸਰਪੰਚ ਸੁਖਦੇਵ ਆਦਿ ਹਾਜ਼ਰ ਸਨ ।