ਗੁਰੂ ਨਾਨਕ ਪਬਲਿਕ ਸਕੂਲ ਕਾਲਾ-ਬਾਲਾ ਦੀ ਅਧਿਆਪਕਾ ਨਵਨੀਤ ਕੌਰ ਨੂੰ ਮਿਲਿਆ ‘ਬੈਸਟ ਟੀਚਰ ਐਵਾਰਡ’
ਬਟਾਲਾ, 2 ਅਕਤੂਬਰ (ਸਤਿੰਦਰ ਸਿੰਘ)-ਗੁਰੂ ਨਾਨਕ ਪਬਲਿਕ ਸਕੂਲ, ਕਲਾ ਬਾਲਾ ਲਈ ਇਹ ਬੜੇ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਸਕੂਲ ਦੀ ਅਧਿਆਪਕਾ ਨਵਨੀਤ ਕੌਰ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਅਧਿਆਪਨ ਸੇਵਾਵਾਂ, ਵਿਦਿਆਰਥੀਆਂ ਪ੍ਰਤੀ ਸਮਰਪਣ ਤੇ ਸਿੱਖਿਆ ਦੇ ਖੇਤਰ ਵਿਚ ਨਿਭਾਈ ਜਾ ਰਹੀ ਮਹੱਤਵਪੂਰਨ ਭੂਮਿਕਾ ਲਈ ‘ਬੈਸਟ ਟੀਚਰ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਇਹ ਸਮਾਗਮ ਆਰ.
ਬਟਾਲਾ, 2 ਅਕਤੂਬਰ (ਸਤਿੰਦਰ ਸਿੰਘ)-ਗੁਰੂ ਨਾਨਕ ਪਬਲਿਕ ਸਕੂਲ, ਕਲਾ ਬਾਲਾ ਲਈ ਇਹ ਬੜੇ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਸਕੂਲ ਦੀ ਅਧਿਆਪਕਾ ਨਵਨੀਤ ਕੌਰ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਅਧਿਆਪਨ ਸੇਵਾਵਾਂ, ਵਿਦਿਆਰਥੀਆਂ ਪ੍ਰਤੀ ਸਮਰਪਣ ਤੇ ਸਿੱਖਿਆ ਦੇ ਖੇਤਰ ਵਿਚ ਨਿਭਾਈ ਜਾ ਰਹੀ ਮਹੱਤਵਪੂਰਨ ਭੂਮਿਕਾ ਲਈ ‘ਬੈਸਟ ਟੀਚਰ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਇਹ ਸਮਾਗਮ ਆਰ.ਡੀ. ਖੋਸਲਾ ਸਕੂਲ ਬਟਾਲਾ ਵਿਖੇ ਸੀ.ਬੀ.ਐੱਸ.ਈ. ਮਾਨਤਾ ਪ੍ਰਾਪਤ ਸਹੋਦਯਾ ਸਕੂਲ ਕੰਪਲੈਕਸ ਵਲੋਂ ਕਰਵਾਇਆ ਗਿਆ। ਇਸ ਸਮਾਗਮ ਵਿਚ ਇਲਾਕੇ ਦੇ ਵੱਖ-ਵੱਖ ਸੀ.ਬੀ.ਐੱਸ.ਈ. ਸਕੂਲਾਂ ਦੇ ਅਧਿਆਪਕਾਂ ਤੇ ਸਿੱਖਿਆ ਖੇਤਰ ਨਾਲ ਜੁੜੀਆਂ ਸ਼ਖ਼ਸੀਅਤਾਂ ਨੂੰ ਸੱਦਾ ਦਿੱਤਾ ਗਿਆ। ਇਸ ਮੌਕੇ ਇਲਾਕੇ ਦੇ ਵੱਖ-ਵੱਖ ਸੀ.ਬੀ.ਐੱਸ.ਈ. ਸਕੂਲਾਂ ਵਿਚੋਂ ਚੁਣੇ ਗਏ ਉੱਤਮ ਅਧਿਆਪਕਾਂ ਨੂੰ ‘ਬੈਸਟ ਟੀਚਰ ਐਵਾਰਡ’ ਦੇ ਕੇ ਸਨਮਾਨਿਤ ਕੀਤਾ ਗਿਆ। ਇਸੇ ਲੜੀ ਤਹਿਤ ਗੁਰੂ ਨਾਨਕ ਪਬਲਿਕ ਸਕੂਲ ਕਾਲਾ-ਬਾਲਾ ਦੀ ਅਧਿਆਪਕਾ ਨਵਨੀਤ ਕੌਰ ਨੂੰ ਵੀ ਉਨ੍ਹਾਂ ਦੀ ਬਿਹਤਰੀਨ ਅਧਿਆਪਨ ਯੋਗਤਾ ਲਈ ਸਨਮਾਨਿਤ ਕੀਤਾ ਗਿਆ। ਨਵਨੀਤ ਕੌਰ ਦੀ ਇਹ ਉਪਲਬਧੀ ਸਿਰਫ਼ ਉਨ੍ਹਾਂ ਦੀ ਨਿੱਜੀ ਸਫ਼ਲਤਾ ਨਹੀਂ, ਸਗੋਂ ਗੁਰੂ ਨਾਨਕ ਪਬਲਿਕ ਸਕੂਲ, ਕਾਲਾ ਬਾਲਾ ਦੇ ਸਮੂਹ ਸਕੂਲ ਪਰਿਵਾਰ ਲਈ ਵੀ ਮਾਣ ਦਾ ਵਿਸ਼ਾ ਹੈ। ਨਵਨੀਤ ਕੌਰ ਨੇ ਇਹ ਸਨਮਾਨ ਪ੍ਰਾਪਤ ਕਰਕੇ ਗੁਰੂ ਨਾਨਕ ਪਬਲਿਕ ਸਕੂਲ, ਕਲਾ ਬਾਲਾ ਦਾ ਨਾਮ ਸੀ.ਬੀ.ਐੱਸ.ਈ. ਸਕੂਲਾਂ ਦੇ ਖੇਤਰ ਵਿਚ ਰੌਸ਼ਨ ਕੀਤਾ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ, ਪ੍ਰਬੰਧਕਾਂ ਅਤੇ ਸਮੂਹ ਸਟਾਫ਼ ਵਲੋਂ ਨਵਨੀਤ ਕੌਰ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਦਿਲੋਂ ਵਧਾਈ ਦਿੱਤੀ ਗਈ।