ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਚ ਗਾਂਧੀ ਜੈਯੰਤੀ ਤੇ ਵੀਰ ਗਾਥਾ ਨੂੰ ਸਮਰਪਿਤ ਸਮਾਗਮ
ਘੁਮਾਣ, 2 ਅਕਤੂਬਰ (ਬੰਮਰਾਹ)-ਚੀਮਾ ਪਬਲਿਕ ਸਕੂਲ ’ਚ ਗਾਂਧੀ ਜਯੰਤੀ ਤੇ ਵੀਰ ਗਾਥਾ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਜੀਵਨ, ਉਨ੍ਹਾਂ ਦੇ ਸਿਧਾਂਤਾਂ ਤੇ ਦੇਸ਼ ਪ੍ਰਤੀ ਉਨ੍ਹਾਂ ਦੇ ਯੋਗਦਾਨ ਬਾਰੇ ਜਾਣੂ ਕਰਵਾਇਆ ਗਿਆ।
ਘੁਮਾਣ, 2 ਅਕਤੂਬਰ (ਬੰਮਰਾਹ)-ਚੀਮਾ ਪਬਲਿਕ ਸਕੂਲ ’ਚ ਗਾਂਧੀ ਜਯੰਤੀ ਤੇ ਵੀਰ ਗਾਥਾ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਜੀਵਨ, ਉਨ੍ਹਾਂ ਦੇ ਸਿਧਾਂਤਾਂ ਤੇ ਦੇਸ਼ ਪ੍ਰਤੀ ਉਨ੍ਹਾਂ ਦੇ ਯੋਗਦਾਨ ਬਾਰੇ ਜਾਣੂ ਕਰਵਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤ, ਛੋਟੀਆਂ-ਛੋਟੀਆਂ ਸਕਿੱਟਾਂ ਤੇ ਪ੍ਰੇਰਣਾਦਾਇਕ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ। ਇਨ੍ਹਾਂ ਪੇਸ਼ਕਾਰੀਆਂ ਰਾਹੀਂ ਵਿਦਿਆਰਥੀਆਂ ਵਿਚ ਦੇਸ਼ ਪ੍ਰਤੀ ਪਿਆਰ, ਸਤਿਕਾਰ ਅਤੇ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਦਾ ਸੁੰਦਰ ਉਪਰਾਲਾ ਕੀਤਾ ਗਿਆ। ਵਿਦਿਆਰਥੀਆਂ ਨੇ ਪੂਰੇ ਜੋਸ਼ ਤੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਵੀਰ ਗਾਥਾ ਰਾਹੀਂ ਵਿਦਿਆਰਥੀਆਂ ਨੂੰ ਦੇਸ਼ ਦੇ ਬਹਾਦਰ ਸੂਰਮਿਆਂ ਦੀਆਂ ਕੁਰਬਾਨੀਆਂ ਤੇ ਉਨ੍ਹਾਂ ਵਲੋਂ ਰਾਸ਼ਟਰ ਦੀ ਰੱਖਿਆ ਲਈ ਕੀਤੇ ਗਏ ਮਹਾਨ ਯੋਗਦਾਨਾਂ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਇਹ ਸੰਦੇਸ਼ ਦਿੱਤਾ ਗਿਆ ਕਿ ਦੇਸ਼ ਦੇ ਨੌਜਵਾਨ ਹੀ ਭਵਿੱਖ ਦੇ ਰਾਸ਼ਟਰ ਨਿਰਮਾਤਾ ਹਨ ਤੇ ਉਨ੍ਹਾਂ ’ਚ ਦੇਸ਼ ਪ੍ਰਤੀ ਜ਼ਿੰਮੇਵਾਰੀ ਤੇ ਸੇਵਾ ਦੀ ਭਾਵਨਾ ਹੋਣੀ ਬਹੁਤ ਜ਼ਰੂਰੀ ਹੈ। ਸਕੂਲ ਦੇ ਚੇਅਰਮੈਨ ਅਮਰਿੰਦਰ ਸਿੰਘ ਚੀਮਾ, ਪ੍ਰਿੰਸੀਪਲ ਡਾ. ਮਨਦੀਪ ਕੌਰ ਤੇ ਉਪ ਪ੍ਰਿੰਸੀਪਲ ਸ਼੍ਰੀਮਤੀ ਆਰਤੀ ਨੰਦਾ ਨੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦੀ ਸ਼ਾਲਾਘਾ ਕੀਤੀ ਤੇ ਉਨ੍ਹਾਂ ਨੂੰ ਵਧਾਈ ਦਿੱਤੀ ।