03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਕਣਕ ਦੇ ਸਮਰਥਨ ਮੁੱਲ ’ਚ ਮਾਮੂਲੀ ਵਾਧਾ ਕਿਸਾਨਾਂ ਦੀਆਂ ਉਮੀਦਾਂ ’ਤੇ ਫਿਰਿਆ ਪਾਣੀ- ਛੀਨਾ, ਘੁੰਮਣ

ਨਿੱਕੇ ਘੁੰਮਣ, 2 ਅਕਤੂਬਰ (ਸਤਬੀਰ ਸਿੰਘ ਘੁੰਮਣ)-ਕੇਂਦਰ ਸਰਕਾਰ ਵਲੋਂ ਹਾੜ੍ਹੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ’ਚ ਕੀਤੇ ਵਾਧੇ ਨੂੰ ਮਾਝਾ ਕਿਸਾਨ ਮਜ਼ਦੂਰ ਕਮੇਟੀ ਛੀਨਾ ਰੇਲ ਵਾਲਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਛੀਨਾ ਤੇ ਸੂਬਾ ਸਕੱਤਰ ਰਣਧੀਰ ਸਿੰਘ ਘੁੰਮਣ ਸਿੰਘ ਨੇ ਨਾ ਕਾਫ਼ੀ ਕਰਾਰ ਦਿੰਦਿਆਂ ਕਿਹਾ ਕਿ ਕਣਕ ਦੇ ਭਾਅ ’ਚ ਕੀਤਾ ਗਿਆ 25 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਿਸਾਨਾਂ ਦੀਆਂ ਵਧ ਰਹੀਆਂ ਲਾਗਤਾਂ ਦੇ ਮੁਕਾਬਲੇ ਬੇਹੱਦ ਮਾਮੂਲੀ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਚ ਵਰਤੇ ਜਾਣ ਵਾਲੇ ਬੀਜ, ਖਾਦਾਂ, ਕੀੜੇਮਾਰ ਦਵਾਈਆਂ, ਡੀਜ਼ਲ, ਮਸ਼ੀਨਰੀ ਅਤੇ ਹੋਰ ਸਾਧਨਾਂ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।

Ad Position 21
No active advertisement
ਪ੍ਰਧਾਨ ਗੁਰਪ੍ਰੀਤ ਸਿੰਘ ਛੀਨਾ ਅਤੇ ਸੂਬਾ ਸਕੱਤਰ ਰਣਧੀਰ ਸਿੰਘ ਘੁੰਮਣ 03-10-2026
ਨਿੱਕੇ ਘੁੰਮਣ, 2 ਅਕਤੂਬਰ (ਸਤਬੀਰ ਸਿੰਘ ਘੁੰਮਣ)-ਕੇਂਦਰ ਸਰਕਾਰ ਵਲੋਂ ਹਾੜ੍ਹੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ’ਚ ਕੀਤੇ ਵਾਧੇ ਨੂੰ ਮਾਝਾ ਕਿਸਾਨ ਮਜ਼ਦੂਰ ਕਮੇਟੀ ਛੀਨਾ ਰੇਲ ਵਾਲਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਛੀਨਾ ਤੇ ਸੂਬਾ ਸਕੱਤਰ ਰਣਧੀਰ ਸਿੰਘ ਘੁੰਮਣ ਸਿੰਘ ਨੇ ਨਾ ਕਾਫ਼ੀ ਕਰਾਰ ਦਿੰਦਿਆਂ ਕਿਹਾ ਕਿ ਕਣਕ ਦੇ ਭਾਅ ’ਚ ਕੀਤਾ ਗਿਆ 25 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਿਸਾਨਾਂ ਦੀਆਂ ਵਧ ਰਹੀਆਂ ਲਾਗਤਾਂ ਦੇ ਮੁਕਾਬਲੇ ਬੇਹੱਦ ਮਾਮੂਲੀ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਚ ਵਰਤੇ ਜਾਣ ਵਾਲੇ ਬੀਜ, ਖਾਦਾਂ, ਕੀੜੇਮਾਰ ਦਵਾਈਆਂ, ਡੀਜ਼ਲ, ਮਸ਼ੀਨਰੀ ਅਤੇ ਹੋਰ ਸਾਧਨਾਂ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਕਾਰਨ ਕਿਸਾਨਾਂ ਦੀ ਫ਼ਸਲ ਪੈਦਾ ਕਰਨ ਦੀ ਲਾਗਤ ਕਾਫ਼ੀ ਵਧ ਚੁੱਕੀ ਹੈ, ਪਰ ਸਰਕਾਰ ਵਲੋਂ ਫ਼ਸਲਾਂ ਦੇ ਸਮਰਥਨ ਮੁੱਲ ਵਿਚ ਕੀਤਾ ਜਾ ਰਿਹਾ ਵਾਧਾ ਇਸ ਲਾਗਤ ਦੇ ਮੁਕਾਬਲੇ ਬਹੁਤ ਘੱਟ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਸਿਰਫ਼ ਸਮਰਥਨ ਮੁੱਲ ਦਾ ਐਲਾਨ ਕਰਨ ਦੀ ਬਜਾਏ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦਾ ਲਾਹੇਵੰਦ ਭਾਅ ਮਿਲਣਾ ਵੀ ਯਕੀਨੀ ਬਣਾਉਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਸਵਾਮੀਨਾਥਨ ਕਮੇਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਫ਼ਸਲਾਂ ਦੇ ਭਾਅ ਤੈਅ ਕੀਤੇ ਜਾਣ ਅਤੇ ਕਿਸਾਨ ਦੀ ਸਮੁੱਚੀ ਉਤਪਾਦਨ ਲਾਗਤ ਨੂੰ ਇਸ ਦਾ ਆਧਾਰ ਬਣਾਇਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸੰਤਨੀ ਤਰੇਜਾ ਕੈਥੋਲਿਕ ਗਿਰਜਾਘਰ ਧਾਰੀਵਾਲ ਵਿਖੇ ਤਿੰਨ ਰੋਜ਼ਾ ਸਾਲਾਨਾ ਪਵਿੱਤਰ ਬਾਈਬਲ ਕਨਵੈਨਸ਼ਨ ਸੁਰੂ ਅਗਲੀ ਖ਼ਬਰ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਚ ਗਾਂਧੀ ਜੈਯੰਤੀ ਤੇ ਵੀਰ ਗਾਥਾ ਨੂੰ ਸਮਰਪਿਤ ਸਮਾਗਮ
Ad Position 24