ਸ਼ਹੀਦ ਲਛਮਣ ਸਿੰਘ ਧਾਰੋਵਾਲੀ ਯੂਨੀਵਰਸਿਟੀ ’ਚ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ’ਤੇ ਸਮਾਗਮ
ਕਲਾਨੌਰ, 2 ਅਕਤੂਬਰ (ਪੁਰੇਵਾਲ)-ਸਥਾਨਕ ਸ਼ਹੀਦ ਲਛਮਣ ਸਿੰਘ ਧਾਰੋਵਾਲੀ ਯੂਨੀਵਰਸਿਟੀ ਕਾਲਜ ’ਚ ਪ੍ਰਿੰਸੀਪਲ ਡਾ. ਕਮਲ ਕਿਸ਼ੋਰ ਅੱਤਰੀ ਦੀ ਅਗਵਾਈ ਤੇ ਪੰਜਾਬੀ ਵਿਭਾਗ ਦੇ ਪ੍ਰੋ.
ਕਲਾਨੌਰ, 2 ਅਕਤੂਬਰ (ਪੁਰੇਵਾਲ)-ਸਥਾਨਕ ਸ਼ਹੀਦ ਲਛਮਣ ਸਿੰਘ ਧਾਰੋਵਾਲੀ ਯੂਨੀਵਰਸਿਟੀ ਕਾਲਜ ’ਚ ਪ੍ਰਿੰਸੀਪਲ ਡਾ. ਕਮਲ ਕਿਸ਼ੋਰ ਅੱਤਰੀ ਦੀ ਅਗਵਾਈ ਤੇ ਪੰਜਾਬੀ ਵਿਭਾਗ ਦੇ ਪ੍ਰੋ. ਸੰਦੀਪ ਚੰਚਲ, ਹਿਸਟਰੀ ਵਿਭਾਗ ਦੇ ਪ੍ਰੋ. ਮਨਜਿੰਦਰ ਕੌਰ ਦੇ ਯਤਨਾਂ ਸਦਕਾ ਸ਼ਹੀਦ ਭਗਤ ਸਿੰਘ ਜੀ ਦਾ 119ਵਾਂ ਜਨਮ ਦਿਹਾੜਾ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ’ਚ ਕਾਲਜ ਦੇ ਵਿਦਿਆਰਥੀਆਂ ਹਰਮਨਪ੍ਰੀਤ ਕੌਰ, ਨਵਕਿਰਨਜੋਤ ਕੌਰ, ਮਨਦੀਪ ਕੌਰ, ਪ੍ਰਭਜੋਤ ਕੌਰ, ਸਾਹਿਲਪ੍ਰੀਤ, ਜਸਵਿੰਦਰ ਤੇ ਸੁਖਮੀਤ ਸਿੰਘ ਨੇ ਭਾਸ਼ਣ ਤੇ ਕਵਿਤਾ ਦੇ ਮਾਧਿਅਮ ਰਾਹੀਂ ਭਗਤ ਸਿੰਘ ਜੀ ਨੂੰ ਸ਼ਰਧਾਂਜਲੀ ਦਿੱਤੀ। ਉਪਰੰਤ ਪ੍ਰਿੰਸੀਪਲ ਡਾ. ਕਮਲ ਕਿਸ਼ੋਰ ਅੱਤਰੀ ਨੇ ਸ: ਭਗਤ ਸਿੰਘ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਹੋਇਆਂ ਕਿਹਾ ਕਿ ਭਗਤ ਸਿੰਘ ਜੀ ਦੀ ਵਿਚਾਰਧਾਰਾ ਨੂੰ ਅਪਣਾਉਣਾ ਹੀ ਭਗਤ ਸਿੰਘ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਕਿਹਾ ਕਿ ਸਵੈ ਸੁਧਾਰ ਦੇ ਨਾਲ ਭਗਤ ਸਿੰਘ ਜੀ ਦੇ ਸੁਪਨਿਆਂ ਦੇ ਸਮਾਜ ਨੂੰ ਸਿਰਜਿਆ ਜਾ ਸਕਦਾ ਹੈ। ਮੰਚ ਸੰਚਾਲਣ ਦੌਰਾਨ ਪ੍ਰੋ. ਸੰਦੀਪ ਚੰਚਲ ਨੇ ਵੀ ਸ਼ਹੀਦ ਭਗਤ ਸਿੰਘ ਦੇ ਜੀਵਨ ਨਾਲ ਸਬੰਧਤ ਕੁੱਝ ਤੱਥਾਂ ਨੂੰ ਬੱਚਿਆਂ ਸਨਮੁੱਖ ਪੇਸ਼ ਕੀਤਾ। ਇਸ ਮੌਕੇ ਪ੍ਰੋ. ਅਸ਼ਵਨੀ ਕੁਮਾਰ, ਪ੍ਰੋ. ਆਰਤੀ ਮਹਾਜਨ, ਪ੍ਰੋ. ਰਵਨੀਤ ਕੌਰ, ਪ੍ਰੋ. ਰੀਤੀ ਸ਼ਰਮਾ, ਪ੍ਰੋ. ਮਨਜਿੰਦਰ ਕੌਰ, ਪ੍ਰੋ. ਰਿਧਿਮਾ ਮਹਾਜਨ ਮੌਜ਼ੂਦ ਸਨ।