03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਕਾਂਗਰਸ ਵਲੋਂ ਗਾਂਧੀ ਜੈਅੰਤੀ ਮੌਕੇ ਸ਼ਰਧਾਂਜਲੀਆਂ ਭੇਟ

ਪਠਾਨਕੋਟ, 2 ਅਕਤੂਬਰ (ਸੰਧੂ)-ਮਹਾਤਮਾ ਗਾਂਧੀ ਜੈਅੰਤੀ ਮੌਕੇ ਪਠਾਨਕੋਟ ’ਚ ਕਾਂਗਰਸ ਵਲੋਂ ਵੱਖ-ਵੱਖ ਸਮਾਗਮ ਕਰਵਾ ਕੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ । ਪਠਾਨਕੋਟ ਕਾਂਗਰਸ ਸ਼ਹਿਰੀ ਦਫ਼ਤਰ ਵਿਖੇ ਚਰਨਜੀਤ ਸਿੰਘ ਹੈਪੀ ਦੀ ਪ੍ਰਧਾਨਗੀ ਹੇਠ ਤੇ ਪਠਾਨਕੋਟ ਦਿਹਾਤੀ ਕਾਂਗਰਸ ਦਫ਼ਤਰ ਵਿਖੇ ਸੰਜੀਵ ਸ਼ਰਮਾ ਦੀ ਪ੍ਰਧਾਨਗੀ ਹੇਠ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਮਹਾਤਮਾ ਗਾਂਧੀ ਦੇ ਜੀਵਨ ਅਤੇ ਵਿਚਾਰਾਂ ਨੂੰ ਯਾਦ ਕੀਤਾ ।

Ad Position 21
No active advertisement
ਅਜੀਤ ਡੈਸਕ 03-10-2026
ਪਠਾਨਕੋਟ, 2 ਅਕਤੂਬਰ (ਸੰਧੂ)-ਮਹਾਤਮਾ ਗਾਂਧੀ ਜੈਅੰਤੀ ਮੌਕੇ ਪਠਾਨਕੋਟ ’ਚ ਕਾਂਗਰਸ ਵਲੋਂ ਵੱਖ-ਵੱਖ ਸਮਾਗਮ ਕਰਵਾ ਕੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ । ਪਠਾਨਕੋਟ ਕਾਂਗਰਸ ਸ਼ਹਿਰੀ ਦਫ਼ਤਰ ਵਿਖੇ ਚਰਨਜੀਤ ਸਿੰਘ ਹੈਪੀ ਦੀ ਪ੍ਰਧਾਨਗੀ ਹੇਠ ਤੇ ਪਠਾਨਕੋਟ ਦਿਹਾਤੀ ਕਾਂਗਰਸ ਦਫ਼ਤਰ ਵਿਖੇ ਸੰਜੀਵ ਸ਼ਰਮਾ ਦੀ ਪ੍ਰਧਾਨਗੀ ਹੇਠ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਮਹਾਤਮਾ ਗਾਂਧੀ ਦੇ ਜੀਵਨ ਅਤੇ ਵਿਚਾਰਾਂ ਨੂੰ ਯਾਦ ਕੀਤਾ । ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਮਹਾਤਮਾ ਗਾਂਧੀ ਨੇ ਸੱਚ ਤੇ ਅਹਿੰਸਾ ਦੇ ਸਿਧਾਂਤਾਂ ਰਾਹੀਂ ਆਜ਼ਾਦੀ ਸੰਘਰਸ਼ ਵਿਚ ਲੋਕਾਂ ਦੀ ਵੱਡੀ ਸ਼ਮੂਲੀਅਤ ਯਕੀਨੀ ਬਣਾਉਣ ’ਚ ਮਹੱਤਵਪੂਰਨ ਭੂਮਿਕਾ ਨਿਭਾਈ । ਉਨ੍ਹਾਂ ਕਿਹਾ ਕਿ ਅੱਜ ਵੀ ਗਾਂਧੀ ਜੀ ਦੇ ਵਿਚਾਰ ਸਮਾਜ ’ਚ ਸ਼ਾਂਤੀ, ਭਾਈਚਾਰੇ, ਸਦਭਾਵਨਾ ਅਤੇ ਏਕਤਾ ਦਾ ਸੰਦੇਸ਼ ਦਿੰਦੇ ਹਨ । ਇਸ ਮੌਕੇ ਹਾਜ਼ਰ ਕਾਂਗਰਸੀ ਵਰਕਰਾਂ ਨੇ ਸਮਾਜ ਵਿਚ ਆਪਸੀ ਪਿਆਰ ਤੇ ਸਦਭਾਵਨਾ ਨੂੰ ਮਜ਼ਬੂਤ ਕਰਨ ਦਾ ਸੰਕਲਪ ਲਿਆ ।
Ad Position 22
No active advertisement
ਪਿਛਲੀ ਖ਼ਬਰ ਸੀ.ਪੀ.ਆਈ. (ਐਮ.) ਵਲੋਂ ਵਿਧਾਇਕ ਅਸ਼ਵਨੀ ਸ਼ਰਮਾ ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਯੂ.ਪੀ.ਆਈ. ਫੀਸ ਦੇ ਵਿਰੋਧ ’ਚ ਵਪਾਰ ਮੰਡਲ ਨੇ ਮਨਾਇਆ ਰਾਸ਼ਟਰੀ ਵਿਰੋਧ ਦਿਵਸ
Ad Position 24