ਸਾਬਕਾ ਵਿਧਾਇਕ ਜੋਗਿੰਦਰ ਪਾਲ ਅਤੇ ਮਾਰਕਿਟ ਕਮੇਟੀ ਦੇ ਸਾਬਕਾ ਚੇਅਰਮੈਨ ਲਖਵੀਰ ਸਿੰਘ ਲੱਕੀ ।
ਤਾਰਾਗੜ੍ਹ, 2 ਅਕਤੂਬਰ (ਸੋਹਨ ਲਾਲ)-2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੌਰਾਨ ਕੇਂਦਰ ਸਰਕਾਰ ਵਲੋਂ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ 25 ਰੁਪਏ ਪ੍ਰਤੀ ਕੁਇੰਟਲ ਵਾਧੇ ਕਾਰਨ ਪੰਜਾਬ ਦੀ ਰਾਜਨੀਤੀ ਵਿਚ ਕਿਸਾਨਾਂ ਦਾ ਮੁੱਦਾ ਇਕ ਵਾਰ ਫਿਰ ਗਰਮ ਹੋ ਗਿਆ । ਕੇਂਦਰ ਸਰਕਾਰ ਨੇ ਹਾੜ੍ਹੀ ਮਾਰਕਿਟਿੰਗ ਸੀਜ਼ਨ 2027-28 ਲਈ ਕਣਕ ਦਾ ਐਮ.
ਤਾਰਾਗੜ੍ਹ, 2 ਅਕਤੂਬਰ (ਸੋਹਨ ਲਾਲ)-2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੌਰਾਨ ਕੇਂਦਰ ਸਰਕਾਰ ਵਲੋਂ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ 25 ਰੁਪਏ ਪ੍ਰਤੀ ਕੁਇੰਟਲ ਵਾਧੇ ਕਾਰਨ ਪੰਜਾਬ ਦੀ ਰਾਜਨੀਤੀ ਵਿਚ ਕਿਸਾਨਾਂ ਦਾ ਮੁੱਦਾ ਇਕ ਵਾਰ ਫਿਰ ਗਰਮ ਹੋ ਗਿਆ । ਕੇਂਦਰ ਸਰਕਾਰ ਨੇ ਹਾੜ੍ਹੀ ਮਾਰਕਿਟਿੰਗ ਸੀਜ਼ਨ 2027-28 ਲਈ ਕਣਕ ਦਾ ਐਮ.ਐਸ.ਪੀ. 2585 ਰੁਪਏ ਤੋਂ ਵਧਾ ਕੇ 2160 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਫੈਸਲਾ ਕੀਤਾ ਹੈ। ਸਰਕਾਰ ਦੇ ਅਨੁਸਾਰ ਇਹ ਵਾਧਾ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਲਈ ਲਾਭਦਾਇਕ ਕੀਮਤ ਪ੍ਰਦਾਨ ਕਰਨ ਲਈ ਕੀਤਾ ਗਿਆ । ਇਸ ਮੁੱਦੇ ਨੂੰ ਧਿਆਨ ਵਿਚ ਰੱਖਦੇ ਹੋਏ ਭੋਆ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਅਤੇ ਮਾਰਕਿਟ ਕਮੇਟੀ ਦੇ ਸਾਬਕਾ ਚੇਅਰਮੈਨ ਲਖਵੀਰ ਸਿੰਘ ਲੱਕੀ ਨੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਮਜ਼ਾਕ ਕੀਤਾ ਹੈ । ਇਸ ਵੇਲੇ ਖੇਤੀ ਲਾਗਤ ਡੀਜ਼ਲ, ਖਾਦ, ਬੀਜ, ਮਜ਼ਦੂਰੀ, ਸਿੰਚਾਈ ਅਤੇ ਹੋਰ ਖੇਤੀਬਾੜੀ ਖਰਚੇ ਲਗਾਤਾਰ ਵੱਧ ਰਹੇ ਹਨ । ਕਣਕ ਦੇ ਐਮ . ਐਸ.ਪੀ. ਵਿਚ ਸਿਰਫ 25 ਰੁਪਏ ਪ੍ਰਤੀ ਕੁਇੰਟਲ ਵਾਧਾ ਕਿਸਾਨਾਂ ਦੀਆਂ ਉਮੀਦਾਂ ’ਤੇ ਖਰਾ ਨਹੀਂ ਉਤਰਦਾ । ਦੋਵਾਂ ਆਗੂਆਂ ਨੇ ਕਿਹਾ ਕਿ ਕਿਸਾਨ ਦੇਸ਼ ਦੀ ਖੁਰਾਕ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ ਤੇ ਉਨ੍ਹਾਂ ਦੀ ਮਿਹਨਤ ਲਈ ਉੱਚਿਤ ਉਜਰਤ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਆਗੂਆਂ ਕਿਹਾ ਕਿ ਖੇਤੀਬਾੜੀ ਲਾਗਤਾਂ ਅਤੇ ਮਹਿੰਗਾਈ ਨੂੰ ਧਿਆਨ ਵਿਚ ਰੱਖਦੇ ਹੋਏ ਕਣਕ ਦੀ ਕੀਮਤ ਘੱਟੋ-ਘੱਟ 200 ਰੁਪਏ ਪ੍ਰਤੀ ਕੁਇੰਟਲ ਵਧਣੀ ਚਾਹੀਦੀ ਹੈ ।