02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਲਾਈਫ ਕੇਅਰ ਫਾਊਂਡੇਸ਼ਨ ਦੀ ਚੈਰੀਟੇਬਲ ਲੈਬਾਰਟਰੀ ਸ਼ਹਿਰ ਵਾਸੀਆਂ ਲਈ ਬਣੀ ਵਰਦਾਨ

ਪਠਾਨਕੋਟ, 2 ਅਕਤੂਬਰ (ਸੰਧੂ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਪਠਾਨਕੋਟ ਵਿਖੇ ਲਾਈਫ ਕੇਅਰ ਫਾਊਂਡੇਸ਼ਨ ਵਲੋਂ ਚਲਾਈ ਜਾ ਰਹੀ ਚੈਰੀਟੇਬਲ ਲੈਬਾਰਟਰੀ ਸ਼ਹਿਰ ਵਾਸੀਆਂ ਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ । ਇਸ ਲੈਬਾਰਟਰੀ ਰਾਹੀਂ ਲੋਕਾਂ ਨੂੰ ਕਿਫਾਇਤੀ ਦਰਾਂ ’ਤੇ ਮਿਆਰੀ ਸਿਹਤ ਜਾਂਚ ਟੈਸਟਾਂ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ ।

Ad Position 21
No active advertisement
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਪਠਾਨਕੋਟ ਵਿਖੇ ਚਲਾਈ ਜਾ ਰਹੀ ਚੈਰੀਟੇਬਲ ਲੈਬਾਰਟਰੀ ’ਚ ਟੈਸਟ ਕਰਵਾਉਂਦੇ ਹੋਏ ਮਰੀਜ਼ । ਤਸਵੀਰ: ਸੰਧੂ 03-10-2026
ਪਠਾਨਕੋਟ, 2 ਅਕਤੂਬਰ (ਸੰਧੂ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਪਠਾਨਕੋਟ ਵਿਖੇ ਲਾਈਫ ਕੇਅਰ ਫਾਊਂਡੇਸ਼ਨ ਵਲੋਂ ਚਲਾਈ ਜਾ ਰਹੀ ਚੈਰੀਟੇਬਲ ਲੈਬਾਰਟਰੀ ਸ਼ਹਿਰ ਵਾਸੀਆਂ ਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ । ਇਸ ਲੈਬਾਰਟਰੀ ਰਾਹੀਂ ਲੋਕਾਂ ਨੂੰ ਕਿਫਾਇਤੀ ਦਰਾਂ ’ਤੇ ਮਿਆਰੀ ਸਿਹਤ ਜਾਂਚ ਟੈਸਟਾਂ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ । ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਨੇ ਦੱਸਿਆ ਕਿ ਲਾਈਫ ਕੇਅਰ ਫਾਊਂਡੇਸ਼ਨ ਵਲੋਂ ਲੋਕਾਂ ਦੀ ਸਿਹਤ ਨੂੰ ਧਿਆਨ ’ਚ ਰੱਖਦਿਆਂ ਇਹ ਲੋਕ-ਭਲਾਈ ਦਾ ਉਪਰਾਲਾ ਕੀਤਾ ਗਿਆ ਹੈ । ਚੈਰੀਟੇਬਲ ਲੈਬਾਰਟਰੀ ’ਚ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਵੱਖ-ਵੱਖ ਸਿਹਤ ਜਾਂਚ ਟੈਸਟਾਂ ਦੀ ਸਹੂਲਤ ਉਪਲੱਬਧ ਹੈ । ਲੋਕਾਂ ਨੂੰ ਸਾਰੇ ਟੈਸਟਾਂ ’ਤੇ 75 ਫੀਸਦੀ ਤੱਕ ਦੀ ਛੋਟ ਦਿੱਤੀ ਜਾ ਰਹੀ ਹੈ, ਜਿਸ ਕਾਰਨ ਆਮ ਲੋਕਾਂ ਲਈ ਮਹਿੰਗੇ ਸਿਹਤ ਟੈਸਟ ਵੀ ਕਿਫਾਇਤੀ ਬਣ ਰਹੇ ਹਨ । ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਿਹਤ ਜਾਂਚ ਨੂੰ ਹੋਰ ਕਿਫਾਇਤੀ ਬਣਾਉਣ ਦੇ ਮੰਤਵ ਨਾਲ ਫੁੱਲ ਬਾਡੀ ਚੈਕਅੱਪ ਸਿਰਫ਼ 600 ਰੁਪਏ ਤੋਂ ਸ਼ੁਰੂ ਕੀਤਾ ਗਿਆ ਹੈ । ਇਸ ਸਹੂਲਤ ਦਾ ਲਾਭ ਲੈ ਕੇ ਲੋਕ ਘੱਟ ਖਰਚੇ ’ਚ ਆਪਣੀ ਸਿਹਤ ਸਬੰਧੀ ਜ਼ਰੂਰੀ ਜਾਂਚ ਕਰਵਾ ਸਕਦੇ ਹਨ । ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ’ਚ ਸਮੇਂ-ਸਿਰ ਸਿਹਤ ਜਾਂਚ ਕਰਵਾਉਣਾ ਬਹੁਤ ਜ਼ਰੂਰੀ ਹੈ ਤੇ ਇਹ ਲੈਬਾਰਟਰੀ ਇਸ ਦਿਸ਼ਾ ਵਿਚ ਮਹੱਤਵਪੂਰਨ ਸੇਵਾ ਨਿਭਾਅ ਰਹੀ ਹੈ । ਇਸ ਮੌਕੇ ਸੰਦੀਪ ਸਿੰਘ ਸ਼ਿੰਗਾਰੀ, ਖਜ਼ਾਨਚੀ, ਗੁਰਵਿੰਦਰ ਸਿੰਘ ਡਿੱਕੀ, ਸਕੱਤਰ, ਗਿਆਨੀ ਰਛਪਾਲ ਸਿੰਘ, ਰਣਬੀਰ ਸਿੰਘ, ਬਿਰਪਰਤਪ ਸਿੰਘ, ਤਰਨਪਾਲ ਸਿੰਘ, ਪਰਮਿੰਦਰ ਸਿੰਘ, ਜਸਮੀਤ ਸਿੰਘ, ਜਸਪਾਲ ਸਿੰਘ ਰਾਜੂ ਰਵਨੀਤ ਸਿੰਘ ਅਤੇ ਮਨਿੰਦਰ ਸਿੰਘ ਲੱਕੀ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਗਾਂਧੀ ਜੈਅੰਤੀ ਮੌਕੇ ਕਾਂਗਰਸ ਵਲੋਂ ਮਹਾਤਮਾ ਗਾਂਧੀ ਜੀ ਦੀ ਪ੍ਰਤਿਮਾ ’ਤੇ ਕੀਤੀ ਸ਼ਰਧਾਂਜਲੀ ਭੇਟ ਅਗਲੀ ਖ਼ਬਰ ਸ੍ਰੀਮਤੀ ਰਮਾ ਚੋਪੜਾ ਕਾਲਜ ਵਿਖੇ ਐਮ.ਐਚ. ਵਨ ਦੇ ਸ਼ੋਅ ਕੈਂਟੀਨ ਮੰਡੀਰ ਦੇ ਰਵਨੀਤ ਨੇ ਬੰਨ੍ਹਿਆ ਚੰਗਾ ਰੰਗ
Ad Position 24