03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਮੰਗਾਂ ਪੂਰੀਆਂ ਨਾ ਹੋਣ ’ਤੇ ਪੈਨਸ਼ਨਰਾਂ ਨੇ ਸਰਕਾਰ ਖ਼ਿਲਾਫ਼ ਪ੍ਰਗਟਾਇਆ ਰੋਸ

ਪਠਾਨਕੋਟ, 3 ਅਕਤੂਬਰ (ਸੰਧੂ)-ਸਟੇਟ ਪੈਨਸ਼ਨਰਜ਼ ਵੈਲਫੇਅਰ ਆਰਗੇਨਾਈਜ਼ੇਸ਼ਨ ਜ਼ਿਲ੍ਹਾ ਪਠਾਨਕੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੇਦਾਰਨਾਥ ਸੈਣੀ ਦੀ ਪ੍ਰਧਾਨਗੀ ਹੇਠ ਪੁਰਾਣੇ ਖ਼ਜ਼ਾਨਾ ਦਫ਼ਤਰ ਵਿਖੇ ਹੋਈ। ਮੀਟਿੰਗ ’ਚ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਪੈਨਸ਼ਨਰਾਂ ਨੇ ਭਾਗ ਲਿਆ ਜਦਕਿ ਮਾਸਟਰ ਸ਼ੇਰ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।

Ad Position 21
No active advertisement
ਅਜੀਤ ਡੈਸਕ 04-10-2026
ਪਠਾਨਕੋਟ, 3 ਅਕਤੂਬਰ (ਸੰਧੂ)-ਸਟੇਟ ਪੈਨਸ਼ਨਰਜ਼ ਵੈਲਫੇਅਰ ਆਰਗੇਨਾਈਜ਼ੇਸ਼ਨ ਜ਼ਿਲ੍ਹਾ ਪਠਾਨਕੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੇਦਾਰਨਾਥ ਸੈਣੀ ਦੀ ਪ੍ਰਧਾਨਗੀ ਹੇਠ ਪੁਰਾਣੇ ਖ਼ਜ਼ਾਨਾ ਦਫ਼ਤਰ ਵਿਖੇ ਹੋਈ। ਮੀਟਿੰਗ ’ਚ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਪੈਨਸ਼ਨਰਾਂ ਨੇ ਭਾਗ ਲਿਆ ਜਦਕਿ ਮਾਸਟਰ ਸ਼ੇਰ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਦੌਰਾਨ ਪੈਨਸ਼ਨਰਾਂ ਦੀਆਂ ਵੱਖ-ਵੱਖ ਮੰਗਾਂ ਤੇ ਸਮੱਸਿਆਵਾਂ ’ਤੇ ਵਿਚਾਰ-ਵਟਾਂਦਰਾ ਕੀਤਾ। ਪੈਨਸ਼ਨਰਾਂ ਨੇ 18 ਫ਼ੀਸਦੀ ਡੀ. ਏ. ਦੀ ਬਕਾਇਆ ਕਿਸ਼ਤ ਜਾਰੀ ਕਰਨ ਅਤੇ ਡੀ. ਏ. ਏਰੀਅਰ ਦੀ ਮਿਆਦ ਸਪੱਸ਼ਟ ਕਰਨ ਦੀ ਮੰਗ ਕੀਤੀ। ਇਸ ਤੋਂ ਇਲਾਵਾ 1 ਜਨਵਰੀ 2016 ਤੋਂ ਪਹਿਲਾਂ ਸੇਵਾ ਮੁਕਤ ਹੋਏ ਮੁਲਾਜ਼ਮਾਂ ਨੂੰ ਸੋਧੇ ਤਨਖ਼ਾਹ ਸਕੇਲ ਅਨੁਸਾਰ 2.59 ਦੇ ਗੁਣਾਂਕ ਦਾ ਲਾਭ ਦੇਣ ਦੀ ਮੰਗ ਵੀ ਉਠਾਈ ਗਈ। ਪੈਨਸ਼ਨਰਾਂ ਨੇ ਕਿਹਾ ਕਿ ਲੰਬੇ ਸੰਘਰਸ਼ ਤੋਂ ਬਾਅਦ ਸਰਕਾਰ ਵਲੋਂ 8 ਫ਼ੀਸਦੀ ਡੀ. ਏ. ਜਾਰੀ ਕੀਤਾ ਗਿਆ ਹੈ ਪਰ ਹੋਰ ਮੰਗਾਂ ਵੀ ਲੰਬਿਤ ਹਨ। ਉਨ੍ਹਾਂ ਪੰਜਾਬ ਸਰਕਾਰ ਤੋਂ ਬਾਕੀ ਮੰਗਾਂ ਜਲਦ ਪੂਰੀਆਂ ਕਰਨ ਦੀ ਅਪੀਲ ਕੀਤੀ। ਇਸ ਮੌਕੇ ਰਜਿੰਦਰ ਸਿੰਘ, ਤਿਲਕ ਰਾਜ, ਰਮੇਸ਼ ਅੱਤੇਪੁਰੀ, ਕੁਲਵੰਤ ਸਿੰਘ, ਰਣਜੀਤ ਸਿੰਘ, ਰਾਜਪਾਲ, ਰਵਿੰਦਰ ਤਿਵਾੜੀ, ਦਾਨਾ ਰਾਮ, ਬਲਦੇਵ ਸਿੰਘ, ਸਤੀਸ਼ ਕੁਮਾਰ, ਜਨਕ ਰਾਜ, ਵਿਜੈ ਸਿੰਘ, ਮਾਸਟਰ ਸਤੀਸ਼ ਕੁਮਾਰ, ਵੈਦਨਾਥ ਸੈਣੀ, ਮਨਮੋਹਨ ਲਾਲ, ਦੇਵੀ ਦਿਤਾ, ਹਰਿਕ੍ਰਿਸ਼ਨ ਸਮੇਤ ਵੱਖ-ਵੱਖ ਵਿਭਾਗਾਂ ਦੇ ਪੈਨਸ਼ਨਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੰਗਾਂ ਪੂਰੀਆਂ ਨਾ ਹੋਣ ’ਤੇ ਪੈਨਸ਼ਨਰਾਂ ਨੇ ਸਰਕਾਰ ਖ਼ਿਲਾਫ਼ ਪ੍ਰਗਟਾਇਆ ਰੋਸ ਅਗਲੀ ਖ਼ਬਰ ਹਿਮਾਚਲ ’ਚੋਂ ਗੈਰ ਕਾਨੂੰਨੀ ਮਾਈਨਿੰਗ ਮਟੀਰੀਅਲ ਸਮੇਤ ਪੰਜਾਬ ’ਚ ਦਾਖਲ ਹੁੰਦੇ 3 ਕਾਬੂ
Ad Position 24