04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਲਿਟਲ ਫਲਾਵਰ ਕਾਨਵੈਂਟ ਸਕੂਲ ਧਾਰੀਵਾਲ ਵਿਖੇ ਸਥਾਪਨਾ ਦਿਵਸ ਮਨਾਇਆ

ਧਾਰੀਵਾਲ, 3 ਅਕਤੂਬਰ (ਸਵਰਨ ਸਿੰਘ)-ਲਿਟਲ ਫਲਾਵਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ, ਧਾਰੀਵਾਲ ਵਿਖੇ ਸਕੂਲ ਦਾ ਸਥਾਪਨਾ ਦਿਵਸ ਬੜੇ ਹੀ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਸਮਾਰੋਹ ਵਿੱਚ ਸਕੂਲ ਦੇ ਡਾਇਰੈਕਟਰ ਜੌਹਨ ਜਾਰਜ ਅਤੇ ਪ੍ਰਿੰਸੀਪਲ ਦਿਵਿਆ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।

Ad Position 21
No active advertisement
ਅਜੀਤ ਡੈਸਕ 04-10-2026
ਧਾਰੀਵਾਲ, 3 ਅਕਤੂਬਰ (ਸਵਰਨ ਸਿੰਘ)-ਲਿਟਲ ਫਲਾਵਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ, ਧਾਰੀਵਾਲ ਵਿਖੇ ਸਕੂਲ ਦਾ ਸਥਾਪਨਾ ਦਿਵਸ ਬੜੇ ਹੀ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਸਮਾਰੋਹ ਵਿੱਚ ਸਕੂਲ ਦੇ ਡਾਇਰੈਕਟਰ ਜੌਹਨ ਜਾਰਜ ਅਤੇ ਪ੍ਰਿੰਸੀਪਲ ਦਿਵਿਆ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਸਮਾਗਮ ਦੀ ਸ਼ੁਰੂਆਤ ਪ੍ਰਾਰਥਨਾ ਨਾਲ ਕੀਤੀ ਗਈ। ਇਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਬੱਚਿਆਂ ਦੀ ਪੇਸ਼ਕਾਰੀ ਨੇ ਮੌਜੂਦ ਮਾਪਿਆਂ ਅਤੇ ਅਧਿਆਪਕਾਂ ਦਾ ਮਨ ਮੋਹ ਲਿਆ। ਇਸ ਮੌਕੇ ’ਤੇ ਡਾਇਰੈਕਟਰ ਜੌਹਨ ਜਾਰਜ ਨੇ ਆਪਣੇ ਸੰਬੋਧਨ ਵਿੱਚ ਸਕੂਲ ਦੇ ਇਤਿਹਾਸ ਅਤੇ ਪ੍ਰਾਪਤੀਆਂ ’ਤੇ ਚਾਨਣਾ ਪਾਇਆ। ਪ੍ਰਿੰਸੀਪਲ ਦਿਵਿਆ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਕੂਲ ਦੀ ਸਫਲਤਾ ਵਿੱਚ ਸਾਰਿਆਂ ਦਾ ਸਹਿਯੋਗ ਸ਼ਲਾਘਾਯੋਗ ਹੈ। ਉਨ੍ਹਾਂ ਭਵਿੱਖ ਵਿੱਚ ਵੀ ਸਕੂਲ ਨੂੰ ਹੋਰ ਉਚਾਈਆਂ ’ਤੇ ਲਿਜਾਣ ਦਾ ਭਰੋਸਾ ਦਿੱਤਾ ।
Ad Position 22
No active advertisement
ਪਿਛਲੀ ਖ਼ਬਰ ਹਲਕਾ ਯੂਥ ਪ੍ਰਧਾਨ ਹਰਸਿਮਰਤ ਬਾਜਵਾ ਵਲੋਂ ਸੁੱਚਾ ਸਿੰਘ ਲੰਗਾਹ ਨਾਲ ਮੁਲਾਕਾਤ ਅਗਲੀ ਖ਼ਬਰ ਕੇਂਦਰ ਸਰਕਾਰ ਵਲੋਂ ਕਣਕ ਦੀ ਫਸਲ ’ਚ 25 ਰੁਪਏ ਵਾਧਾ ਕਰ ਕੇ ਕਿਸਾਨਾਂ ਨਾਲ ਕੀਤਾ ਕੋਝਾ ਮਜ਼ਾਕ: ਸਾਹਿਬਜੀਤ ਸਿੰਘ ਰੰਗੜ ਨੰਗ...
Ad Position 24