04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਮੰਗਾਂ ਪੂਰੀਆਂ ਨਾ ਹੋਣ ’ਤੇ ਪੈਨਸ਼ਨਰਾਂ ਨੇ ਸਰਕਾਰ ਖ਼ਿਲਾਫ਼ ਪ੍ਰਗਟਾਇਆ ਰੋਸ

ਪਠਾਨਕੋਟ, 3 ਅਕਤੂਬਰ (ਸੰਧੂ)-ਪਠਾਨਕੋਟ ਦੇ ਡਲਹੌਜ਼ੀ ਰੋਡ ਸਥਿਤ ਨੇਤਾ ਜੀ ਮਾਰਕੀਟ ਦੀ ਖਸਤਾ ਹਾਲਤ ਨੂੰ ਦੁਰੁਸਤ ਕਰਨ ਲਈ ਨਗਰ ਸੁਧਾਰ ਟਰੱਸਟ ਪਠਾਨਕੋਟ ਵਲੋਂ ਮੁਰੰਮਤ ਅਤੇ ਸੁਧਾਰ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਨੇਤਾ ਜੀ ਮਾਰਕੀਟ ਦੇ ਦੁਕਾਨਦਾਰ ਬਾਬਾ ਪ੍ਰਦੀਪ ਸ਼ਾਹ ਵਲੋਂ ਮਾਰਕੀਟ ਦੀ ਮਾੜੀ ਹਾਲਤ ਅਤੇ ਦੁਕਾਨਦਾਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸੌਰਭ ਬਹਲ ਨੂੰ ਜਾਣੂ ਕਰਵਾਇਆ ਸੀ, ਜਿਸ ’ਤੇ ਚੇਅਰਮੈਨ ਵਲੋਂ ਤੁਰੰਤ ਕਾਰਵਾਈ ਕਰਦਿਆਂ ਸੰਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।

Ad Position 21
No active advertisement
ਅਜੀਤ ਡੈਸਕ 04-10-2026
ਪਠਾਨਕੋਟ, 3 ਅਕਤੂਬਰ (ਸੰਧੂ)-ਪਠਾਨਕੋਟ ਦੇ ਡਲਹੌਜ਼ੀ ਰੋਡ ਸਥਿਤ ਨੇਤਾ ਜੀ ਮਾਰਕੀਟ ਦੀ ਖਸਤਾ ਹਾਲਤ ਨੂੰ ਦੁਰੁਸਤ ਕਰਨ ਲਈ ਨਗਰ ਸੁਧਾਰ ਟਰੱਸਟ ਪਠਾਨਕੋਟ ਵਲੋਂ ਮੁਰੰਮਤ ਅਤੇ ਸੁਧਾਰ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਨੇਤਾ ਜੀ ਮਾਰਕੀਟ ਦੇ ਦੁਕਾਨਦਾਰ ਬਾਬਾ ਪ੍ਰਦੀਪ ਸ਼ਾਹ ਵਲੋਂ ਮਾਰਕੀਟ ਦੀ ਮਾੜੀ ਹਾਲਤ ਅਤੇ ਦੁਕਾਨਦਾਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸੌਰਭ ਬਹਲ ਨੂੰ ਜਾਣੂ ਕਰਵਾਇਆ ਸੀ, ਜਿਸ ’ਤੇ ਚੇਅਰਮੈਨ ਵਲੋਂ ਤੁਰੰਤ ਕਾਰਵਾਈ ਕਰਦਿਆਂ ਸੰਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਇਸ ਤੋਂ ਬਾਅਦ ਮਾਰਕੀਟ ਦੀ ਹਾਲਤ ਨੂੰ ਸੁਧਾਰਨ ਲਈ ਲੋੜੀਂਦੇ ਮੁਰੰਮਤ ਕਾਰਜ ਸ਼ੁਰੂ ਕੀਤੇ ਗਏ। ਨਗਰ ਸੁਧਾਰ ਟਰੱਸਟ ਪਠਾਨਕੋਟ ਦੇ ਚੇਅਰਮੈਨ ਸੌਰਭ ਬਹਲ ਵਲੋਂ ਖੁਦ ਨੇਤਾ ਜੀ ਮਾਰਕੀਟ ਵਿਖੇ ਪਹੁੰਚ ਕੇ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਚੱਲ ਰਹੇ ਕੰਮ ਸੰਬੰਧੀ ਜਾਣਕਾਰੀ ਹਾਸਿਲ ਕੀਤੀ ਅਤੇ ਕੰਮ ਨੂੰ ਮਿਆਰ ਅਨੁਸਾਰ ਮੁਕੰਮਲ ਕਰਨ ਲਈ ਜ਼ਰੂਰੀ ਹਦਾਇਤਾਂ ਦਿੱਤੀਆਂ। ਚੇਅਰਮੈਨ ਸੌਰਭ ਬਹਲ ਨੇ ਕਿਹਾ ਕਿ ਪਠਾਨਕੋਟ ਸ਼ਹਿਰ ਦੇ ਵਿਕਾਸ ਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਨਗਰ ਸੁਧਾਰ ਟਰੱਸਟ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਕਿਸੇ ਵੀ ਹਿੱਸੇ ਵਿਚ ਲੋਕਾਂ ਜਾਂ ਦੁਕਾਨਦਾਰਾਂ ਨੂੰ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਸ ਨੂੰ ਹੱਲ ਕਰਨ ਲਈ ਤੁਰੰਤ ਲੋੜੀਂਦੇ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਨੇਤਾ ਜੀ ਮਾਰਕੀਟ ਪਠਾਨਕੋਟ ਦੀ ਇਕ ਮਹੱਤਵਪੂਰਨ ਮਾਰਕੀਟ ਹੈ, ਜਿੱਥੇ ਰੋਜ਼ਾਨਾ ਵੱਡੀ ਗਿਣਤੀ ਵਿਚ ਲੋਕ ਖਰੀਦਦਾਰੀ ਲਈ ਪਹੁੰਚਦੇ ਹਨ। ਇਸ ਲਈ ਮਾਰਕੀਟ ਵਿਚ ਬੁਨਿਆਦੀ ਸਹੂਲਤਾਂ ਦਾ ਸੁਚੱਜਾ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਸੰਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁਰੰਮਤ ਕਾਰਜ ਨੂੰ ਗੁਣਵੱਤਾ ਅਨੁਸਾਰ ਤੇ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ। ਚੇਅਰਮੈਨ ਸੌਰਭ ਬਹਲ ਨੇ ਕਿਹਾ ਕਿ ਨਗਰ ਸੁਧਾਰ ਟਰੱਸਟ ਵਲੋਂ ਸ਼ਹਿਰ ਦੀਆਂ ਵੱਖ-ਵੱਖ ਮਾਰਕੀਟਾਂ, ਸੜਕਾਂ ਤੇ ਹੋਰ ਜਨਤਕ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਲੋੜ ਅਨੁਸਾਰ ਕਾਰਜ ਕੀਤੇ ਜਾ ਰਹੇ ਹਨ। ਇਸ ਮੌਕੇ ਦੁਕਾਨਦਾਰ ਬਾਬਾ ਪ੍ਰਦੀਪ ਸ਼ਾਹ ਨੇ ਚੇਅਰਮੈਨ ਸੌਰਭ ਬਹਲ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮਾਰਕੀਟ ਦੀ ਹਾਲਤ ਵਿਚ ਸੁਧਾਰ ਹੋਣ ਨਾਲ ਇੱਥੋਂ ਦੇ ਦੁਕਾਨਦਾਰਾਂ ਦੇ ਨਾਲ-ਨਾਲ ਮਾਰਕੀਟ ਵਿਚ ਆਉਣ ਵਾਲੇ ਗਾਹਕਾਂ ਨੂੰ ਵੀ ਵੱਡੀ ਰਾਹਤ ਮਿਲੇਗੀ।
Ad Position 22
No active advertisement
ਪਿਛਲੀ ਖ਼ਬਰ ਸੰਤ ਫਰਾਂਸਿਸ ਕੈਥੋਲਿਕ ਚਰਚ ਦੀ ਸਾਲਾਨਾ ਈਦ ਅੱਜ ਮਨਾਈ ਜਾਵੇਗੀ-ਫਾਦਰ ਜੋਸ਼ ਇਲੀਕਲ ਅਗਲੀ ਖ਼ਬਰ ਐਕਸੈਲਸੀਅਰ ਸਕੂਲ ਬਿਜਲੀਵਾਲ ਵਿਖੇ ਗਾਂਧੀ ਜੈਯੰਤੀ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ
Ad Position 24