03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਸਰਕਾਰ ਕਿਸਾਨਾਂ ਦੀ ਮਦਦ ਕਰਨਾ ਚਾਹੁੰਦੀ ਹੈ ਤਾਂ ਸ਼ੈਲਰਾਂ ’ਤੇ ਕਣਕ ਵਾਂਗ ਝੋਨਾ ਲਗਾਵੇ-ਸ਼ੈਲਰ ਆਗੂ

ਘੁਮਾਣ, 3 ਅਕਤੂਬਰ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਕਾਂਗਰਸ ਐਸ. ਸੀ.

Ad Position 21
No active advertisement
ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੂੰ ਦਿੱਲੀ ਵਿਖੇ ਪਹੁੰਚ ਕੇ ਫੁੱਲਾਂ ਦਾ ਗੁਲਦਸਤਾ ਭੇਟ ਕਰਦੇ ਹਰਵਿੰਦਰਪਾਲ ਸਿੰਘ ਸ਼ਾਹਬਾਦ ਤੇ ਗੁਰਜਿੰਦਰ ਸਿੰਘ। ਅਜੀਤ ਤਸਵੀਰ 04-10-2026
ਘੁਮਾਣ, 3 ਅਕਤੂਬਰ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਕਾਂਗਰਸ ਐਸ.ਸੀ. ਵਿੰਗ ਪੰਜਾਬ ਦੇ ਉਪ ਚੇਅਰਮੈਨ ਹਰਵਿੰਦਰਪਾਲ ਸਿੰਘ ਸ਼ਾਹਬਾਦ ਨੇ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਬਣਨ ’ਤੇ ਦਿੱਲੀ ਪਹੁੰਚ ਕੇ ਮੁਲਾਕਾਤ ਕਰਦਿਆਂ ਹਾਰਦਿਕ ਵਧਾਈ ਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸ਼ਾਹਬਾਦ ਨੇ ਪਰਗਟ ਸਿੰਘ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ। ਇਸ ਮੌਕੇ ਉਨ੍ਹਾਂ ਨਾਲ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਕਾਂਗਰਸੀ ਆਗੂ ਗੁਰਜਿੰਦਰ ਸਿੰਘ ਪੱਡਾ ਵੀ ਮੌਜੂਦ ਸਨ। ਇਸ ਮੌਕੇ ਹਰਵਿੰਦਰਪਾਲ ਸਿੰਘ ਸ਼ਾਹਬਾਦ ਨੇ ਕਿਹਾ ਕਿ ਪਰਗਟ ਸਿੰਘ ਇਕ ਅਜਿਹੀ ਸ਼ਖ਼ਸੀਅਤ ਹਨ, ਜਿਨ੍ਹਾਂ ਨੇ ਖੇਡ ਮੈਦਾਨ ਤੋਂ ਲੈ ਕੇ ਪੁਲਿਸ ਸੇਵਾ ਅਤੇ ਫਿਰ ਰਾਜਨੀਤੀ ਦੇ ਖੇਤਰ ਤੱਕ ਆਪਣੀ ਵੱਖਰੀ ਪਛਾਣ ਬਣਾਈ ਹੈ। ਉਹ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਰਹਿ ਚੁੱਕੇ ਹਨ ਅਤੇ ਪੰਜਾਬ ਦੇ ਸਾਬਕਾ ਖੇਡਾਂ ਤੇ ਸਿੱਖਿਆ ਮੰਤਰੀ ਵੀ ਰਹੇ ਹਨ। ਉਹ ਜਲੰਧਰ ਕੈਂਟ ਤੋਂ ਵਿਧਾਇਕ ਵੀ ਹਨ। ਸ਼ਾਹਬਾਦ ਨੇ ਕਿਹਾ ਕਿ ਖੇਡਾਂ ਵਿਚ ਲੰਮਾ ਤਜਰਬਾ ਰੱਖਣ ਵਾਲੇ ਪਰਗਟ ਸਿੰਘ ਨੇ ਟੀਮ ਵਰਕ, ਅਨੁਸ਼ਾਸਨ, ਮਿਹਨਤ ਅਤੇ ਅਗਵਾਈ ਦੀ ਭਾਵਨਾ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਇਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਤਜਰਬਾ ਹੁਣ ਪੰਜਾਬ ਕਾਂਗਰਸ ਦੀ ਜਥੇਬੰਦਕ ਮਜ਼ਬੂਤੀ ਵਿਚ ਵੀ ਸਹਾਈ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਵਜੋਂ ਪਰਗਟ ਸਿੰਘ ਅੱਗੇ ਵੱਡੀ ਜ਼ਿੰਮੇਵਾਰੀ ਹੈ ਅਤੇ ਪਾਰਟੀ ਦੇ ਵੱਖ-ਵੱਖ ਆਗੂਆਂ ਤੇ ਵਰਕਰਾਂ ਨੂੰ ਨਾਲ ਲੈ ਕੇ ਚੱਲਣਾ ਇਸ ਜ਼ਿੰਮੇਵਾਰੀ ਦਾ ਮਹੱਤਵਪੂਰਨ ਹਿੱਸਾ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ‘ ਆਪ’ ਦੇ ਸੀਨੀਅਰ ਲੀਡਰ ਦੀਪਕ ਚੌਹਾਨ ਨਾਲ ਸਾਬਾ ਭੱਟੀ ਦੀ ਵਿਸ਼ੇਸ਼ ਮੁਲਾਕਾਤ ਅਗਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਿਚ ਮੁੜ ‘ਆਪ’ ਸਰਕਾਰ ਬਣਨਾ ਤੈਅ-ਡਾ. ਕੇ.ਜੇ. ਸਿੰਘ
Ad Position 24