03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲਿਆਂ ਵਿਚ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਦੇ ਵਿਦਿਆਰਥੀਆਂ ਨੇ ਜਿੱਤੇ 4 ਕਾਂਸੇ ਦੇ ਤਗਮੇ

ਘੁਮਾਣ, 3 ਅਕਤੂਬਰ (ਬੰਮਰਾਹ)-ਚੀਮਾ ਪਬਲਿਕ ਸਕੂਲ ਕਿਸ਼ਨਕੋਟ ਦੇ ਵਿਦਿਆਰਥੀਆਂ ਨੇ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ਐਥਲੈਟਿਕਸ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 4 ਕਾਂਸੀ ਦੇ ਤਮਗੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੇ ਚੇਅਰਮੈਨ ਅਮਰਿੰਦਰ ਸਿੰਘ ਚੀਮਾ, ਪ੍ਰਿੰਸੀਪਲ ਡਾ.

Ad Position 21
No active advertisement
ਅਜੀਤ ਡੈਸਕ 04-10-2026
ਘੁਮਾਣ, 3 ਅਕਤੂਬਰ (ਬੰਮਰਾਹ)-ਚੀਮਾ ਪਬਲਿਕ ਸਕੂਲ ਕਿਸ਼ਨਕੋਟ ਦੇ ਵਿਦਿਆਰਥੀਆਂ ਨੇ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ਐਥਲੈਟਿਕਸ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 4 ਕਾਂਸੀ ਦੇ ਤਮਗੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੇ ਚੇਅਰਮੈਨ ਅਮਰਿੰਦਰ ਸਿੰਘ ਚੀਮਾ, ਪ੍ਰਿੰਸੀਪਲ ਡਾ. ਮਨਦੀਪ ਕੌਰ ਅਤੇ ਉਪ ਪ੍ਰਿੰਸੀਪਲ ਸ਼੍ਰੀਮਤੀ ਆਰਤੀ ਨੰਦਾ ਨੇ ਖਿਡਾਰੀਆਂ ਨੂੰ ਹਾਰਦਿਕ ਵਧਾਈ ਦਿੱਤੀ ਤੇ ਉਨ੍ਹਾਂ ਦੀ ਮਿਹਨਤ ਤੇ ਲਗਨ ਦੀ ਭਰਪੂਰ ਸ਼ਾਲਾਘਾ ਕੀਤੀ। ਇਸ ਮੌਕੇ ਡੀ.ਪੀ.ਈ. ਸੋਨੀਆ ਅਤੇ ਅਧਿਆਪਕ ਰਾਜ ਕੁਮਾਰ ਦੀ ਵੀ ਵਿਸ਼ੇਸ਼ ਤੌਰ ’ਤੇ ਪ੍ਰਸੰਸਾ ਕੀਤੀ ਗਈ। ਵਿਦਿਆਰਥੀਆਂ ਦੀ ਤਿਆਰੀ ਅਤੇ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਦੋਵਾਂ ਅਧਿਆਪਕਾਂ ਦੇ ਯਤਨਾਂ ਦੀ ਸ਼ਾਲਾਘਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਸਕੂਲ ਪ੍ਰਬੰਧਕਾਂ ਨੇ ਸਾਰੇ ਖਿਡਾਰੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਜੱਸ ਇੰਟਰਨੈਸ਼ਨਲ ਸਕੂਲ ਸੇਖਵਾਂ ਦੀ ਅਧਿਆਪਕਾ ਰਿਬਕਾ ‘ਬੈਸਟ ਟੀਚਰ ਐਵਾਰਡ’ ਨਾਲ ਸਨਮਾਨਿਤ ਅਗਲੀ ਖ਼ਬਰ ‘ ਆਪ’ ਦੇ ਸੀਨੀਅਰ ਲੀਡਰ ਦੀਪਕ ਚੌਹਾਨ ਨਾਲ ਸਾਬਾ ਭੱਟੀ ਦੀ ਵਿਸ਼ੇਸ਼ ਮੁਲਾਕਾਤ
Ad Position 24