03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਐਸ.ਐਸ. ਬਾਜਵਾ ਸਕੂਲ ਕਾਦੀਆਂ ਵਿਚ ਪਹਿਲੇ ਸੈਸ਼ਨ ਦੀ ਮਾਪੇ-ਅਧਿਆਪਕ ਮੀਟਿੰਗ

ਬਟਾਲਾ, 3 ਅਕਤੂਬਰ (ਸਤਿੰਦਰ ਸਿੰਘ)-ਐੱਸ. ਐੱਸ.

Ad Position 21
No active advertisement
ਐੱਸ.ਐੱਸ. ਬਾਜਵਾ ਸਕੂਲ ’ਚ ਮੀਟਿੰਗ ਦੌਰਾਨ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਦੇ ਮਾਪੇ। ਅਜੀਤ ਤਸਵੀਰ 04-10-2026
ਬਟਾਲਾ, 3 ਅਕਤੂਬਰ (ਸਤਿੰਦਰ ਸਿੰਘ)-ਐੱਸ.ਐੱਸ. ਬਾਜਵਾ ਮੈਮੋਰੀਅਲ ਪਬਲਿਕ ਸਕੂਲ ਕਾਦੀਆਂ ਵਿਚ ਪਹਿਲੇ ਸੈਸ਼ਨ ਦੀ ਮਾਪੇ-ਅਧਿਆਪਕ ਮੀਟਿੰਗ ਹੋਈ। ਇਸ ਮੌਕੇ ਵਿਦਿਆਰਥੀਆਂ ਦੇ ਪਹਿਲੇ ਸੈਸ਼ਨ ਦੇ ਪੇਪਰ ਮਾਪਿਆਂ ਨੂੰ ਦਿਖਾਏ ਗਏ ਅਤੇ ਉਨ੍ਹਾਂ ਦੇ ਪ੍ਰਦਰਸ਼ਨ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਵਿਗਿਆਨ ਅਤੇ ਅੰਗਰੇਜ਼ੀ ਵਿਸ਼ਿਆਂ ਨਾਲ ਸਬੰਧਤ ਵੱਖ-ਵੱਖ ਮਾਡਲ ਪ੍ਰਦਰਸ਼ਿਤ ਕੀਤੇ ਗਏ। +2 ਜਮਾਤ ਦੇ ਵਿਦਿਆਰਥੀਆਂ ਵਲੋਂ ਹੀਮੋਡਾਇਲਿਸਿਸ ਅਤੇ ਹਾਈਡ੍ਰੌਲਿਕ ਆਰਮ ਦੇ ਮਾਡਲ ਪੇਸ਼ ਕੀਤੇ ਗਏ। ਇਸੇ ਤਰ੍ਹਾਂ +1 ਜਮਾਤ ਦੇ ਵਿਦਿਆਰਥੀਆਂ ਨੇ ਚੰਦਰਯਾਨ-3 ਅਤੇ ਟ੍ਰਿਗਨੋਮੈਟ੍ਰਿਕ ਰੇਸ਼ਿਓਜ਼/ਹੈਂਡ ਰੂਲ ਦੇ ਮਾਡਲ ਪੇਸ਼ ਕੀਤੇ। 10ਵੀਂ ਜਮਾਤ ਦੇ ਵਿਦਿਆਰਥੀਆਂ ਨੇ ਰਿਫਲੈਕਸ਼ਨ ਆਫ਼ ਲਾਈਟ ਅਤੇ ਪਾਰਟਸ ਆਫ਼ ਸਪੀਚ, 9ਵੀਂ ਜਮਾਤ ਦੇ ਵਿਦਿਆਰਥੀਆਂ ਨੇ ਸਰਕੁਲੇਸ਼ਨ ਆਫ਼ ਹਾਰਟ ਅਤੇ ਪਾਰਟਸ ਆਫ਼ ਸਰਕਲ, 8ਵੀਂ ਜਮਾਤ ਦੇ ਵਿਦਿਆਰਥੀਆਂ ਨੇ ਹੀਮੋਡਾਇਲਿਸਿਸ ਵਰਕਿੰਗ ਮਾਡਲ, ਜਦਕਿ 7ਵੀਂ ਜਮਾਤ ਦੇ ਵਿਦਿਆਰਥੀਆਂ ਨੇ ਡੇਅ ਐਂਡ ਨਾਈਟ, ਟਿਲ ਐਂਡ ਡਾਈ ਅਤੇ ਐਕਸ਼ਨ ਵਰਬ ਨਾਲ ਸਬੰਧਤ ਆਕਰਸ਼ਕ ਮਾਡਲ ਤਿਆਰ ਕੀਤੇ। ਵਿਦਿਆਰਥੀਆਂ ਨੇ ਆਪਣੇ-ਆਪਣੇ ਮਾਡਲਾਂ ਬਾਰੇ ਜਾਣਕਾਰੀ ਵੀ ਦਿੱਤੀ। ਸਕੂਲ ਡਾਇਰੈਕਟਰ ਐੱਮ.ਐੱਲ. ਸ਼ਰਮਾ, ਪ੍ਰਿੰਸੀਪਲ ਅਮਿਤ ਸਿੰਘ ਨੋਗਾ ਅਤੇ ਉਪ ਪ੍ਰਿੰਸੀਪਲ ਕਪਿਲ ਸ਼ਰਮਾ ਨੇ ਵਿਦਿਆਰਥੀਆਂ ਦੀ ਪ੍ਰਤਿਭਾ ਅਤੇ ਰਚਨਾਤਮਕਤਾ ਦੀ ਸਰਾਹਨਾ ਕੀਤੀ। ਇਸ ਮੌਕੇ ਸਕੂਲ ਦੇ ਡਾਇਰੈਕਟਰ ਐਮ. ਐਲ. ਸ਼ਰਮਾ ਨੇ ਕਿਹਾ ਕਿ ਸਕੂਲੀ ਸਿੱਖਿਆ ਵਿਚ ਮਾਪੇ-ਅਧਿਆਪਕ ਮੀਟਿੰਗ ਕਰਵਾਉਣਾ ਮਾਪਿਆਂ ਅਤੇ ਅਧਿਆਪਕਾਂ ਨੂੰ ਇਕ ਮੰਚ ’ਤੇ ਲਿਆਉਣ ਲਈ ਕੀਤਾ ਜਾਂਦਾ ਹੈ, ਤਾਂ ਜੋ ਬੱਚੇ ਦੀ ਅਕਾਦਮਿਕ ਕਾਰਗੁਜ਼ਾਰੀ, ਵਿਵਹਾਰ ਅਤੇ ਸਰਵਪੱਖੀ ਵਿਕਾਸ ਬਾਰੇ ਚਰਚਾ ਕੀਤੀ ਜਾ ਸਕੇ। ਪ੍ਰਧਾਨ ਡਾ. ਰਾਜੇਸ਼ ਸ਼ਰਮਾ ਅਤੇ ਕੋਆਰਡੀਨੇਟਰ ਡਾ. ਸ਼ਾਲਿਨੀ ਸ਼ਰਮਾ ਨੇ ਕਿਹਾ ਕਿ ਇਸ ਦੌਰਾਨ ਹਰੇਕ ਬੱਚੇ ਦੀ ਅਕਾਦਮਿਕ ਪ੍ਰਗਤੀ, ਸਿੱਖਣ ਦੀ ਗਤੀ, ਰੁਚੀਆਂ ਅਤੇ ਕਮਜ਼ੋਰੀਆਂ ਬਾਰੇ ਮਾਪਿਆਂ ਨਾਲ ਖੁੱਲ੍ਹ ਕੇ ਚਰਚਾ ਕੀਤੀ ਜਾਂਦੀ ਹੈ, ਤਾਂ ਜੋ ਸਮੇਂ ਸਿਰ ਲੋੜੀਂਦੇ ਸੁਧਾਰਾਤਮਕ ਕਦਮ ਚੁੱਕੇ ਜਾ ਸਕਣ। ਇਸ ਦੇ ਨਾਲ ਹੀ ਬੱਚਿਆਂ ਦੀ ਸਿਹਤ ਅਤੇ ਪੋਸ਼ਣ ਸਬੰਧੀ ਵੀ ਵਿਸ਼ੇਸ਼ ਤੌਰ ’ਤੇ ਚਰਚਾ ਕੀਤੀ ਗਈ। ਪ੍ਰਿੰਸੀਪਲ ਅਮਿਤ ਸਿੰਘ ਨੋਗਾ ਨੇ ਕਿਹਾ ਕਿ ਅਧਿਆਪਕਾਂ ਦੀ ਇਹ ਉਮੀਦ ਹੁੰਦੀ ਹੈ ਕਿ ਮਾਪੇ ਆਪਣੇ ਬੱਚਿਆਂ ਨੂੰ ਨਿਯਮਿਤ ਤੌਰ ’ਤੇ ਸਕੂਲ ਭੇਜਣ, ਪੜ੍ਹਾਈ ਪ੍ਰਤੀ ਸਕਾਰਾਤਮਕ ਮਾਹੌਲ ਬਣਾਉਣ ਅਤੇ ਸਕੂਲ ਨਾਲ ਲਗਾਤਾਰ ਸੰਪਰਕ ਵਿਚ ਰਹਿਣ। ਇਸ ਮੀਟਿੰਗ ਵਿਚ 99 ਫ਼ੀਸਦੀ ਮਾਪਿਆਂ ਨੇ ਆਪਣੀ ਹਾਜ਼ਰੀ ਦਰਜ ਕਰਵਾ ਕੇ ਇਸਨੂੰ ਸਫਲ ਬਣਾਇਆ। ਸਕੂਲ ਮੈਨੇਜ਼ਮੈਂਟ ਵਲੋਂ ਮਾਪਿਆਂ ਲਈ ਵਿਸ਼ੇਸ਼ ਤੌਰ ’ਤੇ ਛਬੀਲ ਦਾ ਪ੍ਰਬੰਧ ਵੀ ਕੀਤਾ ਗਿਆ ਸੀ।
Ad Position 22
No active advertisement
ਪਿਛਲੀ ਖ਼ਬਰ ਬਟਾਲਾ ਵਿਖੇ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਦੀ ਜੈਅੰਤੀ ਸ਼ਰਧਾ ਨਾਲ ਮਨਾਈ ਅਗਲੀ ਖ਼ਬਰ ਮੁੱਖ ਚੋਣ ਅਧਿਕਾਰੀ ਨਿੱਜੀ ਮੁਫਾਦਾਂ ਕਾਰਨ ਲੋਕ ਰਾਏ ਨੂੰ ਕੁਚਲਣ ਦਾ ਕੰਮ ਕਰ ਰਿਹਾ-ਪ੍ਰਿੰ. ਸੁਲੱਖਣ ਸਿੰਘ
Ad Position 24